05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਸਿਹਤ ਵਿਭਾਗ ਨੇ ਕੋਟਪਾ ਐਕਟ ਤਹਿਤ ਕੱਟੇ 21 ਚਲਾਨ <br/>

ਅਜੀਤ ਡੈਸਕ 30-12-2025

ਅੰਮਿ੍ਤਸਰ, 29 ਦਸੰਬਰ (ਰੇਸ਼ਮ ਸਿੰਘ)-ਸਿਹਤ ਵਿਭਾਗ ਵਲੋਂ ਕੋਟਪਾ ਐਕਟ ਤਹਿਤ 21 ਲੋਕਾਂ ਦੇ ਚਲਾਨ ਕੱਟੇ ਗਏ ਜਿਨ੍ਹਾਂ 'ਚ 14 ਤੰਬਾਕੂ ਪਦਾਰਥ ਵਿਕ੍ਰੇਤਾ ਦੁਕਾਨਦਾਰ ਤੇ 7 ਜਨਤਕ ਥਾਵਾਂ 'ਤੇ ਸਿਗਰਟਨੋਸ਼ੀ ਕਰਨ ਵਾਲੇ ਵਿਅਕਤੀ ਸ਼ਾਮਿਲ ਹਨ | ਇਹ ਜਾਣਕਾਰੀ ਦਿੰਦਿਆਂ ਸਹਾਇਕ ਸਿਵਲ ਸਰਜਨ ਡਾ. ਰਾਜਿੰਦਰਪਾਲ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਨੂੰ ਤੰਬਾਕੂ ਮੁਕਤ ਕਰਨ ਅਤੇ ਕੋਟਪਾ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਲਈ ਇਹ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ | ਇਸ ਮੁਹਿੰਮ ਤਹਿਤ ਡੀ.ਡੀ.ਐੱਚ.ਓ. ਡਾ. ਜਗਨਜੋਤ ਕੌਰ ਦੀ ਅਗਵਾਈ ਹੇਠ ਇਕ ਸਪੈਸ਼ਲ ਟੀਮ ਦਾ ਗਠਨ ਕੀਤਾ ਗਿਆ ਹੈ | ਇਸ ਟੀਮ 'ਚ ਐੱਮ.ਈ.ਆਈ.ਓ. ਅਮਰਦੀਪ ਸਿੰਘ, ਡਾ. ਸ਼ਬਨਮਦੀਪ ਕੌਰ, ਐੱਸ.ਆਈ. ਬਲਵਿੰਦਰ ਸਿੰਘ, ਮੰਗਲ ਸਿੰਘ, ਜੁਝਾਰ ਸਿੰਘ, ਜਤਿੰਦਰ ਪਾਲ ਸਿੰਘ, ਰਸ਼ਪਾਲ ਸਿੰਘ, ਹਰਿੰਦਰ ਸਿੰਘ ਅਤੇ ਸਹਾਇਕ ਸਟਾਫ ਸ਼ਾਮਿਲ ਸਨ | ਇਸ ਟੀਮ ਵਲੋਂ ਮੌਕੇ 'ਤੇ ਕਾਰਵਾਈ ਕਰਦਿਆਂ ਹੋਇਆਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਤੰਬਾਕੂ ਵਿਕਰੇਤਾਵਾਂ ਦੀ ਜਾਂਚ ਕੀਤੀ ਗਈ, ਜਿਸ ਦੌਰਾਨ ਰਣਜੀਤ ਐਵੀਨਿਊ ਅਤੇ ਏਅਰਪੋਰਟ ਰੋਡ ਦੇ ਇਲਾਕਿਆਂ ਵਿਚ 14 ਦੁਕਾਨਦਾਰਾਂ ਅਤੇ ਜਨਤਕ ਥਾਵਾਂ 'ਤੇ ਸਿਗਰਟ-ਬੀੜੀ ਪੀਣ ਵਾਲੇ 7 ਲੋਕਾਂ ਦੇ ਮੌਕੇ 'ਤੇ ਚਲਾਨ ਕੱਟੇ ਗਏ | ਉਨ੍ਹਾਂ ਦੱਸਿਆ ਕਿ ਪੂਰੇ ਜ਼ਿਲ੍ਹੇ ਭਰ 'ਚ ਕੋਟਪਾ ਐਕਟ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇਗਾ | ਜਿਸ ਤਹਿਤ ਸਰਕਾਰ ਵਲੋਂ ਜਾਰੀ ਹੁਕਮਾਂ ਅਨੁਸਾਰ ਇਹ ਲਾਜ਼ਮੀ ਕੀਤਾ ਹੈ ਕਿ ਹਰੇਕ ਤੰਬਾਕੂ ਪਦਾਰਥ ਦੇ ਪੈਕਟ ਦੇ ਦੋਵੇਂ ਪਾਸੇ ਇਕ ਨਿਰਧਾਰਤ ਮਾਪਦੰਡ ਅਨੁਸਾਰ ਇਕ ਨਿਰਧਾਰਤ ਫੋਟੋ ਅਤੇ ਉਸ ਉੱਪਰ 'ਤੰਬਾਕੂ ਦਰਦਨਾਕ ਮੌਤ ਅਤੇ ਕੈਂਸਰ ਦਾ ਕਾਰਨ ਬਣਦਾ ਹੈ ਲਿਖਿਆ ਜਾਣਾ ਲਾਜ਼ਮੀਂ ਹੈ | ਇਸੇ ਤਰ੍ਹਾਂ ਵਿਦਿਅਕ ਅਦਾਰਿਆਂ ਦੇ 100 ਗਜ ਦੇ ਘੇਰੇ ਅੰਦਰ ਤੰਬਾਕੂ ਪਦਾਰਥ ਵੇਚਣਾ ਵੀ ਕਾਨੂੰਨਨ ਅਪਰਾਧ ਹੈ |

ਪਿਛਲੀ ਖ਼ਬਰ ਪੁਲਿਸ ਵਲੋਂ ਹੈਰੋਇਨ ਸਮੇਤ ਦੋ ਨੌਜਵਾਨ ਕਾਬੂ ਅਗਲੀ ਖ਼ਬਰ ਦਾਦੂਵਾਲ ਵਿਖੇ ਸ਼ਹੀਦੀ ਪੰਦ੍ਹਰਵਾੜੇ ਨੂੰ ਸਮਰਪਿਤ ਰਾਤਰੀ ਗੁਰਮਤਿ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।