25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀ ਗਿ੍ਫ਼ਤਾਰ

ਅਜੀਤ ਡੈਸਕ 24-09-2025
ਤਰਨ ਤਾਰਨ, 23 ਸਤੰਬਰ (ਪਰਮਜੀਤ ਜੋਸ਼ੀ)- ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ.ਰਵਜੋਤ ਗਰੇਵਾਲ ਨੇ ਦੱਸਿਆ ਕਿ ਥਾਣਾ ਵੈਰੋਂਵਾਲ ਦੇ ਏ.ਐੱਸ.ਆਈ. ਬਿੱਕਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਨਾਗੋਕੇ ਘਰਾਟ ਤੋਂ ਸੁਖਮਨਪ੍ਰੀਤ ਸਿੰਘ ਪੁੱਤਰ ਅਜੀਤਪਾਲ ਸਿੰਘ, ਵਿਜੇਪਾਲ ਸਿੰਘ ਪੁੱਤਰ ਹਰਜੀਤ ਸਿੰਘ ਵਾਸੀਆਨ ਵੜਿੰਗ ਸੂਬਾ ਸਿੰਘ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਵੈਰੋਂਵਾਲ ਦੇ ਏ.ਐੱਸ.ਆਈ. ਪਿਆਰਾ ਸਿੰਘ ਨੇ ਸੂਚਨਾ ਦੇ ਅਧਾਰ 'ਤੇ ਫਤਹਿ ਸਿੰਘ ਪੁੱਤਰ ਮਾਨ੍ਹਾ ਸਿੰਘ ਵਾਸੀ ਗਗੜੇਵਾਲ ਦੇ ਘਰ ਛਾਪੇਮਾਰੀ ਦੌਰਾਨ ਉਥੋਂ 350 ਲੀਟਰ ਲਾਹਣ ਬਰਾਮਦ ਕੀਤੀ ਹੈ, ਜਦਕਿ ਵਿਅਕਤੀ ਫ਼ਰਾਰ ਹੈ | ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਗੁਰਸੇਵਕ ਸਿੰਘ ਨੇ ਸੂਚਨਾ ਦੇ ਅਧਾਰ 'ਤੇ ਅਜੇ ਸਿੰਘ ਪੁੱਤਰ ਸਰਮੇਲ ਸਿੰਘ ਵਾਸੀ ਪਿੰਡ ਕੁਹਾੜਕਾ ਨੂੰ ਕਾਬੂ ਕਰਕੇ ਉਸ ਪਾਸੋਂ 15 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਖਾਲੜਾ ਦੇ ਏ.ਐੱਸ.ਆਈ. ਸ਼ਿੰਗਾਰਾ ਸਿੰਘ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਗੁਰਲਾਲ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਰਾਜੋਕੇ ਦੇ ਘਰ ਛਾਪੇਮਾਰੀ ਦੌਰਾਨ 6750 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਇਸੇ ਤਰ੍ਹਾਂ ਥਾਣਾ ਝਬਾਲ ਦੇ ਏ.ਐੱਸ.ਆਈ. ਤਸਵੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਲਿੰਕ ਸੜਕ ਟੀ-ਪੁਆਇੰਟ ਪਿੰਡ ਬੁਰਜ ਵਿਖੇ ਨਾਕਾਬੰਦੀ ਦੌਰਾਨ ਇਕ ਸਕਾਰਪੀਓ ਪੀ.ਬੀ. 29 ਏ.ਐੱਫ 9335 'ਤੇ ਸਵਾਰ ਹੋ ਕੇ ਆ ਰਹੇ ਰਾਮਪਾਲ ਸਿੰਘ ਪੁੱਤਰ ਨਿਰਮਲ ਸਿੰਘ ਅਤੇ ਜਸਪ੍ਰੀਤ ਸਿੰਘ ਪੁੱਤਰ ਵਕੀਲ ਸਿੰਘ ਵਾਸੀ ਜ਼ਿਲ੍ਹਾ ਮੋਗਾ ਨੂੰ ਕਾਬੂ ਕਰਕੇ ਉਸ ਪਾਸੋਂ 8 ਗ੍ਰਾਮ 62 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਐੱਸ.ਐੱਸ.ਪੀ. ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਅਤੇ ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ |
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਵਲੋਂ ਖੰਡ ਮਿੱਲ ਸੇਰੋਂ ਵੇਚਣ ਵਿਰੁੱਧ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ <br/> ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਤਰਨ ਤਾਰਨ ਤੋਂ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਜਿਸਟ੍ਰੇਸ਼ਨ ਦੀ ਕੀਤੀ ਸ਼ੁਰੂਆਤ <br/>...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।