17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਹੈਪੀ ਸੀਡਰ ਅਤੇ ਸੁਪਰ ਸੀਡਰ ਮਸ਼ੀਨਾਂ ਨਾਲ ਕਣਕ ਦੀ ਬਿਜਾਈ ਆਰੰਭ <br/>

ਅਜੀਤ ਡੈਸਕ 02-11-2025
ਹਰੀਕੇ ਪੱਤਣ, 1 ਨਵੰਬਰ (ਸੰਜੀਵ ਕੁੰਦਰਾ)- ਖੇਤੀ ਕਰਦਿਆਂ ਹਰ ਕਿਸਾਨ ਦੀ ਸੋਚ ਹੁੰਦੀ ਹੈ ਕਿ ਫਸਲ ਉਤਪਾਦਨ ਦੀ ਲਾਗਤ ਘੱਟ ਹੋਵੇ ਅਤੇ ਆਮਦਨ ਵੱਧ ਹੋਵੇ, ਪਰ ਅਜਿਹਾ ਤਾਂ ਹੀ ਸੰਭਵ ਹੈ ਜੇਕਰ ਉਹ ਖੇਤੀ ਤਕਨੀਕਾਂ ਨੂੰ ਵੇਖ ਸਮਝ ਕੇ ਹਿੰਮਤ ਅਤੇ ਲਗਨ ਨਾਲ ਯਤਨ ਕਰੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਲਾਕ ਖੇਤੀਬਾੜੀ ਅਫਸਰ ਪੱਟੀ ਡਾ.ਭੁਪਿੰਦਰ ਸਿੰਘ ਨੇ ਪਿੰਡ ਕਿਰਤੋਵਾਲ ਖੁਰਦ ਵਿਖੇ ਉੱਦਮ ਅਤੇ ਉਤਸ਼ਾਹ ਨਾਲ ਪਿਛਲੇ ਛੇ ਸਾਲ ਤੋਂ ਸਫਲਤਾ ਪੂਰਵਕ ਪਰਾਲੀ ਪ੍ਰਬੰਧਨ ਕਰ ਰਹੇ ਕਿਸਾਨਾਂ ਦੁਆਰਾ ਹੈਪੀ ਸੀਡਰ ਅਤੇ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਦੇ ਸ਼ੁਭ ਆਰੰਭ ਦੌਰਾਨ ਕੀਤਾ | ਕਣਕ ਦੀ ਬਿਜਾਈ ਸ਼ੁਰੂਆਤ ਦੌਰਾਨ ਸਰਕਲ ਅਧਿਕਾਰੀ ਦਇਆਪ੍ਰੀਤ ਸਿੰਘ, ਖੇਤੀਬਾੜੀ ਵਿਸਥਾਰ ਅਫਸਰ ਰੱਤਾ ਗੁੱਦਾ, ਕਿ੍ਸ਼ੀ ਵਿਗਿਆਨ ਕੇਂਦਰ ਬੂਹ ਤੋਂ ਡਾ. ਨਵਜੋਤ ਸਿੰਘ ਬਰਾੜ ਅਤੇ ਡਾ. ਸਾਹਿਲ ਨੇ ਦੱਸਿਆ ਕਿ ਕਣਕ ਦੀ ਬਿਜਾਈ ਲਈ ਨਵੰਬਰ ਦਾ ਪਹਿਲਾ ਪੰਦਰਵਾੜਾ ਢੁਕਵਾਂ ਸਮਾਂ ਹੈ | ਉਨ੍ਹਾਂ ਕਿਹਾ ਕਿ ਫਸਲ ਦੇ ਚੰਗੇ ਝਾੜ ਲਈ ਢੁਕਵੀਂ ਤਕਨੀਕ ਦੀ ਚੋਣ ਦੇ ਨਾਲ ਨਾਲ ਸਾਫ ਸੁਥਰੇ ਤਸਦੀਕ ਸ਼ੁਦਾ ਬੀਜ ਨੂੰ ਕੀਟ ਨਾਸ਼ਕ ਅਤੇ ਉੱਲੀ ਨਾਸ਼ਕ ਦਵਾਈ ਨਾਲ ਸੋਧ ਲੈਣਾ ਲਾਹੇਵੰਦ ਰਹਿੰਦਾ ਹੈ | ਇਸ ਮੌਕੇ ਰਣਵੀਰ ਸਿੰਘ, ਹਰਪ੍ਰੀਤ ਸਿੰਘ, ਲਹਿੰਬਰ, ਸੁਖਜਿੰਦਰ ਸਿੰਘ ,ਗੁਰਸਿਮਰਨ ਸਿੰਘ ਖੇਤੀ ਉਪ ਨਿਰੀਖਕ ਅਤੇ ਰਾਜਬੀਰ ਸਿੰਘ ਨੇ ਸਹਿਯੋਗ ਅਤੇ ਜਾਣਕਾਰੀ ਸਾਂਝੀ ਕੀਤੀ |

ਪਿਛਲੀ ਖ਼ਬਰ ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਦੁਆਰਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ <br/> ਅਗਲੀ ਖ਼ਬਰ ਮਮਤਾ ਨਿਕੇਤਨ ਸਕੂਲ ਵਿਚ ਬੱਚਿਆਂ ਦੀ ਗਤਕੇ 'ਚ ਚੜ੍ਹਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।