23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਨਸ਼ੇੜੀ ਪੁੱਤ ਨੇ ਪਿਓ ਅਤੇ ਜੀਜੇ ਦੀ ਕੀਤੀ ਕੁੱਟਮਾਰ, ਮਾਮਲਾ ਦਰਜ

ਅਜੀਤ ਡੈਸਕ 24-09-2025
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵੈਰੋਂਵਾਲ ਦੀ ਪੁਲਿਸ ਨੇ ਇਕ ਨਸ਼ੇੜੀ ਅਤੇ ਉਸ ਦੇ ਸਾਥੀਆਂ ਵਲੋਂ ਆਪਣੇ ਪਿਓ ਅਤੇ ਜੀਜੇ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਨਸ਼ੇੜੀ ਵਿਅਕਤੀ ਸਮੇਤ ਉਸ ਦੇ ਤਿੰਨ ਹੋਰ ਸਾਥੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਥਾਣਾ ਵੈਰੋਂਵਾਲ ਵਿਖੇ ਸੁਖਦੇਵ ਸਿੰਘ ਪੁੱਤਰ ਕਰਮ ਸਿੰਘ ਵਾਸੀ ਸੱਕਿਆਂਵਾਲੀ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸਦਾ ਲੜਕਾ ਜਸਬੀਰ ਸਿੰਘ ਨਸ਼ਾ ਕਰਨ ਦਾ ਆਦੀ ਹੈ ਅਤੇ ਰਾਤ ਉਸਦਾ ਲੜਕਾ ਨਸ਼ੇ ਲਈ ਉਸ ਕੋਲੋ ਪੈਸੇ ਮੰਗਣ ਲੱਗਾ | ਜਦੋਂ ਉਸਨੇ ਮਨ੍ਹਾ ਕੀਤਾ ਤਾ ਉਹ ਉਸ ਨਾਲ ਝਗੜਾ ਕਰਨ ਲੱਗ ਪਿਆ ਤੇ ਉਸਨੇ ਆਪਣੇ ਜਵਾਈ ਬਲਜਿੰਦਰ ਸਿੰਘ ਨੂੰ ਫੋਨ ਕਰਕੇ ਸੱਦਿਆ | ਉਸਦੇ ਲੜਕੇ ਜਸਬੀਰ ਸਿੰਘ ਨੇ ਵਿਹੜੇ ਵਿਚ ਪਈ ਲੋਹੇ ਦੀ ਰਾੜ ਫ਼ੜ ਲਈ | ਰੌਲਾ ਸੁਣ ਕੇ ਹਰਪ੍ਰੀਤ ਸਿੰਘ ਵੀ ਉਨ੍ਹਾਂ ਦੇ ਘਰ ਆ ਗਿਆ ਤੇ ਉਸਦੇ ਜਵਾਈ ਨੇ ਉਸਦੇ ਲੜਕੇ ਨੂੰ ਲੜਾਈ ਕਰਨ ਤਾੋ ਰੋਕਿਆਂ ਤਾਂ ਉਸਦੇ ਲ਼ੜਕੇ ਤੇ ਹਰਪ੍ਰੀਤ ਸਿੰਘ ਨੇ ਉਸਦੇ ਜਵਾਈ ਨੂੰ ਧੱਕੇ ਮਾਰ ਕੇ ਜ਼ਮੀਨ 'ਤੇ ਸੁੱਟ ਦਿੱਤਾ ਤੇ ਉਸਦੀ ਖਿੱਚ ਧੂਹ ਕਰਨ ਲੱਗ ਪਏ | ਜਦ ਉਹ ਆਪਣੇ ਜਵਾਈ ਨੂੰ ਛੁਡਾਉਣ ਲਈ ਅੱਗੇ ਹੋਇਆ ਤਾਂ ਬਲਜਿੰਦਰ ਸਿੰਘ ਪੁੱਤਰ ਚਰਨ ਸਿੰਘ, ਹਰਪ੍ਰੀਤ ਸਿੰਘ ਪੁੱਤਰ ਬਲਜਿੰਦਰ ਸਿੰਘ, ਗੱਜਣ ਸਿੰਘ ਪੁੱਤਰ ਚਰਨ ਸਿੰਘ ਵਾਸੀਅਨ ਸੱਕਿਆਂਵਾਲੀ ਨੇ ਉਸਦੀ ਕੁੱਟ ਮਾਰ ਕਰਕੇ ਉਸਨੂੰ ਜ਼ਖ਼ਮੀ ਕਰ ਦਿੱਤਾ | ਜਾਂਚ ਅਧਿਕਾਰੀ ਏ.ਐੱਸ.ਆਈ. ਪਿਆਰਾ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਜ਼ਿਮਨੀ ਚੋਣ ਵਿਧਾਨ ਸਭਾ ਹਲਕਾ ਤਰਨ ਤਾਰਨ ਦੀਆਂ ਤਿਆਰੀਆਂ ਸੰਬੰਧੀ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਵੱਖ-ਵੱਖ ਅਧਿਕਾਰੀਆਂ ਨਾਲ... ਅਗਲੀ ਖ਼ਬਰ ਕਮਿਊਨਿਟੀ ਹੈਲਥ ਕਸੇਲ ਵਿਖੇ 'ਮੁੱਖ ਮੰਤਰੀ ਸਿਹਤ ਯੋਜਨਾ' ਦੀ ਰਜਿਸਟ੍ਰੇਸ਼ਨ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।