23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਕਮਿਊਨਿਟੀ ਹੈਲਥ ਕਸੇਲ ਵਿਖੇ 'ਮੁੱਖ ਮੰਤਰੀ ਸਿਹਤ ਯੋਜਨਾ' ਦੀ ਰਜਿਸਟ੍ਰੇਸ਼ਨ ਸ਼ੁਰੂ <br/>

ਅਜੀਤ ਡੈਸਕ 24-09-2025
ਝਬਾਲ, 23 ਸਤੰਬਰ (ਸੁਖਦੇਵ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਹਰੇਕ ਪਰਿਵਾਰ ਨੂੰ ਦੱਸ ਲੱਖ ਰੁਪਏ ਤੱਕ ਦਾ ਕੈਸ਼ ਲੈਸ ਇਲਾਜ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਕਮਿਊਨਿਟੀ ਹੈਲਥ ਸੈਂਟਰ ਕਸੇਲ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਰੂਪਮ ਚੌਧਰੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਮਿਤਾ ਸੋਂਧੀ ਦੀ ਅਗਵਾਈ ਹੇਠ ਕਮਿਊਨਿਟੀ ਹੈਲਥ ਸੈਂਟਰ ਕਸੇਲ ਵਿਖੇ 'ਮੁੱਖ ਮੰਤਰੀ ਸਿਹਤ ਯੋਜਨਾ' ਦੀ ਰਜਿਸਟ੍ਰੇਸ਼ਨ ਦੀ ਸ਼ੁਰੂਆਤ ਕੀਤੀ ਗਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਡਾ. ਅਮਿਤਾ ਸੋਂਧੀ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਵਲੋਂ ਪ੍ਰਾਪਤ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਬਲਾਕ ਕਸੇਲ ਦੇ ਵੱਖ-ਵੱਖ ਪਿੰਡਾਂ ਵਿਚ ਮੁੱਖ ਮੰਤਰੀ ਸਿਹਤ ਯੋਜਨਾ ਦੀ ਰਜਿਸਟ੍ਰੇਸ਼ਨ ਲਈ ਵਿਸ਼ੇਸ਼ ਕੈਂਪ ਲਗਾਏ ਗਏ ਹਨ | ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ 10 ਲੱਖ ਤੱਕ ਦਾ ਮੁਫਤ ਇਲਾਜ ਦਾ ਲਾਭ ਮਿਲੇਗਾ | ਉਨ੍ਹਾਂ ਨੇ ਨਾਗਰਿਕਾਂ ਇਸ ਯੋਜਨਾ ਦੀ ਰਜਿਸਟ੍ਰੇਸ਼ਨ ਕਰਵਾਉਣ ਲਈ ਆਧਾਰ ਕਾਰਡ, ਵੋਟਰ ਕਾਰਡ ਤੇ ਦੋ ਪਾਸਪੋਰਟ ਸਾਈਜ਼ ਫੋਟੋ ਲੈ ਕੇ ਆਉਣ ਲਈ ਕਿਹਾ | ਇਸ ਮੌਕੇ ਡਾ. ਅਮਨਦੀਪ ਸਿੰਘ, ਡਾ. ਗੁਰਪ੍ਰਤਾਪ ਸਿੰਘ, ਡਾ. ਨਿਤੀਸ਼ ਸ਼ਰਮਾ, ਸੀਨੀਅਰ ਸਹਾਇਕ ਤਜਿੰਦਰ ਸਿੰਘ, ਬਲਾਕ ਐਜੂਕੇਟਰ ਨਵੀਨ ਕਾਲੀਆ, ਸੀਨੀਅਰ ਫਾਰਮੇਸੀ ਅਫਸਰ ਮਨਮੋਹਨ ਸਿੰਘ, ਅਪਥਾਲਮਿਕ ਅਫ਼ਸਰ ਬਲਵਿੰਦਰ ਸਿੰਘ ਬਾਠ, ਮਲਟੀਪਰਪਜ ਹੈਲਥ ਸੁਪਰਵਾਈਜ਼ਰ ਗੁਰਿੰਦਰ ਸਿੰਘ, ਪਰਮਜੀਤ ਸਿੰਘ, ਸਤਪਾਲ ਸਿੰਘ ਬੋਹੜੂ, ਗੁਰਬਿੰਦਰ ਸਿੰਘ, ਫਾਰਮੇਸੀ ਅਫਸਰ ਨਵਦੀਪ ਸਿੰਘ, ਰਾਹੁਲ ਅਰੋੜਾ, ਐਲ.ਐਚ.ਵੀ. ਕੁਲਵਿੰਦਰ ਕੌਰ, ਰਾਜਵਿੰਦਰ ਕੌਰ, ਸੀ.ਐਚ.ਓ. ਅਤੇ ਆਸ਼ਾ ਵਰਕਰਾਂ ਹਾਜ਼ਰ ਸਨ |

ਪਿਛਲੀ ਖ਼ਬਰ ਨਸ਼ੇੜੀ ਪੁੱਤ ਨੇ ਪਿਓ ਅਤੇ ਜੀਜੇ ਦੀ ਕੀਤੀ ਕੁੱਟਮਾਰ, ਮਾਮਲਾ ਦਰਜ ਅਗਲੀ ਖ਼ਬਰ ਖ਼ਾਲਸਾ ਰਿਲੀਫ਼ ਵਲੋਂ ਹੜ੍ਹ ਪ੍ਰਭਾਵਿਤਾਂ ਦੀ ਸਹਾਇਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।