25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਬਾਬਾ ਬੁੱਢਾ ਸਾਹਿਬ ਜੀ ਦੇ ਜੋੜ ਮੇਲੇ ਮੌਕੇ ਇਲਾਕੇ ਦੀਆਂ ਸਮੂਹ ਸੰਗਤਾਂ ਪ੍ਰਬੰਧਕਾਂ ਦਾ ਪੂਰਨ ਸਹਿਯੋਗ ਦੇਣ-ਭਾਈ ਮਨਜੀਤ ਸਿੰਘ <br/>

ਅਜੀਤ ਡੈਸਕ 24-09-2025
ਝਬਾਲ, 23 ਸਤੰਬਰ (ਸਰਬਜੀਤ ਸਿੰਘ)-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਹੈਡ ਗ੍ਰੰਥੀ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਮਾਝੇ ਵਿਚ ਸ਼ੁਸੋਭਿਤ ਧਾਰਮਿਕ ਪਵਿੱਤਰ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਪ੍ਰਬੰਧਕਾਂ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 5, 6, 7 ਅਕਤੂਬਰ ਨੂੰ ਮਨਾਏ ਜਾ ਰਹੇ ਸਲਾਨਾ ਜੋੜ ਮੇਲੇ ਦੌਰਾਨ ਦੇਸ਼ ਤੋਂ ਪਹੁੰਚਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਵੱਧ ਚੜ੍ਹ ਕੇ ਵੱਖ-ਵੱਖ ਸੇਵਾਵਾਂ ਵਿਚ ਸ਼ਾਮਿਲ ਹੋਣ ਦੀ ਅਪੀਲ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਭੂਰਾ ਕੋਹਨਾ ਨੇ ਆਖਿਆ ਕਿ ਮੇਲੇ ਦੌਰਾਨ ਪ੍ਰਬੰਧਕਾਂ ਅਤੇ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਪ੍ਰਬੰਧਾਂ ਲਈ ਪੂਰਨ ਸਹਿਯੋਗ ਦਿੱਤਾ ਜਾਵੇਗਾ | ਭਾਈ ਮਨਜੀਤ ਸਿੰਘ ਨੇ ਆਖਿਆ ਕਿ ਸਲਾਨਾ ਜੋੜ ਮੇਲੇ ਨੂੰ ਧਿਆਨ ਵਿਚ ਰੱਖਦੇ ਹੋਏ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਨੂੰ ਆਉਣ ਵਾਲੀਆਂ ਸੜਕਾਂ ਦੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੁਰੰਮਤ ਕਰਨ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ, ਕਿਉਂਕਿ ਸੜਕਾਂ ਦੀ ਹਾਲਤ ਬਹੁਤ ਜ਼ਿਆਦਾ ਖਰਾਬ ਹੋਣ ਕਰਕੇ ਕਈ ਸੜਕਾਂ ਟੋਇਆਂ ਨਾਲ ਭਰੀਆਂ ਪਈਆਂ ਹਨ | ਇਸ ਮੌਕੇ ਪਰਮਜੀਤ ਸਿੰਘ ਮਾਲੂਵਾਲ ਜੇ.ਈ., ਸਾਬਕਾ ਸਰਪੰਚ ਨਿਰਮਲ ਸਿੰਘ ਰਾਮਰੌਣੀ ਅਤੇ ਹੋਰ ਵੀ ਵੱਖ-ਵੱਖ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਜ਼ਿਮਨੀ ਚੋਣ ਵਿਚ ਜਿੱਤ ਪ੍ਰਾਪਤ ਕਰ ਕੇ ਇਹ ਸੀਟ ਹਾਈ ਕਮਾਂਡ ਦੀ ਝੋਲੀ ਪਾਈ ਜਾਵੇਗੀ-ਸੰਧੂ <br/> ਅਗਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜਾਗਿ੍ਤੀ ਯੂਨਿਟ ਸੰਬੰਧੀ ਵੱਧ ਤੋਂ ਵੱਧ ਲੋਕਾਂ ਨੂੰ ਕੀਤਾ ਜਾ ਰਿਹਾ ਜਾਗਰੂਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।