04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਲੜਕੀ ਨਾਲ ਛੇੜਛਾੜ ਕਰਨ ਵਾਲਾ ਵਿਅਕਤੀ ਗਿ੍ਫ਼ਤਾਰ

ਅਜੀਤ ਡੈਸਕ 01-06-2025
ਤਰਨ ਤਾਰਨ, 31 ਮਈ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਇਕ ਨਾਬਾਲਗ ਲੜਕੀ ਨਾਲ ਛੇੜਛਾੜ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਥਾਣਾ ਝਬਾਲ ਵਿਖੇ ਇਲਾਕੇ ਦੇ ਇਕ ਪਿੰਡ ਦੀ ਰਹਿਣ ਵਾਲੀ ਮਹਿਲਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸਦੀ ਬੇਟੀ ਜਿਸਦੀ ਉਮਰ 15 ਸਾਲ ਹੈ, ਜੋ ਕਿ ਨਾਬਾਲਗ ਹੈ, ਜੋ ਕਿ ਸਕੂਲ ਜਾਂਦੀ ਹੈ | | ਕਰਨ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਪੰਜਵੜ ਕਲਾਂ ਮੋਟਰਸਾਈਕਲ ਲੈ ਕੇ ਉਸਦੀ ਬੇਟੀ ਦੇ ਮਗਰ ਜਾਂਦਾ ਹੈ ਅਤੇ ਰਸਤੇ ਵਿਚ ਤੰਗ ਪ੍ਰੇਸ਼ਾਨ ਕਰਦਾ ਹੈ ਅਤੇ ਉਸਦੀ ਬੇਟੀ ਦਾ ਰਸਤਾ ਰੋਕਦਾ ਹੈ | 29 ਮਈ ਨੂੰ ਜਦ ਉਸਦੀ ਬੇਟੀ ਸਕੂਲ ਤੋੋਂ ਵਾਪਸ ਆ ਰਹੀ ਸੀ ਤਾਂ ਗਲੀ ਵਿਚ ਕੋਈ ਨਾ ਹੋਣ ਕਾਰਨ ਉਕਤ ਵਿਅਕਤੀ ਉਸਦੀ ਬੇਟੀ ਦੀ ਕਿੱਟ ਪਿਛੋੋਂ ਫੜ ਕੇ ਉਸ ਨਾਲ ਜਬਰਸਤੀ ਕਰਨ ਲੱਗ ਪਿਆ ਅਤੇ ਉਸਦੇ ਬੇਟੇ ਵਲੋੋਂ ਰੌਲਾ ਪਾਉਣ 'ਤੇ ਭੱਜ ਗਿਆ | ਜਾਂਚ ਅਧਿਕਾਰੀ ਐੱਸ.ਆਈ.ਰਾਣੀ ਕੌਰ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਤੋਂ ਬਾਅਦ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ |
ਪਿਛਲੀ ਖ਼ਬਰ ਸਰਕਾਰੀ ਸਕੂਲ ਠੱਠੀ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਅਗਲੀ ਖ਼ਬਰ ਪੈਨਸ਼ਨਰਜ਼ ਐਂਡ ਸੀਨੀਅਰ ਸਿਟੀਜ਼ਨਜ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।