21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਸਮੂਹ ਸ਼ਹੀਦ ਸਿੰਘਾਂ ਦੀ ਯਾਦ 'ਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ

23-12-2025
ਅੰਮਿ੍ਤਸਰ, 22 ਦਸੰਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਅਤੇ ਬਾਬਾ ਜੁਝਾਰ ਸਿੰਘ ਅਤੇ ਸਾਕਾ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ 'ਚ ਸ਼੍ਰੋਮਣੀ ਕਮੇਟੀ ਵਲੋਂ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਸ਼ਹੀਦਾਂ ਦੀ ਯਾਦ 'ਚ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਜਥੇ ਵਲੋਂ ਗੁਰਬਾਣੀ ਕੀਰਤਨ ਗਾਇਨ ਕੀਤਾ ਗਿਆ | ਅਰਦਾਸ ਤੇ ਹੁਕਮਨਾਮੇ ਉਪਰੰਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀ ਮੁੱਖ ਸਟੇਜ 'ਤੇ ਗੁਰਮਤਿ ਸਮਾਗਮ ਚਲਦੇ ਰਹੇ, ਜਿਸ ਦੌਰਾਨ ਕਥਾਵਾਚਕ, ਕਵੀਸ਼ਰੀ ਤੇ ਢਾਡੀ ਜਥਿਆਂ ਨੇ ਸੰਗਤਾਂ ਨਾਲ ਸ਼ਹੀਦਾਂ ਦਾ ਇਤਿਹਾਸ ਸਾਂਝਾ ਕਰਦਿਆਂ ਸਤਿਕਾਰ ਭੇਟ ਕੀਤਾ | ਸਮਾਗਮ ਦੌਰਾਨ ਧਰਮ ਪ੍ਰਚਾਰ ਕਮੇਟੀ ਮੈਂਬਰ ਅਜੈਬ ਸਿੰਘ ਅਭਿਆਸੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਸੁਪਿ੍ੰਟੈਂਡੈਂਟ ਨਿਸ਼ਾਨ ਸਿੰਘ, ਇੰਚਾਰਜ ਗੁਰਪ੍ਰੀਤ ਸਿੰਘ ਰੋਡੇ, ਪਲਵਿੰਦਰ ਸਿੰਘ ਚਿੱਟਾ, ਵਧੀਕ ਮੈਨੇਜਰ ਗੁਰਤਿੰਦਰਪਾਲ ਸਿੰਘ ਕਾਦੀਆਂ, ਮੀਤ ਮੈਨੇਜਰ ਅਜੈ ਸਿੰਘ ਤੇ ਦਿਲਬਾਗ ਸਿੰਘ ਸਮੇਤ ਹੋਰ ਸਟਾਫ਼ ਅਤੇ ਸੰਗਤਾਂ ਹਾਜ਼ਰ ਸਨ |
ਐਡਵੋਕੇਟ ਧਾਮੀ ਵਲੋਂ ਸਮੂਹ ਸ਼ਹੀਦਾਂ ਦੀਆਂ ਸ਼ਹਾਦਤਾਂ ਤੋਂ ਪੇ੍ਰਰਨਾ ਲੈਣ ਦੀ ਅਪੀਲ : ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਰੀ ਬਿਆਨ ਵਿਚ ਵੱਡੇ ਸਾਹਿਬਜ਼ਾਦਿਆਂ ਅਤੇ ਸ੍ਰੀ ਚਮਕੌਰ ਸਾਹਿਬ ਸਾਕੇ ਦੇ ਸਮੂਹ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਤੇ ਸਾਹਿਬਜ਼ਾਦਿਆਂ ਦੇ ਜੀਵਨ ਤੋਂ ਧਰਮ ਪ੍ਰਤੀ ਦਿ੍ੜ੍ਹਤਾ ਅਤੇ ਹੱਕ ਸੱਚ ਨਾਲ ਖੜ੍ਹਨ ਦੀ ਵਚਨਬੱਧਤਾ ਬਾਰੇ ਪ੍ਰੇਰਣਾ ਲੈਣ ਦੀ ਅਪੀਲ ਕੀਤੀ | ਧਾਮੀ ਨੇ ਕਿਹਾ ਕਿ ਸਾਹਿਬਜ਼ਾਦਿਆਂ ਦਾ ਜੀਵਨ ਇਤਿਹਾਸ ਸਿੱਖ ਨੌਜੁਆਨੀ ਲਈ ਮਾਰਗ ਦਰਸ਼ਨ ਹੈ ਅਤੇ ਆਪਣੇ ਆਪ ਵਿਚ ਲਾਸਾਨੀ ਅਤੇ ਗੌਰਵਮਈ ਹੈ |
ਪਿਛਲੀ ਖ਼ਬਰ ਭਾਜਪਾ ਸ਼ਹਿਰੀ ਮੰਡਲ ਦੀ ਕਾਰਜਕਾਰਨੀ ਕਮੇਟੀ ਦਾ ਗਠਨ ਅਗਲੀ ਖ਼ਬਰ ਸ਼ਹਿਜ਼ਾਦਾ ਨੰਦ ਗਰਲਜ਼ ਸਕੂਲ ਦੇ ਵਿਦਿਆਰਥੀਆਂ ਦਾ ਵਿੱਦਿਅਕ ਦੌਰਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।