25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਕਿਸਾਨਾਂ ਤੇ ਬਿਜਲੀ ਮੁਲਾਜ਼ਮਾਂ ਨੇ ਬਿਜਲੀ ਬਿੱਲ 2025 ਦੇ ਖਰੜੇ ਦੀਆਂ ਕਾਪੀਆਂ ਸਾੜੀਆਂ

ਅਜੀਤ ਡੈਸਕ 10-12-2025
ਅੰਮਿ੍ਤਸਰ, 9 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸੰਯੁਕਤ ਕਿਸਾਨ ਮੋਰਚਾ ਅਤੇ ਬਿਜਲੀ ਬੋਰਡ ਦੀਆਂ ਜਥੇਬੰਦੀਆਂ ਦੇ ਸਾਂਝੇ ਸੱਦੇ 'ਤੇ ਪੀ. ਐੱਸ. ਈ. ਬੀ. ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ, ਐਸੋਸੀਏਸ਼ਨ ਆਫ ਜੂਨੀਅਰ ਇੰਜੀਨੀਅਰ, ਗਿ੍ਡ ਸਬ ਸਟੇਸ਼ਨ ਯੂਨੀਅਨ ਪੰਜਾਬ ਸੰਬੰਧਿਤ ਏਟਕ ਅਤੇ ਪੈਨਸ਼ਨਰ ਵੈਲਫੇਅਰ ਫੈਡਰੇਸ਼ਨ ਪਹਿਲਵਾਨ ਦੇ ਸੱਦੇ 'ਤੇ ਪੂਰਬ ਮੰਡਲ ਬਟਾਲਾ ਰੋਡ ਵਿਖੇ ਬਿਜਲੀ ਬਿੱਲ 2025 ਦੇ ਖਰੜੇ ਦੀਆਂ ਕਾਪੀਆਂ ਸਾੜੀਆਂ ਗਈਆਂ | ਇਸ ਮੌਕੇ ਆਗੂ ਬਲਦੇਵ ਸਿੰਘ, ਬਾਬਾ ਅਮਰਜੀਤ ਸਿੰਘ, ਨਰਿੰਦਰ ਬੱਲ, ਬਲਬੀਰ ਸਿੰਘ ਮੂਧਲ, ਕੁਲਵਿੰਦਰ ਸਿੰਘ ਮਾਨ ਰਾਜੇਵਾਲ, ਸੁਮਿਤ ਸਿੰਘ ਨੇ ਮੋਦੀ ਸਰਕਾਰ ਵਲੋਂ ਸੂਬਾ ਸਰਕਾਰਾਂ ਨੂੰ ਬਿਜਲੀ ਸੋਧ ਬਿੱਲ 2025 ਦੇ ਭੇਜੇ ਖਰੜੇ ਨੂੰ ਲੋਕ ਵਿਰੋਧੀ ਦੱਸਿਆ ਅਤੇ ਇਸ ਬਿੱਲ ਬਾਰੇ ਪੰਜਾਬ ਸਰਕਾਰ ਵਲੋਂ ਧਾਰਨ ਕੀਤੀ ਖਾਮੋਸ਼ੀ 'ਤੇ ਚਿੰਤਾ ਪ੍ਰਗਟ ਕਰਦਿਆਂ ਜਿਥੇ ਲੋਕ ਵਿਰੋਧੀ ਘਾਤਕ ਖਰੜੇ ਖ਼ਿਲਾਫ਼ ਟਿੱਪਣੀ ਕਰਨ ਦੀ ਜਿੱਥੇ ਮਾਨ ਸਰਕਾਰ ਪਾਸੋਂ ਜੋਰਦਾਰ ਮੰਗ ਕੀਤੀ ਉੱਥੇ ਕੇਂਦਰ ਸਰਕਾਰ ਕੋਲੋਂ ਬਿਜਲੀ ਬਿੱਲ 2025 ਦਾ ਖਰੜਾ ਤੁਰੰਤ ਵਾਪਸ ਲੈਣ ਦੀ ਮੰਗ ਵੀ ਕੀਤੀ | ਆਗੂਆਂ ਨੇ ਸੰਘਰਸ਼ਸ਼ੀਲ ਧਿਰਾਂ ਨੂੰ ਇਕਜੁੱਟ ਹੋ ਕੇ ਇਸ ਲੋਕ ਵਿਰੋਧੀ ਬਿੱਲ ਖ਼ਿਲਾਫ਼ ਵੱਡੀ ਲਹਿਰ ਖੜੀ ਕਰਨ ਦਾ ਸੱਦਾ ਦਿੱਤਾ | ਇਸ ਮੌਕੇ ਗੁਰਬਖਸ਼ੀਸ਼ ਸਿੰਘ ਸਰਕਲ ਪ੍ਰਧਾਨ, ਰਣਜੀਤ ਸਿੰਘ ਤਲਵੰਡੀ, ਗੁਰਮੀਤ ਸਿੰਘ ਸ਼ਾਮ ਨਗਰ ਨੇ ਕਿਹਾ ਕਿ ਇਸ ਬਿੱਲ ਦੀ ਧਾਰਾ ਕੋਈ ਵੀ ਆਮ ਲੋਕ ਜਾਂ ਕਿਸਾਨਾਂ ਦੇ ਫਾਇਦੇ ਲਈ ਨਹੀਂ ਹੈ, ਬਲਕਿ ਇਸ ਬਿਜਲੀ ਬਿੱਲ ਰਾਹੀਂ ਸਰਕਾਰੀ ਬਿਜਲੀ ਕੰਪਨੀਆਂ ਨੂੰ ਹੋਰ ਘਾਟੇ ਵੱਲ ਧੱਕ ਕੇ ਇਨ੍ਹਾਂ ਨੂੰ ਨਿੱਜੀ ਕੰਪਨੀ ਨੂੰ ਦੇਣ ਦੀਆਂ ਤਿਆਰੀਆਂ ਵਜੋਂ ਦੇਖਿਆ ਜਾ ਸਕਦਾ ਹੈ | ਇਸ ਮੌਕੇ ਵਿਸ਼ਾਲ ਸ਼ਰਮਾ, ਮਨਜੀਤ ਸਿੰਘ, ਬਿਕਰਮਜੀਤ ਸਿੰਘ, ਇਕਬਾਲ ਸਿੰਘ, ਪਵਿੱਤਰ ਸਿੰਘ, ਜਗਦੀਪ ਅਰੋੜਾ, ਮਾਣਕ ਮਲਹੋਤਰਾ, ਹਰਜੀਤ ਸਿੰਘ, ਗੁਰਪ੍ਰੀਤ ਸਿੰਘ, ਤਰਸੇਮ ਸਿੰਘ, ਰਣਜੀਤ ਸਿੰਘ, ਪਰਵੀਨ ਕੁਮਾਰ, ਬਲੀ ਰਾਮ, ਚੰਦਨ, ਕਾਮਰੇਡ ਬਲਕਾਰ ਸਿੰਘ ਦੁਧਾਲਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਅਸਟੇਟ ਵਿਭਾਗ ਵਲੋਂ ਨਾਜਾਇਜ਼ ਕਬਜ਼ਿਆਂ 'ਤੇ ਕੀਤੀ ਕਾਰਵਾਈ ਅਗਲੀ ਖ਼ਬਰ 9 ਰਿਜ਼ਰਵਡ ਸਪੈਸ਼ਲ ਐਕਸਪ੍ਰੈੱਸ ਰੇਲ ਗੱਡੀਆਂ ਚਲਾਉਣ ਦਾ ਪ੍ਰਸਤਾਵ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।