ਤਰਨ ਤਾਰਨ, 21 ਅਕਤੂਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਉਪਰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਦੋਸ਼ ਹੇਠ ਪੰਜ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਪ੍ਰਤਾਪ ਸਿੰਘ ਨੇ ਸੂਚਨਾ ਦੇ ੱਧਾਰ 'ਤੇ ਪਿੰਡ ਕੱਲ੍ਹਾ ਵਿਖੇ ਪਰਾਲੀ ਨੂੰ ਅੱਗ ਲਗਾਉਣ 'ਤੇ ਮਾਮਲਾ ਦਰਜ ਕੀਤਾ ਹੈ | ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਨਿਸ਼ਾਨ ਸਿੰਘ ਨੇ ਸੂਚਨਾ ਮਿਲਣ 'ਤੇ ਪਿੰਡ ਧੂੰਦਾ ਵਿਖੇ ਪਰਾਲੀ ਨੂੰ ਅੱਗ ਲਗਾਉਣ 'ਤੇ ਮਾਮਲਾ ਦਰਜ ਕੀਤਾ ਹੈ | ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਕਿਰਪਾਲ ਸਿੰਘ ਨੇ ਪਿੰਡ ਟਾਂਡਾ ਵਿਖੇ ਪਰਾਲੀ ਨੂੰ ਅੱਗ ਲਗਾਉਣ 'ਤੇ ਮਾਮਲਾ ਦਰਜ ਕੀਤਾ ਹੈ | ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਕਿਰਪਾਲ ਸਿੰਘ ਨੇ ਸੂਚਨਾ ਦੇ ਅਧਾਰ 'ਤੇ ਪਿੰਡ ਟਾਂਡਾ ਵਿਖੇ ਪਰਾਲੀ ਨੂੰ ਅੱਗ ਲਗਾਉਣ 'ਤੇ ਮਾਮਲਾ ਦਰਜ ਕਰ ਲਿਆ ਹੈ | ਉਕਤ ਥਾਣਿਆਂ ਦੀ ਪੁਲਿਸ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |