16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਜ਼ਿਲ੍ਹੇ ਭਰ ਵਿਚ ਦੀਵਾਲੀ ਅਤੇ ਬੰਦੀਛੋੜ ਦਿਵਸ ਧੂਮਧਾਮ ਅਤੇ ਉਤਸ਼ਾਹ ਪੂਰਵਕ ਮਨਾਇਆ <br/>

ਅਜੀਤ ਡੈਸਕ 22-10-2025
ਤਰਨ ਤਾਰਨ, 21 ਅਕਤੂਬਰ (ਹਰਿੰਦਰ ਸਿੰਘ)-ਦੀਵਾਲੀ ਅਤੇ ਬੰਦੀਛੋੜ ਦਿਵਸ ਜ਼ਿਲੇ੍ਹੇ ਭਰ ਵਿਚ ਧੂਮਧਾਮ ਅਤੇ ਉਤਸ਼ਾਹ ਨਾਲ ਲੋਕਾਂ ਵਲੋਂ ਮਨਾਇਆ ਗਿਆ | ਦੀਵਾਲੀ ਤਿਉਹਾਰ ਨੂੰ ਲੈ ਕੇ ਬਾਜ਼ਾਰਾਂ ਵਿਚ ਖੂਬ ਰੌਣਕਾਂ ਲੱਗੀਆਂ ਹੋਈਆਂ ਸਨ ਅਤੇ ਹਲਵਾਈ ਦੀਆਂ ਦੁਕਾਨਾਂ ਉਪਰ ਲੋਕ ਮਿਠਾਈਆਂ ਖ੍ਰੀਦ ਰਹੇ ਸਨ, ਉਥੇ ਹਲਵਾਈਆਂ ਵਲੋਂ ਜਲੇਬੀਆਂ, ਪਕੌੜੇ ਕੱਢੇ ਜਾ ਰਹੇ ਸਨ | ਗਿਫਟਾਂ, ਆਤਿਸ਼ਬਾਜੀ ਦੀਆਂ ਦੁਕਾਨਾਂ ਉਪਰ ਵੀ ਕਾਫੀ ਭੀੜ ਦੇਖਣ ਨੂੰ ਮਿਲੀ | ਦੀਵਾਲੀ ਤਿਉਹਾਰ ਨੂੰ ਲੈ ਕੇ ਤਰਨ ਤਾਰਨ ਸ਼ਹਿਰ ਦੇ ਬਾਜ਼ਾਰਾਂ ਵਿਚ ਖੂਬ ਰੌਣਕਾਂ ਲੱਗੀਆਂ ਹੋਈਆਂ ਸਨ ਅਤੇ ਲੋਕਾਂ ਦੀ ਬਾਜ਼ਾਰਾਂ ਵਿਟ ਭਾਰੀ ਭੀੜ ਦੇਖਣ ਨੂੰ ਮਿਲੀ | ਦੀਵਾਲੀ ਅਤੇ ਬੰਦੀਛੋੜ ਦਿਵਸ ਮੌਕੇ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਅਤੇ ਸ਼ਹਿਰ ਦੇ ਹੋਰਨਾਂ ਗੁਰਦੁਆਰਾ ਸਾਹਿਬਾਨਾਂ ਵਿਚ ਸਮਾਗਮ ਕਰਵਾਏ ਜਾ ਰਹੇ ਸਨ ਅਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾ ਰਹੇ ਸਨ | ਸਮਾਗਮਾਂ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਵਲੋਂ ਗੁਰਦੁਆਰਾ ਸਾਹਿਬਾਨਾਂ ਵਿਚ ਪਹੁੰਚ ਕੇ ਮੱਥਾ ਟੇਕਿਆ ਗਿਆ | ਦੀਵਾਲੀ ਅਤੇ ਬੰਦੀਛੋੜ ਦਿਵਸ ਤੋਂ ਇਲਾਵਾ ਮੱਸਿਆ ਦਾ ਦਿਹਾੜਾ ਹੋਣ ਕਾਰਨ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਵਲੋਂ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰਨ ਤੋਂ ਬਾਅਦ ਮੱਥਾ ਟੇਕਿਆ ਗਿਆ ਅਤੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ ਗਿਆ | ਸ੍ਰੀ ਦਰਬਾਰ ਸਾਹਿਬ ਦੇ ਮੰਜੀ ਸਾਹਿਬ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ, ਜਿਸ ਵਿਚ ਵੱਖ-ਵੱਖ ਰਾਗੀ, ਢਾਡੀ ਅਤੇ ਕਵੀਸ਼ਰੀ ਜਥਿਆਂ ਵਲੋਂ ਆਈ ਹੋਈ ਸੰਗਤ ਨੂੰ ਗੁਰੂ ਇਤਿਹਾਸ ਸੁਣਾ ਕੇ ਨਿਹਾਲ ਕੀਤਾ ਗਿਆ | ਸ਼ਾਮ ਸਮੇਂ ਗੁਰਦੁਆਰਾ ਸਾਹਿਬ ਵਿਚ ਸੰਗਤਾਂ ਵਲੋਂ ਦੀਪਮਾਲਾ ਕੀਤੀ ਗਈ ਅਤੇ ਆਤਿਸ਼ਬਾਜੀ ਚਲਾਈ ਗਈ | ਰਾਤ ਸਮੇਂ ਲੋਕਾਂ ਵਲੋਂ ਆਪਣੇ ਘਰ ਦੀਆਂ ਛੱਤਾਂ ਉਪਰ ਚੜ ਕੇ ਖੂਬ ਆਤਿਸ਼ਬਾਜੀ ਚਲਾਈ ਗਈ |

ਪਿਛਲੀ ਖ਼ਬਰ ਭਾਈ ਮਨਦੀਪ ਸਿੰਘ ਆਸ਼ੀਰਵਾਦ ਲੈਣ ਲਈ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲਿਆਂ ਦੇ ਡੇਰੇ ਦਲ ਪੰਥ ਬਾਬਾ ਬਿਧੀ ਚੰਦ ਜੀ ਪਹੁੰ... ਅਗਲੀ ਖ਼ਬਰ ਨਵੇਂ ਬਣੇ ਪੁਲ ਦਾ ਉਦਘਾਟਨ ਕਾਂਗਰਸ ਦੇ ਸਾਬਕਾ ਵਿਧਾਇਕ ਵਲੋਂ ਕਰਨ 'ਤੇ ਸਾਬਕਾ ਅਤੇ ਮੌਜੂਦਾ ਵਿਧਾਇਕ ਆਹਮੋ-ਸਾਹਮਣੇ <br...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।