16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਦੀ ਚੋਣ ਮੁਹਿੰਮ ਨੂੰ ਪਿੰਡ ਮਾਲੂਵਾਲ ਵਿਖੇ ਮਿਲਿਆ ਭਰਵਾਂ ਸਮਰਥਨ <br/>

ਅਜੀਤ ਡੈਸਕ 22-10-2025
ਝਬਾਲ, 21 ਅਕਤੂਬਰ (ਸੁਖਦੇਵ ਸਿੰਘ)-ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਜ਼ਿਮਨੀ ਚੋਣ ਨੂੰ ਲੈ ਕੇ ਭਾਜਪਾ ਦੇ ਉਮੀਦਵਾਰ ਹਰਜੀਤ ਸਿੰਘ ਸੰਧੂ ਨੂੰ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਪਿੰਡ ਮਾਲੂਵਾਲ ਵਿਖੇ ਭਾਰੀ ਜਨ ਸਮਰਥਨ ਮਿਲਿਆ | ਸਾਬਕਾ ਸਰਪੰਚ ਸੁਖਦੇਵ ਸਿੰਘ ਦੇ ਗ੍ਰਹਿ ਵਿਖੇ ਇਕੱਤਰ ਮੁਹਤਬਰਾਂ ਨੰਬਰਦਾਰ ਰੇਸ਼ਮ ਸਿੰਘ, ਸਾਬਕਾ ਪੰਚਾਇਤ ਮੈਂਬਰ ਬਲਦੇਵ ਸਿੰਘ, ਸਾਬਕਾ ਪੰਚਾਇਤ ਮੈਂਬਰ ਜਗਤਾਰ ਸਿੰਘ, ਵਿਰਸਾ ਸਿੰਘ, ਕਰਮਜੀਤ ਸਿੰਘ, ਪ੍ਰਧਾਨ ਜਸਪਾਲ ਸਿੰਘ, ਸੁਖਦੇਵ ਸਿੰਘ, ਕਾਰਜ ਸਿੰਘ, ਮੱਖਣ ਸਿੰਘ, ਸਰਵਨ ਸਿੰਘ, ਗੁਰਦਿਆਲ ਸਿੰਘ ਸਵਰਨ ਸਿੰਘ, ਬੂਟਾ ਸਿੰਘ, ਲਖਵਿੰਦਰ ਸਿੰਘ, ਜੋਬਨਜੀਤ ਸਿੰਘ ਆਦਿ ਵੱਡੀ ਗਿਣਤੀ ਵਿਚ ਮੁਹਤਬਰ ਲੋਕਾਂ ਨੇ ਪਰਿਵਾਰਾਂ ਸਮੇਤ ਭਾਜਪਾ ਦੇ ਉਮੀਦਵਾਰ ਹਰਜੀਤ ਸਿੰਘ ਸੰਧੂ ਨੇ ਵੱਡੀ ਲੀਡ ਨਾਲ ਜਿਤਾਉਣ ਦਾ ਦਾਅਵਾ ਕੀਤਾ | ਇਸ ਮੌਕੇ ਤੇ ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਦੇਸ਼ ਦੀ ਸੱਤਾ 'ਤੇ ਲਗਾਤਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਬਣ ਰਹੀ ਹੈ ਇਹ ਤਾਂ ਹੀ ਸੰਭਵ ਹੋ ਰਿਹਾ ਹੈ ਕਿ ਭਾਜਪਾ ਵਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਗਏ ਹਨ ਤਾਂ ਲੋਕ ਵੀ ਵਾਰ-ਵਾਰ ਭਾਜਪਾ ਨੂੰ ਹੀ ਆਪਣਾ ਭਵਿੱਖ ਮੰਨ ਕੇ ਸੱਤਾ ਦੇ ਮਾਣ ਦੇ ਰਹੇ ਹਨ | ਸੰਧੂ ਨੇ ਕਿਹਾ ਕਿ ਪੰਜਾਬ ਵਿਚ ਵੀ ਲੋਕ ਹੁਣ ਕਾਫੀ ਸਮਝ ਚੁੱਕੇ ਹਨ ਇਸੇ ਕਰਕੇ ਵੋਟ ਬੈਂਕ ਵਿਚ ਵਾਧਾ ਹੋਣ ਦੇ ਨਾਲ ਨਾਲ ਪੰਜਾਬੀਆਂ ਦੀ ਭਾਜਪਾ ਪ੍ਰਤੀ ਹਰਮਨ ਪਿਆਰਤਾ ਵੀ ਵਧੀ ਹੈ | ਇਸ ਮੌਕੇ ਹਰਪ੍ਰੀਤ ਸਿੰਘ ਸਿੰਦਬਾਦ, ਸੁਰਜੀਤ ਸਿੰਘ ਸਾਗਰ, ਸੀਨੀਅਰ ਆਗੂ ਦਲਬੀਰ ਸਿੰਘ ਅਲਗੋਂ ਕੋਠੀ, ਅਵਤਾਰ ਸਿੰਘ ਬੰਟੀ, ਨਿਸ਼ਾਨ ਸਿੰਘ, ਸਾਹਿਬ ਸਿੰਘ ਝਾਮਕਾ, ਸੁਖਵਿੰਦਰ ਸਿੰਘ ਜੀਓਬਾਲਾ, ਮਾਸਟਰ ਬਲਦੇਵ ਸਿੰਘ ਮੰਡ, ਜੇ.ਈ. ਗੁਰਬਚਨ ਸਿੰਘ, ਬਲਧੀਰ ਸਿੰਘ, ਜਸਪਾਲ ਸਿੰਘ, ਡਾ. ਸੁਖਵੰਤ ਸਿੰਘ ਮੂਸੇ, ਸਵਿੰਦਰ ਸਿੰਘ ਠੱਠਗੜ, ਸੋਨੂ ਮੂਸੇ ਤੋਂ ਇਲਾਵਾ ਹੋਰ ਵੀ ਪਾਰਟੀ ਆਗੂ ਸਾਹਿਬਾਨ ਮੌਜੂਦ ਸਨ |

ਪਿਛਲੀ ਖ਼ਬਰ ਸੀ.ਆਈ.ਏ. ਸਟਾਫ ਵਲੋਂ ਲਖਬੀਰ ਲੰਡਾ ਹਰੀਕੇ ਅਤੇ ਗੁਰਦੇਵ ਜੈਸਲ ਗਰੁੱਪ ਦੇ 5 ਮੈਂਬਰ ਨਾਜਾਇਜ਼ ਹਥਿਆਰਾਂ ਸਮੇਤ ਗਿ੍ਫ਼ਤਾਰ... ਅਗਲੀ ਖ਼ਬਰ ਕਾਂਗਰਸੀ ਉਮੀਦਵਾਰ ਕਰਨਬੀਰ ਸਿੰਘ ਬੁਰਜ ਇਤਿਹਾਸਕ ਜਿੱਤ ਦਰਜ ਕਰਨਗੇ-ਅਨਿਲ ਜੋਸ਼ੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।