02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਸੱਚਰ ਵਲੋਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੀ ਤਿਆਰੀ ਲਈ ਮੀਟਿੰਗਾਂ ਸ਼ੁਰੂ

ਅਜੀਤ ਡੈਸਕ 24-11-2025
ਕੱਥੂਨੰਗਲ, 23 ਨਵੰਬਰ (ਦਲਵਿੰਦਰ ਸਿੰਘ ਰੰਧਾਵਾ)-ਵਿਧਾਨ ਸਭਾ ਹਲਕਾ ਮਜੀਠਾ ਦੇ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਤੇ ਸੀਨੀਅਰ ਕਾਂਗਰਸੀ ਆਗੂ ਭਗਵੰਤ ਪਾਲ ਸਿੰਘ ਸੱਚਰ ਨੇ ਅਗਾਮੀ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਨੂੰ ਲੈ ਕੇ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ | ਅੱਜ ਆਪਣੇ ਦਫ਼ਤਰ ਕੱਥੂਨੰਗਲ ਵੱਖ-ਵੱਖ ਹਲਕੇ ਦੇ ਆਗੂਆਂ ਨਾਲ ਮੀਟਿੰਗ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਲਦ ਹੀ ਹਲਕੇ ਦੇ ਮੁਹਤਬਰ ਆਗੂਆਂ ਦੀ ਇਕ ਮੀਟਿੰਗ ਕਰਕੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਕਮਰਕੱਸੇ ਕਰਨ ਲਈ ਸੁਝਾਅ ਦਿੱਤੇ ਜਾਣਗੇ | ਸੱਚਰ ਨੇ ਕਿਹਾ ਕਿ ਇਸ ਸੱਤਾਧਾਰੀ ਸਰਕਾਰ ਨੇ ਪਿਛਲੀਆਂ ਵਿਧਾਨ ਸਭਾ ਚੋਣਾ ਵਿਚ ਜੋ ਲੋਕਾਂ ਨਾਲ ਵਾਅਦੇ ਕੀਤੇ ਸਨ ਉਹ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਵੀ ਨਹੀਂ ਪੂਰੇ ਹੋਏ, ਹੁਣ ਕਿਸ ਮੂੰਹ ਨਾਲ ਇਹ ਲੋਕਾਂ ਦੀ ਕਚਹਿਰੀ ਵਿਚ ਜਾਣਗੇ, ਉਨ੍ਹਾਂ ਕਿਸਾਨਾਂ ਨੂੰ ਖਾਦ ਨਾ ਮਿਲਣ ਦੀ ਗੱਲ ਕਰਦਿਆਂ ਕਿਹਾ ਕਿ ਪਹਿਲਾਂ ਡਾਇਆ ਤੇ ਹੁਣ ਯੂਰੀਆ ਖਾਦ ਨੇ ਲੋਕਾਂ ਦਾ ਮੰਦਾ ਹਾਲ ਕੀਤਾ ਹੈ ਜੇ ਕਾਨੂੰਨ ਵਿਵਸਥਾ ਦੀ ਗੱਲ ਕਰੀਏ ਤਾਂ ਹਰ ਰੋਜ਼ ਲੁੱਟਾਂ ਖੋਹਾਂ ਤੇ ਕਤਲ ਆਮ ਜਿਹੀ ਹੀ ਗੱਲ ਬਣ ਗਈ ਹੈ, ਨਸ਼ਾ ਪਹਿਲਾਂ ਗਲੀ ਗਲੀ ਵਿਕਦਾ ਸੀ ਹੁਣ ਤਾਂ ਘਰ ਘਰ ਹੀ ਵਿਕਣ ਲੱਗ ਪਿਆ ਹੈ | ਇਸ ਮੌਕੇ ਬਲਾਕ ਕਾਂਗਰਸ ਮਜੀਠਾ ਦੇ ਪ੍ਰਧਾਨ ਨਵਤੇਜ ਪਾਲ ਸਿੰਘ ਸੋਹੀਆ, ਬਲਜੀਤ ਸਿੰਘ ਵਿਰਕ, ਸੁਲੱਖਣ ਸਿੰਘ, ਡਾ. ਸੁਖਵਿੰਦਰ ਸਿੰਘ ਰੰਧਾਵਾ, ਡਾ. ਮੌਹਨ ਸਿੰਘ, ਦਵਿੰਦਰ ਸਿੰਘ ਭੁੱਲਰ ਮਜੀਠਾ, ਦਲਜੀਤ ਸਿੰਘ ਸ਼ਾਹ ਹਰੀਆਂ ਤੇ ਹੋਰ ਵੀ ਆਗੂ ਮੌਜੂਦ ਸਨ |
ਪਿਛਲੀ ਖ਼ਬਰ ਖ਼ਾਲਸਾ ਏਡ ਸੇਵਾ ਸੁਸਾਇਟੀ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਕਰ ਰਹੀ ਉਪਰਾਲੇ : ਕੰਬੋ, ਮਾਨ ਅਗਲੀ ਖ਼ਬਰ ਦਵਿੰਦਰ ਸਿੰਘ ਸਹੋਤਾ ਜੰਡਿਆਲਾ ਗੁਰੂ ਦਾ ਹਲਕਾ ਇੰਚਾਰਜ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।