31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਸ੍ਰੀ ਗੁਰੂ ਅਮਰਦਾਸ ਪਬਲਿਕ ਸਕੂਲ ਫਤਿਆਬਾਦ ਵਿਖੇ ਸ਼ਹੀਦੀ ਦਿਹਾੜਾ ਮਨਾਇਆ <br/>

ਗੁਰੂ ਅਮਰਦਾਸ ਪਬਲਿਕ ਸਕੂਲ ਫਤਿਆਬਾਦ ਵਿਖੇ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਦਾ ਦਿ੍ਸ਼ | ਤਸਵੀਰ: ਧੂੰਦਾ <br/> 24-11-2025
ਫਤਿਆਬਾਦ, 23 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਸਥਾਨਕ ਸ੍ਰੀ ਗੁਰੂ ਅਮਰਦਾਸ ਪਬਲਿਕ ਸਕੂਲ ਫਤਿਆਬਾਦ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸਕੂਲ ਵਿਚ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਮਿਲ ਕੇ ਸ੍ਰੀ ਜਪੁਜੀ ਸਾਹਿਬ ਦੇ ਪਾਠ ਕੀਤੇ ਅਤੇ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ ਗਾਇਨ ਕੀਤਾ ਗਿਆ | ਉਪਰੰਤ ਸ੍ਰੀ ਅਨੰਦ ਸਾਹਿਬ ਦਾ ਪਾਠ ਕੀਤਾ ਗਿਆ | ਬੱਚਿਆਂ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ 'ਤੇ ਹਰਗੁਨ ਕੌਰ ਅਤੇ ਅਨੁਪ੍ਰੀਤ ਕੌਰ ਵਲੋਂ ਕਵਿਤਾਵਾਂ ਪੜ੍ਹੀਆਂ ਗਈਆਂ | ਜਿਹੜਿਆਂ ਵਿਦਿਆਰਥੀਆਂ ਨੇ ਸ਼ਬਦ ਕੀਰਤਨ 'ਚ ਹਿੱਸਾ ਲਿਆ, ਉਨ੍ਹਾਂ ਵਿਚ ਸਹਿਜਪ੍ਰੀਤ ਕੌਰ, ਮਹਿਕਪ੍ਰੀਤ ਕੌਰ, ਬਲਜਿੰਦਰ ਕੌਰ, ਲਵਨੀਤ ਕੌਰ, ਲਵਨੀਤ ਕੌਰ, ਨਵਦੀਪ ਕੌਰ, ਹਰਮਨਦੀਪ ਕੌਰ ਅਤੇ ਰੂਥਪਾਲ ਕੌਰ ਸ਼ਾਮਿਲ ਹਨ | 'ਗੁਰੂ ਤੇਗ ਬਹਾਦਰ ਹਿੰਦ ਦੀ ਚਾਦਰ', ਜਿਨ੍ਹਾਂ ਨੇ ਕਸ਼ਮੀਰੀ ਪੰਡਤਾਂ ਦੀ ਬਾਂਹ ਫੜ੍ਹੀ ਅਤੇ ਉਨ੍ਹਾਂ ਦੇ ਧਰਮ ਦੀ ਰੱਖਿਆ ਕੀਤੀ | ਗੁਰੂ ਜੀ ਨੇ ਕਿਹਾ ਕਿ 'ਬਾਂਹਿ ਜਿਨਾਂ ਦੀ ਪਕੜੀਏ, ਸਿਰ ਦੀਜੈ ਬਾਹਾ ਨ ਛੋੜੀਏ' | ਇਸ ਮੌਕੇ ਅਧਿਆਪਕਾਂ ਤੇ ਸਕੂਲ ਦੇ ਐਮ.ਡੀ. ਸੁਰਜੀਤ ਸਿੰਘ ਭਰੋਵਾਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹੀਦੀ ਦੇ ਬਾਰੇ ਜਾਣਕਾਰੀ ਦਿੱਤੀ |

ਪਿਛਲੀ ਖ਼ਬਰ ਲੜਕੀ ਨੂੰ ਬੰਦੀ ਬਣਾਉਣ 'ਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਬਾਰ ਐਸੋਸੀਏਸ਼ਨ ਨੇ ਹੜ੍ਹ ਪੀੜਤ ਕਿਸਾਨਾਂ ਨੂੰ ਡੀਜ਼ਲ ਲੈਣ ਵਾਸਤੇ ਦਿੱਤੀ ਸਹਾਇਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।