25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਤਰਨ ਤਾਰਨ ਤੋਂ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਜਿਸਟ੍ਰੇਸ਼ਨ ਦੀ ਕੀਤੀ ਸ਼ੁਰੂਆਤ <br/>

'ਮੁੱਖ ਮੰਤਰੀ ਸਿਹਤ ਯੋਜਨਾ' ਦੀ ਤਰਨ ਤਾਰਨ ਤੋਂ ਹਰੀ ਝੰਡੀ ਦੇ ਕੇ ਸ਼ੁਰੂਆਤ ਕਰਦੇ ਹੋਏ ਹਰਮੀਤ ਸਿੰਘ ਸੰਧੂ ਅਤੇ ਲੋਕਾਂ ਦੇ ਸਿਹਤ ਕਾਰਡ ਬਣਾਉਂਦੇ ਹੋਏ ਕਰਮਚਾਰੀ | ਤਸਵੀਰਾਂ: ਮਨਜੀਤ ਸਿੰਘ <br/> 24-09-2025
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਰਾਜ ਦੇ ਲੋਕਾਂ ਨੂੰ ਬਿਹਤਰ ਤੇ ਮਿਆਰੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਸੰਕਲਪ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੰਗਲਵਾਰ ਨੂੰ 'ਮੁੱਖ ਮੰਤਰੀ ਸਿਹਤ ਯੋਜਨਾ' ਦੀ ਸ਼ੁਰੂਆਤ ਜ਼ਿਲ੍ਹਾ ਤਰਨ ਤਾਰਨ ਤੋਂ ਕੀਤੀ ਗਈ | ਇਸ ਸਬੰਧੀ ਸਰਕਾਰੀ ਐਲੀਮੈਂਟਰੀ ਸਕੂਲ ਫਹਿਤਚੱਕ ਤਰਨ ਤਾਰਨ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦੌਰਾਨ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵਲੋਂ 'ਮੁੱਖ ਮੰਤਰੀ ਸਿਹਤ ਯੋਜਨਾ' ਸੰਬੰਧੀ ਰਜਿਸਟ੍ਰੇਸ਼ਨ ਕਰਨ ਦੀ ਸ਼ੁਰੂਆਤ ਵੀਡੀਓ ਕਾਨਫਰੰਸ ਰਾਹੀਂ ਕੀਤੀ ਗਈ | ਇਸ ਮੌਕੇ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਰਜਿਸਟ੍ਰੇਸ਼ਨ ਕਰਵਾਉਣ ਸੰਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਚਲਾਏ ਗਏ ਪ੍ਰਚਾਰ ਵਾਹਨਾਂ ਨੂੰ ਹਰਮੀਤ ਸਿੰਘ ਸੰਧੂ ਹਲਕਾ ਇੰਚਾਰਜ ਤਰਨ ਤਾਰਨ ਨੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਅਤੇ ਹੋਰ ਸਿਹਤ ਅਧਿਕਾਰੀਆਂ ਦੀ ਹਾਜ਼ਰੀ ਵਿਚ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਇਸ ਮੌਕੇ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਕਰਨ ਲਈ ਲਗਾਏ ਗਏ ਕੈਂਪ ਦਾ ਜਾਇਜ਼ਾ ਲੈਣ ਲਈ ਵਿਸ਼ੇਸ ਤੌਰ 'ਤੇ ਪਹੁੰਚੇ ਹਰਮੀਤ ਸਿੰਘ ਸੰਧੂ ਹਲਕਾ ਇੰਚਾਰਜ ਤਰਨ ਤਾਰਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਮ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਪ੍ਰਤੀ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਸਾਰੇ ਵਰਗਾਂ ਲਈ ਬਹੁਤ ਹੀ ਲਾਹੇਵੰਦ ਸਕੀਮ ਹੈ ਅਤੇ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਜਿਸਟ੍ਰੇਸ਼ਨ ਲਈ ਪੰਜਾਬ ਦੇ ਨਿਵਾਸੀ ਲਈ ਅਧਾਰ ਕਾਰਡ, ਵੋਟਰ ਕਾਰਡ ਤੇ ਪਾਸਪੋਰਟ ਸਾਈਜ਼ ਫੋਟੋ ਹੀ ਲੋੜੀਂਦੀ ਹੈ, ਮੁੱਖ ਮੰਤਰੀ ਸਿਹਤ ਸਕੀਮ ਕਾਰਡ ਤੁਹਾਡੇ ਪਰਿਵਾਰ ਨੂੰ ਪੰਜਾਬ ਅਤੇ ਚੰਡੀਗੜ੍ਹ ਦੇ ਸਾਰੇ ਸੂਚੀਬੱਧ ਹਸਪਤਾਲਾਂ (ਸਰਕਾਰੀ ਅਤੇ ਪ੍ਰਾਈਵੇਟ) ਵਿਚ ਪ੍ਰਤੀ ਸਾਲ, ਪ੍ਰਤੀ ਪਰਿਵਾਰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਪ੍ਰਦਾਨ ਕਰਦਾ ਹੈ | ਇਸ ਦੇ ਨਾਲ ਹੀ ਉਨ੍ਹਾਂ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਸੂਚੀਬੱਧ ਹਸਪਤਾਲਾਂ ਵਿਚ ਦਾਖਲੇ ਜਾਂ ਇਲਾਜ ਕਰਵਾਉਣ ਸਮੇਂ ਕੋਈ ਵੀ ਰਕਮ ਲਾਭਪਾਤਰੀ ਨੂੰ ਜਮ੍ਹਾਂ ਕਰਵਾਉਣ ਦੀ ਜ਼ਰੂਰਤ ਨਹੀਂ ਹੈ | ਇਸ ਮੌਕੇ ਸਿਵਲ ਸਰਜਨ ਤਰਨ ਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਸਾਰੇ ਵਰਗਾਂ ਲਈ ਬਹੁਤ ਹੀ ਲਾਹੇਵੰਦ ਸਕੀਮ ਹੈ | ਡਾ. ਰਾਏ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਤਰਨ ਤਾਰਨ ਵਿਚ 1 ਅਕਤੂਬਰ 2025 ਤੱਕ ਕੁੱਲ 132 ਰਜਿਸਟ੍ਰੇਸ਼ਨ ਕੈਂਪ ਆਮ ਲੋਕਾਂ ਦੀ ਸਹੂਲਤ ਲਈ ਲਗਾਏ ਗਏ ਹਨ | ਤਰਨ ਤਾਰਨ ਸ਼ਹਿਰ ਵਿਖੇ 25 ਵਾਰਡਾਂ, ਸਿਵਲ ਹਸਪਤਾਲ ਤਰਨ ਤਾਰਨ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਵੀ ਰਜਿਸਟ੍ਰੇਸ਼ਨ ਕੈਂਪ ਲੱਗ ਰਹੇ ਹਨ | ਡਿਪਟੀ ਸੀ.ਈ.ਓ. ਡਾ. ਜਤਿੰਦਰ ਕਾਸ਼ਲ ਸਟੇਟ ਹੈਲਥ ਏਜੰਸੀ ਚੰਡੀਗੜ੍ਹ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਅੱਜ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵਲੋਂ ਰਜਿਸਟ੍ਰੇਸ਼ਨ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਬਲਾਕ ਤਰਨ ਤਾਰਨ ਸੀ.ਐ?ਚ.ਸੀ. ਝਬਾਲ ਵਿਖੇ 58 ਰਜਿਸਟ੍ਰੇਸ਼ਨ ਕੈਂਪ, ਬਲਾਕ ਗੰਡੀਵਿੰਡ ਸੀ.ਐੱਚ.ਸੀ. ਕਸੇਲ ਵਿਖੇ 45 ਰਜਿਸਟ੍ਰੇਸ਼ਨ ਕੈਂਪ ਲਗਾਏ ਜਾ ਰਹੇੇ ਹਨ | ਇਸ ਮੌਕੇ 'ਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਰੂਪਮ ਚੌਧਰੀ ਵਲੋਂ ਹੋਰ ਜਾਣਕਾਰੀ ਦਿੰਦਿਆ ਹੋਇਆ ਕਿ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿਖੇ ਲਗਾਏ ਗਏ 42 ਕੈਂਪਾਂ ਦੌਰਾਨ 1200 ਤੋਂ ਵੱਧ ਪਰਿਵਾਰਾਂ ਦੀ ਰਜਿਸਟ੍ਰੇਸ਼ਨ ਕੀਤੀ ਗਈ ਹੈ | ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਜਸਪ੍ਰੀਤ ਸਿੰਘ, ਰਾਜਬੀਰ ਸਿੰਘ ਸੰਧੂ, ਭੁਪਿੰਦਰ ਸਿੰਘ ਖੇੜਾ ਸਾਬਕਾ ਪ੍ਰਧਾਨ ਨਗਰ ਕੌਸਲ, ਸਰਬਜੀਤ ਸਿੰਘ ਲਾਲੀ ਕੌਂਸਲਰ, ਜਸਕਰਨ ਸਿੰਘ ਕੌਂਸਲਰ, ਨੀਲਮ ਸ਼ਰਮਾ ਵਾਈਸ ਪ੍ਰਧਾਨ, ਅੰਜੂ ਵਰਮਾ ਪ੍ਰਧਾਨ ਮਹਿਲਾ ਵਿੰਗ ਤੋਂ ਇਲਾਵਾ ਪਰਮਿੰਦਰ ਸਿੰਘ ਅਤੇ ਬਲਕਾਰ ਸਿੰਘ ਸਟੇਟ ਹੈਲਥ ਏਜੰਸੀ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਨੁਮਾਇੰਦੇ ਤੇ ਹੋਰ ਪਤਵੰਤੇ ਹਾਜ਼ਰ ਸਨ |

ਪਿਛਲੀ ਖ਼ਬਰ ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਬਾਬਾ ਬੁੱਢਾ ਜੀ ਦੇ ਜੋੜ ਮੇਲੇ 'ਤੇ ਸਜਾਏ ਜਾਣ ਵਾਲੇ ਨਗਰ ਕੀਰਤਨ ਦੀਆਂ ਤਿਆਰੀਆਂ ਮੁਕੰਮਲ-ਮੈਨੇਜਰ ਸਰਬਦਿਆਲ ਸਿੰਘ <br/...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।