ਅੰਮਿ੍ਤਸਰ, 9 ਦਸੰਬਰ (ਹਰਮਿੰਦਰ ਸਿੰਘ)-ਸ਼ਹਿਰ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਅਤੇ ਆਵਾਜਾਈ ਨੂੰ ਸਚਾਰੂ ਬਣਾਉਣ ਦੇ ਮਕਸਦ ਨਾਲ ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੀਆਂ ਹਦਾਇਤਾਂ 'ਤੇ ਅਸਟੇਟ ਵਿਭਾਗ ਵਲੋਂ ਸਕੱਤਰ ਸ਼ੁਸ਼ਾਂਤ ਭਾਟੀਆ ਦੀ ਨਿਗਰਾਨੀ ਹੇਠ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਨਾਜਾਇਜ਼ ਕਬਜ਼ਿਆਂ 'ਤੇ ਕਾਰਵਾਈ ਕੀਤੀ | ਇੰਸਪੈਕਟਰ ਅਮਨ ਕੁਮਾਰ ਦੀ ਅਗਵਾਈ ਹੇਠ ਅਸਟੇਟ ਵਿਭਾਗ ਦੀ ਟੀਮ ਵਲੋਂ ਸਥਾਨਕ ਰੇਲਵੇ ਿਲੰਕ ਰੋਡ ਅਤੇ ਵਿਰਾਸਤੀ ਮਾਰਗ 'ਚ ਨਾਜਾਇਜ਼ ਕਬਜ਼ਿਆਂ 'ਤੇ ਕਾਰਵਾਈ ਕਰਦੇ ਹੋਏ ਦੁਕਾਨਦਾਰਾਂ ਦਾ ਸਰਕਾਰੀ ਜਗ੍ਹਾ ਸੜਕ ਅਤੇ ਫੁਟਪਾਥ 'ਤੇ ਪਿਆ ਸਾਮਾਨ ਜਬਤ ਕੀਤਾ ਗਿਆ | ਇਸ ਕਾਰਵਾਈ ਦੌਰਾਨ ਦੁਕਾਨਦਾਰਾਂ ਨੂੰ ਤਾੜਨਾ ਕੀਤੀ ਕਿ ਸ਼ਹਿਰ ਵਿਚ ਨਾਜਾਇਜ਼ ਕਬਜ਼ੇ ਬਰਦਾਸ਼ਤ ਨਹੀਂ ਕੀਤੇ ਜਾਣਗੇ | ਇਸ ਲਈ ਆਪਣੀਆਂ ਦੁਕਾਨਾਂ ਦਾ ਸਾਮਾਨ ਦੁਕਾਨਾਂ ਦੇ ਅੰਦਰ ਹੀ ਰੱਖਿਆ ਜਾਵੇ |