02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਸੈਕਰਡ ਹਾਰਟ 'ਚ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਬਦ ਗਾਇਨ ਕੀਤੇ

ਅਜੀਤ ਡੈਸਕ 24-11-2025
ਬਾਬਾ ਬਕਾਲਾ ਸਾਹਿਬ, 23 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸੈਕਰਡ ਹਾਰਟ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਬਿਆਸ ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਸ਼ਬਦ ਗਾਇਨ ਕੀਤੇ ਗਏ ਅਤੇ ਲੰਗਰ ਦਾ ਪ੍ਰਬੰਧ ਕੀਤਾ ਗਿਆ | ਇਸ ਦੌਰਾਨ ਬੱਚਿਆਂ ਨੇ ਸਵੇਰੇ ਸਭ ਤੋਂ ਪਹਿਲਾਂ ਸ਼ਬਦ ਗਾਇਨ ਕਰਕੇ ਦਿਨ ਦੀ ਸ਼ੁਰੂਆਤ ਕੀਤੀ | ਇਸ ਉਪਰੰਤ ਸਭ ਬੱਚਿਆਂ ਅਧਿਆਪਕਾਂ ਪ੍ਰਸ਼ਾਸਨ ਅਤੇ ਟਰਾਂਸਪੋਰਟ ਸਟਾਫ ਦੇ ਸਹਿਯੋਗ ਨਾਲ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ | ਇਸ ਮੌਕੇ ਸਭ ਬੱਚੇ ਅਤੇ ਮਾਪੇ ਸਕੂਲ ਦੇ ਬੱਚਿਆਂ ਦੇ ਅਤੇ ਅਧਿਆਪਕਾਂ ਦੇ ਇਸ ਸ਼ਲਾਘਾਯੋਗ ਕਦਮ ਤੋਂ ਬਹੁਤ ਖੁਸ਼ ਸਨ | ਇਸ ਮੌਕੇ ਸਕੂਲ ਦੇ ਡਾਇਰੈਕਟਰ ਫਾਦਰ ਪਾਲ ਰਾਏ, ਪਿ੍ੰ: ਸਿਸਟਰ ਅੰਜਲੀ ਅਤੇ ਅਧਿਆਪਕ ਮੌਜੂਦ ਸਨ |
ਪਿਛਲੀ ਖ਼ਬਰ ਬੰਡਾਲਾ ਤੋਂ ਸਜਾਏ ਨਗਰ ਕੀਰਤਨ ਦਾ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਸਵਾਗਤ ਅਗਲੀ ਖ਼ਬਰ ਖ਼ਾਲਸਾ ਏਡ ਸੇਵਾ ਸੁਸਾਇਟੀ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਕਰ ਰਹੀ ਉਪਰਾਲੇ : ਕੰਬੋ, ਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।