24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਜ਼ਿਮਨੀ ਚੋਣ ਵਿਧਾਨ ਸਭਾ ਹਲਕਾ ਤਰਨ ਤਾਰਨ ਦੀਆਂ ਤਿਆਰੀਆਂ ਸੰਬੰਧੀ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ <br/>

ਜ਼ਿਮਨੀ ਚੋਣਾਂ ਸੰਬੰਧੀ ਵੱਖ ਵੱਖ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ | ਤਸਵੀਰ: ਮਨਜੀਤ ਸਿੰਘ <br/> 24-09-2025
ਤਰਨ ਤਾਰਨ, 23 ਸਤੰਬਰ (ਪਰਮਜੀਤ ਜੋਸ਼ੀ)-ਆਗਾਮੀ ਜ਼ਿਮਨੀ ਚੋਣ ਵਿਧਾਨ ਸਭਾ ਹਲਕਾ ਤਰਨ ਤਾਰਨ ਦੀਆਂ ਅਗਾਊਾ ਤਿਆਰੀਆਂ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਚੋਣ ਡਿਊਟੀਆਂ ਲਈ ਨਿਯੁਕਤ ਕੀਤੇ ਗਏ ਸਮੂਹ ਨੋਡਲ ਅਫ਼ਸਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਦੌਰਾਨ ਉਨ੍ਹਾਂ ਵਲੋਂ ਸਮੂਹ ਅਧਿਕਾਰੀਆਂ ਨੂੰ ਚੋਣ ਪ੍ਰਕਿਰਿਆ ਦੀਆਂ ਤਿਆਰੀਆਂ ਸੰਬੰਧੀ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ ਗਏ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਰਾਜਦੀਪ ਸਿੰਘ ਬਰਾੜ, ਐੱਸ.ਡੀ.ਐੱਮ. ਗੁਰਮੀਤ ਸਿੰਘ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਡਾ. ਕਰਨਵੀਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀ ਤੇ ਨੋਡਲ ਅਫ਼ਸਰ ਵੀ ਹਾਜ਼ਰ ਸਨ | ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਨੋਡਲ ਅਫ਼ਸਰਾਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਅਗਾਮੀ ਜ਼ਿਮਨੀ ਚੋਣ ਵਿਧਾਨ ਸਭਾ ਹਲਕਾ ਤਰਨ ਤਾਰਨ ਦੀਆਂ ਅਗਾਊਾ ਤਿਆਰੀਆਂ ਸਮੇਂ-ਸਿਰ ਮੁਕੰਮਲ ਕਰਨੀਆਂ ਯਕੀਨੀ ਬਣਾਈਆਂ ਜਾਣ ਅਤੇ ਤਿਆਰੀਆਂ ਵਿਚ ਕਿਸੇ ਕਿਸਮ ਦੀ ਕੋਈ ਕਮੀ ਨਾ ਰਹਿਣ ਦਿੱਤੀ ਜਾਵੇ | ਇਸ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਜ਼ਿਮਨੀ ਚੋਣ ਵਿਧਾਨ ਸਭਾ ਹਲਕਾ ਤਰਨ ਤਾਰਨ ਦੌਰਾਨ ਸਥਾਪਿਤ ਕੀਤੀਆਂ ਜਾਣ ਵਾਲੀਆਂ ਵੱਖ-ਵੱਖ ਟੀਮਾਂ ਜਿਵੇਂ ਕਿ ਅਕਾਊਾਟਿੰਗ ਟੀਮ, ਫਲਾਈਇੰਗ ਸਕਾਊਟ ਟੀਮ, ਸਟੈਟਿਕਸ ਸਰਵੈਲੈਸ ਟੀਮ (ਐੱਸ.ਐੱਸ.ਟੀ.), ਵੀਡੀਓ ਸਰਵੈਲੈਂਸ ਟੀਮ (ਵੀ.ਐੱਸ.ਟੀ.), ਵੀਡੀਓ ਵਿਊਵਿੰਗ ਟੀਮ (ਵੀ.ਵੀ.ਟੀ.), ਮੀਡੀਆ ਸਰਟੀਫ਼ਿਕੇਸ਼ਨ ਐਂਡ ਮੌਨੀਟਰਿੰਗ ਕਮੇਟੀ (ਐੱਮ.ਸੀ.ਐੱਮ.ਸੀ.), ਜ਼ਿਲ੍ਹਾ ਕੰਪਲੈਂਟ ਸੈੱਲ ਆਦਿ ਅਤੇ ਚੋਣ ਪ੍ਰਕਿਰਿਆ ਨਾਲ ਸੰਬੰਧਿਤ ਹੋਰ ਕਾਰਜਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ | ਉਨ੍ਹਾਂ ਸਮੂਹ ਨੋਡਲ ਅਫ਼ਸਰਾਂ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣ ਅਮਲ ਨੂੰ ਨਿਰਵਿਘਨ ਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਕਰਨ ਲਈ ਵੱਖ-ਵੱਖ ਸੈੱਲ ਸਮੇਂ ਸਿਰ ਸਥਾਪਿਤ ਕੀਤੇ ਜਾਣ |

ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ <br/> ਅਗਲੀ ਖ਼ਬਰ ਨਸ਼ੇੜੀ ਪੁੱਤ ਨੇ ਪਿਓ ਅਤੇ ਜੀਜੇ ਦੀ ਕੀਤੀ ਕੁੱਟਮਾਰ, ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।