25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਅੰਮਿ੍ਤਸਰ ਦੀ ਮਹੀਨਾਵਾਰ ਇਕੱਤਰਤਾ

ਅਜੀਤ ਡੈਸਕ 10-12-2025
ਅੰਮਿ੍ਤਸਰ, 9 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ (ਰਜਿ:) ਜ਼ਿਲ੍ਹਾ ਅੰਮਿ੍ਤਸਰ ਦੀ ਮਹੀਨਾਵਾਰ ਇਕੱਤਰਤਾ ਸਥਾਨਕ ਰਾਮ ਬਾਗ ਵਿਖੇ ਸੁਰਜੀਤ ਸਿੰਘ ਗੁਰਾਇਆ ਚੀਫ ਪੈਟਰਨ ਅਤੇ ਸੁਖਦੇਵ ਸਿੰਘ ਪੰਨੂੰ ਪ੍ਰਧਾਨ ਦੀ ਸਾਂਝੀ ਅਗਵਾਈ ਹੇਠ ਹੋਈ, ਜਿਸ 'ਚ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ 'ਚੋਂ ਸੇਵਾਮੁਕਤ ਹੋਏ ਪੈਨਸ਼ਨਰਾਂ ਨੇ ਵੱਡੀ ਗਿਣਤੀ 'ਚ ਹਿੱਸਾ ਲਿਆ | ਇਸ ਮੌਕੇ ਚਰਨ ਸਿੰਘ ਸੰਧੂ ਜਨਰਲ ਸਕੱਤਰ ਵਲੋਂ ਜਥੇਬੰਦਕ ਗਤੀਵਿਧੀਆਂ ਅਤੇ ਕੈਸ਼ੀਅਰ ਨਰਿੰਦਰ ਸ਼ਰਮਾ ਵਲੋਂ ਵਿੱਤੀ ਰਿਪੋਰਟ ਪੇਸ਼ ਕੀਤੀ ਗਈ | ਇਸ ਤੋਂ ਬਾਅਦ ਸੁਰਜੀਤ ਸਿੰਘ ਗੁਰਾਇਆ ਚੀਫ ਪੈਟਰਨ, ਸੁਖਦੇਵ ਸਿੰਘ ਪੰਨੂੰ ਪ੍ਰਧਾਨ, ਚਰਨ ਸਿੰਘ ਐਕਟਿੰਗ ਪ੍ਰਧਾਨ, ਦੀਦਾਰ ਸਿੰਘ ਅਤੇ ਸੁਖਜਿੰਦਰ ਸਿੰਘ ਰਿਆੜ ਦੋਵੇਂ ਸੀਨੀਅਰ ਮੀਤ ਪ੍ਰਧਾਨ, ਕੁਲਦੀਪ ਸਿੰਘ ਮੀਤ ਪ੍ਰਧਾਨ, ਚਰਨ ਸਿੰਘ ਸੰਧੂ ਜਨਰਲ ਸਕੱਤਰ ਅਤੇ ਸਤਪਾਲ ਚੋਲੀਆ ਨੇ ਪੰਜਾਬ ਸਰਕਾਰ ਵਲੋਂ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਅਵੇਸਲੇਪਣ ਦੀ ਭਰਵੀਂ ਨਿੰਦਾ ਕਰਦਿਆਂ ਕਿਹਾ ਕਿ ਪੈਨਸ਼ਨਰਾਂ ਦੀਆਂ ਮੰਗਾਂ ਪਿਛਲੇ ਲੰਮੇ ਸਮੇਂ ਤੋਂ ਬਕਾਇਆ ਹਨ, ਜਿਸ ਕਰਕੇ ਪੈਨਸ਼ਨਰਾਂ 'ਚ ਸਰਕਾਰ ਦੇ ਇਸ ਵਤੀਰੇ ਵਿਰੁੱਧ ਭਾਰੀ ਰੋਹ ਪਾਇਆ ਜਾ ਰਿਹਾ ਹੈ | ਸੁਖਦੇਵ ਸਿੰਘ ਪੰਨੂੰ ਪ੍ਰਧਾਨ ਅਤੇ ਚਰਨ ਸਿੰਘ ਸੰਧੂ ਜਨਰਲ ਸਕੱਤਰ ਨੇ ਦੱਸਿਆ ਕਿ ਮਿਤੀ 1-1-2016 ਤੋਂ 2.59 ਦੇ ਗੁਣਾਂਕ ਨਾਲ ਪੈਨਸ਼ਨਾਂ ਸੋਧੀਆਂ ਜਾਣ, ਮਿਤੀ 1-1-16 ਤੋਂ ਸੋਧੀਆਂ ਪੈਨਸ਼ਨਾਂ ਦਾ ਬਕਾਇਆ ਯਕਮੁਸ਼ਤ ਨਕਦ ਦਿੱਤਾ ਜਾਵੇ, ਕੇਂਦਰ ਅਤੇ ਗੁਆਂਢੀ ਸੂਬਿਆਂ ਦੀ ਤਰਜ਼ 'ਤੇ ਡੀ. ਏ. ਦੀਆਂ ਬਾਕੀ ਰਹਿੰਦੀਆਂ ਕਿਸ਼ਤਾਂ ਕੁੱਲ 16 ਫੀਸਦੀ ਤੁਰੰਤ ਜਾਰੀ ਕੀਤੀਆਂ ਜਾਣ, ਡੀ. ਏ. ਦੀਆਂ ਪਹਿਲਾਂ ਜਾਰੀ ਕੀਤੀਆਂ ਕਿਸ਼ਤਾਂ ਦਾ ਬਕਾਇਆ ਤੁਰੰਤ ਜਾਰੀ ਕੀਤਾ ਜਾਵੇ, ਮੈਡੀਕਲ ਭੱਤਾ ਪ੍ਰਤੀ ਮਹੀਨਾ 2000 ਕੀਤਾ ਜਾਵੇ, ਅਦਾਲਤਾਂ ਵਲੋਂ ਸਮੇਂ ਸਮੇਂ ਤੇ ਪੈਨਸ਼ਨਰਾਂ ਦੇ ਹੱਕ 'ਚ ਦਿੱਤੇ ਫ਼ੈਸਲਿਆਂ ਨੂੰ ਲਾਗੂ ਕੀਤਾ ਜਾਵੇ | ਇਸ ਮੌਕੇ ਰਘਬੀਰ ਸਿੰਘ, ਅਮਰੀਕ ਸਿੰਘ, ਅਮੋਲਜੀਤ ਸਿੰਘ, ਬਲਦੇਵ ਸਿੰਘ ਰੰਧਾਵਾ, ਕੁਲਦੀਪ ਸਿੰਘ ਸੰਧੂ, ਪਰਵਿੰਦਰ ਸਿੰਘ ਬਾਹੀਆ, ਜਸਮੇਲ ਸਿੰਘ, ਪਿ੍ਤਪਾਲ ਸਿੰਘ ਬਿੱਟਾ, ਨਰਾਇਣ ਦਾਸ, ਰਵਿੰਦਰ ਨਾਥ ਸ਼ਰਮਾ, ਰਾਧੇ ਕਿਸ਼ਨ, ਸਤਨਾਮ ਸਿੰਘ, ਓਮ ਪ੍ਰਕਾਸ਼, ਭਾਰਤ ਭੂਸ਼ਣ ਬਾਂਸਲ, ਅਸ਼ਵਨੀ ਕੁਮਾਰ, ਰਾਜ ਪਾਲ, ਸਤਨਾਮ ਸਿੰਘ, ਰਣਜੀਤ ਸਿੰਘ, ਸਵਰਨ ਸਿੰਘ, ਜਸਪਾਲ ਸਿੰਘ, ਸੁਖਵੰਤ ਸਿੰਘ ਔਲਖ, ਕਸ਼ਮੀਰ ਮਸੀਹ, ਦੇਸ ਰਾਜ, ਪ੍ਰਦੀਪ ਕੁਮਾਰ, ਬਲਵਿੰਦਰ ਸਿੰਘ, ਸ਼ਿਵ ਕੁਮਾਰ, ਰਮੇਸ਼ ਭੱਲਾ, ਹਰਭਜਨ ਸਿੰਘ, ਨਰਿੰਦਰ ਸਿੰਘ ਗਿੱਲ, ਕੁਲਦੀਪ ਸਿੰਘ, ਵਿਮਲ ਕੁਮਾਰ, ਜਸਬੀਰ ਸਿੰਘ, ਜੋਗਿੰਦਰ ਸਿੰਘ, ਸਵਿੰਦਰ ਪਾਲ ਸਿੰਘ, ਗੁਲਜ਼ਾਰ ਸਿੰਘ, ਨਰਿੰਦਰ ਸਿੰਘ, ਮਿਲਖਾ ਸਿੰਘ, ਰਜੀਵ ਕੁਮਾਰ, ਵਰਿੰਦਰ ਕੁਮਾਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ 9 ਰਿਜ਼ਰਵਡ ਸਪੈਸ਼ਲ ਐਕਸਪ੍ਰੈੱਸ ਰੇਲ ਗੱਡੀਆਂ ਚਲਾਉਣ ਦਾ ਪ੍ਰਸਤਾਵ ਅਗਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨਾਲ ਪੰਜਾਬ ਦੇ 50 ਫੀਸਦੀ ਤੋਂ ਵੱਧ ਪਿੰਡ ਹੋਏ ਨਸ਼ਾ ਮੁਕਤ- ਧਾਲੀਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।