21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਗੋਇੰਦਵਾਲ ਜੇਲ੍ਹ 'ਚੋਂ ਮੋਬਾਈਲ ਫੋਨ ਬਰਾਮਦ

ਅਜੀਤ ਡੈਸਕ 04-12-2025
ਤਰਨ ਤਾਰਨ, 3 ਦਸੰਬਰ (ਪਰਮਜੀਤ ਜੋਸ਼ੀ)-ਕੇਂਦਰੀ ਜੇਲ੍ਹ ਗੋਇੰਦਵਾਲ 'ਚ ਚੈਕਿੰਗ ਦੌਰਾਨ ਜੇਲ੍ਹ ਪ੍ਰਸ਼ਾਸਨ ਨੂੰ ਮੋਬਾਈਲ ਫੋਨ ਮਿਲੇ ਹਨ | ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਥਾਣਾ ਗੋਇੰਦਵਾਲ ਪੁਲਿਸ ਨੇ ਤਿੰਨ ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਜਸਵੰਤ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਕਿ ਜੇਲ੍ਹ ਦੀ ਚੈਕਿੰਗ ਦੌਰਾਨ ਲਵਾਰਿਸ ਹਾਲਤ 'ਚ 2 ਟੱਚ ਮੋਬਾਈਲ ਫੋਨ, 11 ਕੀਪੈਡ ਮੋਬਾਈਲ ਫੋਨ, 4 ਸਿੰਮਾਂ, 1 ਚਾਰਜਰ, 1 ਡਾਟਾ ਕੇਬਲ ਬਰਾਮਦ ਹੋਈ ਹੈ | ਇਸੇ ਤਰ੍ਹਾਂ ਜੇਲ੍ਹ ਦੇ ਸਹਾਇਕ ਸੁਪਰਡੈਂਟ ਲਖਵੀਰ ਸਿੰਘ ਨੇ ਸ਼ਿਕਾਇਤ ਕੀਤੀ ਕਿ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਗੁਰਜੀਤ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਨਾਰਲੀ, ਜਸਪ੍ਰੀਤ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਸ਼ੇਖਾ ਭੈਣੀ ਪਾਸੋਂ ਇਕ ਟੱਚ ਮੋਬਾਈਲ ਫੋਨ, 1 ਕੀਪੈਡ ਮੋਾਬਈਲ ਫੋਨ ਸਮੇਤ ਸਿੰਮ ਬਰਾਮਦ ਹੋਈ ਹੈ | ਇਸੇ ਤਰ੍ਹਾਂ ਜੇਲ੍ਹ ਦੇ ਸਹਾਇਕ ਸੁਪਰਡੈਂਟ ਹੰਸ ਰਾਜ ਨੇ ਲਿਖਤੀ ਸ਼ਿਕਾਇਤ ਕੀਤੀ ਕਿ ਚੈਕਿੰਗ ਦੌਰਾਨ ਜੇਲ੍ਹ 'ਚੋਂ ਹਵਾਲਾਤੀ ਧਰਮਿੰਦਰ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਜੀਵਨ ਨਗਰ ਪਾਸੋਂ ਇਕ ਕੀਪੈਡ ਮੋਬਾਈਲ ਫੋਨ ਸਮੇਤ ਸਿੰਮ ਬਰਾਮਦ ਹੋਈ ਹੈ | ਥਾਣਾ ਗੋਇੰਦਵਾਲ ਪੁਲਿਸ ਨੇ ਉਕਤ ਹਵਾਲਾਤੀਆਂ ਸਮੇਤ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ, ਕਿ ਜੇਲ੍ਹ ਵਿਚ ਮੋਬਾਈਲ ਫੋਨ ਕਿਸ ਤਰ੍ਹਾਂ ਪਹੁੰਚੇ |

ਪਿਛਲੀ ਖ਼ਬਰ ਉਮੀਦਵਾਰਾਂ ਦੇ ਕਾਗਜ਼ ਦਾਖ਼ਲ ਕਰਵਾਉਣ ਲਈ ਸੁਖਬੀਰ ਸਿੰਘ ਬਾਦਲ ਪੱਟੀ ਪਹੁੰਚੇ <br/> ਅਗਲੀ ਖ਼ਬਰ ਭਲਾਈਪੁਰ ਨੇ ਅਮਰੀਕ ਕੌਰ ਮੱਲਾ ਨੂੰ ਜ਼ਿਲ੍ਹਾ ਪ੍ਰੀਸ਼ਦ ਲਈ ਉਮੀਦਵਾਰ ਐਲਾਨਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।