ਤਰਨ ਤਾਰਨ, 21 ਅਕਤੂਬਰ (ਹਰਿੰਦਰ ਸਿੰਘ)-ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਜ਼ਿਮਨੀ ਚੋਣ ਦੌਰਾਨ ਕਾਂਗਰਸੀ ਉਮੀਦਵਾਰ ਕਰਨਬੀਰ ਸਿੰਘ ਬੁਰਜ ਇਤਿਹਾਸਕ ਜਿੱਤ ਦਰਜ ਕਰਨਗੇ ਕਿਉਂਕਿ ਉਨ੍ਹਾਂ ਨੂੰ ਹਲਕੇ ਦੇ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਵੱਡੀ ਗਿਣਤੀ ਵਿਚ ਲੋਕ ਉਨ੍ਹਾਂ ਨਾਲ ਜੁੜ ਰਹੇ ਹਨ, ਜਿਸ ਤੋਂ ਸਾਬਿਤ ਹੁੰਦਾ ਹੈ, ਕਿ ਉਹ ਤਰਨ ਤਾਰਨ ਜ਼ਿਮਨੀ ਚੋਣ ਵੱਡੀ ਲੀਡ ਨਾਲ ਜਿੱਤ ਕੇ ਇਹ ਸੀਟ ਕਾਂਗਰਸ ਦੀ ਝੋਲੀ ਵਿਚ ਪਾਉਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਕਰਨਬੀਰ ਸਿੰਘ ਬੁਰਜ ਨੂੰ ਹਲਕੇ ਦੇ ਲੋਕਾਂ ਵਲੋਂ ਜੋ ਵੱਡਾ ਸਮਰਥਨ ਦਿੱਤਾ ਜਾ ਰਿਹਾ ਹੈ, ਜੋ ਕਿ ਉਨ੍ਹਾਂ ਦੀ ਜਿੱਤ ਯਕੀਨੀ ਬਣਾ ਰਿਹਾ ਹੈ, ਕਿਉਂਕਿ ਉਨ੍ਹਾਂ ਵਲੋਂ ਸਰਕਾਰ ਨਾ ਹੁੰਦਿਆਂ ਹੋਇਆ ਵੀ ਹਲਕੇ ਦੇ ਲੋਕਾਂ ਨਾਲ ਦੁੱਖ-ਸੁੱਖ ਦੀ ਘੜੀ ਵਿਚ ਉਨ੍ਹਾਂ ਦਾ ਸਾਥ ਦਿੱਤਾ ਗਿਆ ਹੈ, ਜਿਸ ਕਾਰਨ ਹਲਕੇ ਦੇ ਲੋਕ ਵੀ ਉਨ੍ਹਾਂ ਨੂੰ ਵੱਡਾ ਸਮਰਥਨ ਦੇ ਰਹੇ ਹਨ | ਉਨ੍ਹਾਂ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਾਂਗਰਸੀ ਉਮੀਦਵਾਰ ਕਰਨਬੀਰ ਸਿੰਘ ਬੁਰਜ ਦੇ ਹੱਕ ਵਿਚ ਆਪਣੀਆਂ ਵੋਟਾਂ ਪਾ ਕੇ ਉਨ੍ਹਾਂ ਨੂੰ ਇਸ ਹਲਕੇ ਤੋਂ ਵੱਡੀ ਉਨ੍ਹਾਂ ਨੂੰ ਲੀਡ ਨਾਲ ਜਿਤਾਉਣ |