31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਲੜਕੀ ਨੂੰ ਬੰਦੀ ਬਣਾਉਣ 'ਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 24-11-2025
ਤਰਨ ਤਾਰਨ, 23 ਨਵੰਬਰ (ਹਰਿੰਦਰ ਸਿੰਘ)- ਇਕ ਲੜਕੀ ਨੂੰ ਬੰਦੀ ਬਣਾਉਣ ਦੇ ਦੋਸ਼ ਹੇਠ ਥਾਣਾ ਖਾਲੜਾ ਦੀ ਪੁਲਿਸ ਵਲੋਂ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸੰਬੰਧੀ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ ਵਿਚ ਡੱਲ ਦੀ ਰਹਿਣ ਵਾਲੀ ਇਕ ਔਰਤ ਨੇ ਦੱਸਿਆ ਕਿ ਉਸ ਦੀ ਲੜਕੀ, ਜਿਸ ਦੀ ਉਮਰ ਕਰੀਬ 21 ਸਾਲ ਹੈ ਅਤੇ 10 ਜਮਾਤਾਂ ਪਾਸ ਹੈ, ਜੋ ਕਿ ਘਰੇਲੂ ਕੰਮ ਕਾਰ ਕਰਦੀ ਹੈ, ਜਿਸ ਨੂੰ ਹਰਪਾਲ ਸਿੰਘ ਪੁੱਤਰ ਕਾਰਜ ਸਿੰਘ ਵਾਸੀ ਬਾਸਰਕੇ ਮਿਤੀ 15 ਅਕਤੂਬਰ 2025 ਨੂੰ ਵਕਤ 5:30 ਸ਼ਾਮ ਨੂੰ ਕਿਤੇ ਅਣਦੱਸੀ ਜਗ੍ਹਾ 'ਤੇ ਲੈ ਗਿਆ ਹੈ ਅਤੇ ਉਸ ਦੀ ਲੜਕੀ ਨੂੰ ਗੈਰ ਕਾਨੂੰਨੀ ਢੰਗ ਨਾਲ ਲੁਕਾ ਛੁਪਾ ਕੇ ਰੱਖਿਆ ਹੈ | ਇਸ ਸੰਬੰਧੀ ਏ.ਐਸ.ਆਈ. ਗੁਰਨਾਮ ਸਿੰਘ ਹਰਪਾਲ ਸਿੰਘ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਦੀ ਗਿ੍ਫ਼ਤਾਰੀ ਲਈ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਵਿਜ਼ਡਮ ਸਕੂਲ ਆਫ਼ ਅਕਾਦਮਿਕ ਐਂਡ ਸਪੋਰਟਸ ਵਲੋਂ ਓਰੀਐਂਟੇਸ਼ਨ ਪ੍ਰੋਗਰਾਮ <br/> ਅਗਲੀ ਖ਼ਬਰ ਸ੍ਰੀ ਗੁਰੂ ਅਮਰਦਾਸ ਪਬਲਿਕ ਸਕੂਲ ਫਤਿਆਬਾਦ ਵਿਖੇ ਸ਼ਹੀਦੀ ਦਿਹਾੜਾ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।