25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨਾਲ ਪੰਜਾਬ ਦੇ 50 ਫੀਸਦੀ ਤੋਂ ਵੱਧ ਪਿੰਡ ਹੋਏ ਨਸ਼ਾ ਮੁਕਤ- ਧਾਲੀਵਾਲ

ਅਜੀਤ ਡੈਸਕ 10-12-2025
ਅੰਮਿ੍ਤਸਰ, 9 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਗਾਮੀ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਿਛਲੇ ਪੌਣੇ ਚਾਰ ਸਾਲਾਂ 'ਚ ਜੋ ਇਤਿਹਾਸਕ ਵਿਕਾਸ ਕਾਰਜ ਕੀਤੇ ਹਨ, ਉਨ੍ਹਾਂ ਦਾ ਸਪੱਸ਼ਟ ਸਕਾਰਾਤਮਕ ਅਸਰ ਹੁਣ ਇਨ੍ਹਾਂ ਸਥਾਨਕ ਚੋਣਾਂ 'ਚ ਦਿਖਾਈ ਦੇ ਰਿਹਾ ਹੈ | ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਮਾਰਚ 'ਚ ਸ਼ੁਰੂ ਕੀਤੀ ਗਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੇ ਪੰਜਾਬ ਦੇ ਪਿੰਡਾਂ 'ਚ ਬੇਮਿਸਾਲ ਤਬਦੀਲੀ ਲਿਆਂਦੀ ਹੈ | ਲਗਭਗ 6000 ਪਿੰਡਾਂ 'ਚ ਇਸ ਮੁਹਿੰਮ ਦਾ ਅਸਰ ਦਿਖਿਆ ਹੈ, ਜਿਨ੍ਹਾਂ 'ਚੋਂ 50 ਫੀਸਦੀ ਤੋਂ ਵੱਧ ਪਿੰਡ ਨਸ਼ਾ ਮੁਕਤ ਐਲਾਨੇ ਜਾ ਚੁੱਕੇ ਹਨ | 1000 ਪਿੰਡ ਪੂਰੀ ਤਰ੍ਹਾਂ ਨਸ਼ੇ ਤੋਂ ਮੁਕਤ ਹੋ ਚੁੱਕੇ ਹਨ | ਉਨ੍ਹਾਂ ਦੱਸਿਆ ਕਿ ਨਸ਼ਿਆਂ 'ਤੇ ਕਾਬੂ ਪਾਉਣ ਅਤੇ ਨੌਜਵਾਨਾਂ ਨੂੰ ਸਹੀ ਦਿਸ਼ਾ ਦੇਣ ਲਈ ਮਾਨ ਸਰਕਾਰ ਨੇ ਸੂਬੇ ਦੇ ਪਿੰਡਾਂ 'ਚ 3100 ਸਟੇਡੀਅਮ ਬਣਾਉਣ ਦੀ ਪਹਿਲ ਕੀਤੀ ਹੈ ਅਤੇ 44,000 ਕਿਲੋਮੀਟਰ ਲਿੰਕ ਸੜਕਾਂ ਦਾ ਨਿਰਮਾਣ ਪਿੰਡਾਂ ਦੀ ਜੀਵਨ ਰੇਖਾ ਨੂੰ ਮੁੜ ਸੁਰਜੀਤ ਕਰ ਰਿਹਾ ਹੈ, ਮੁਹੱਲਾ ਕਲੀਨਿਕ ਵੀ ਲੋਕਾਂ ਲਈ ਵਰਦਾਨ ਸਾਬਤ ਹੋਏ ਹਨ, ਜਿੱਥੇ ਮੁਫ਼ਤ ਇਲਾਜ ਅਤੇ ਦਵਾਈਆਂ ਉਪਲਬੱਧ ਹਨ | ਨਹਿਰੀ ਪਾਣੀ ਦੇ ਮੁੱਦੇ 'ਤੇ ਧਾਲੀਵਾਲ ਨੇ ਕਿਹਾ ਕਿ ਮਾਨ ਸਰਕਾਰ ਨੇ ਪੰਜਾਬ ਦੇ ਉਨ੍ਹਾਂ ਕੋਨਿਆਂ ਤੱਕ ਪਾਣੀ ਪਹੁੰਚਾਇਆ ਹੈ ਜੋ 25 ਸਾਲਾਂ ਤੋਂ ਸੁੱਕੇ ਸਨ, ਜਿਸ ਨਾਲ ਧਰਤੀ ਹੇਠਲੇ ਪਾਣੀ ਦੇ ਪੱਧਰ ਵਿਚ ਸੁਧਾਰ ਹੋਣਾ ਸ਼ੁਰੂ ਹੋ ਗਿਆ ਹੈ | ਧਾਲੀਵਾਲ ਨੇ ਕਿਹਾ ਕਿ 'ਆਪ' ਪਾਰਟੀ ਵਿਕਾਸ ਦੇ ਮੁੱਦਿਆਂ 'ਤੇ ਚੋਣ ਲੜ ਰਹੀ ਹੈ ਅਤੇ 14 ਦਸੰਬਰ ਨੂੰ ਲੋਕ ਵੱਡੇ ਪੱਧਰ 'ਤੇ ਵਿਕਾਸ ਦੇ ਹੱਕ 'ਚ ਵੋਟ ਪਾ ਕੇ ਵੱਡੀ ਜਿੱਤ ਦਿਵਾਉਣਗੇ |
ਪਿਛਲੀ ਖ਼ਬਰ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਅੰਮਿ੍ਤਸਰ ਦੀ ਮਹੀਨਾਵਾਰ ਇਕੱਤਰਤਾ ਅਗਲੀ ਖ਼ਬਰ ਚੀਫ਼ ਖ਼ਾਲਸਾ ਦੀਵਾਨ ਵਲੋਂ ਜੀ. ਟੀ. ਰੋਡ ਸਕੂਲ ਵਿਖੇ ਵਿਸ਼ੇਸ਼ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।