ਮੀਆਂਵਿੰਡ, 3 ਦਸੰਬਰ (ਗੁਰਪ੍ਰਤਾਪ ਸਿੰਘ ਸੰਧੂ)-ਬਲਾਕ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਫਤਹਿਪੁਰ ਬਦੇਸ਼ਾ ਦਾ ਲਗਾਤਾਰ ਦੂਸਰੀ ਵਾਰ ਪਿੰਡ ਦੇ ਸਰਪੰਚੀ ਦੀ ਸੇਵਾ ਕਰ ਰਹੇ ਨੌਜਵਾਨ ਯੂਥ ਆਗੂ ਰਣਧੀਰ ਸਿੰਘ ਬਦੇਸ਼ਾ ਦੀ ਪਤਨੀ ਰੁਪਿੰਦਰ ਕੌਰ ਬਦੇਸ਼ਾ ਨੂੰ ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਦਲਬੀਰ ਸਿੰਘ ਟੌਂਗ ਵਲੋਂ ਜ਼ੋਨ ਭਲਾਈਪੁਰ ਡੋਗਰਾ ਤੋਂ ਪਾਰਟੀ ਦਾ ਉਮੀਦਵਾਰ ਐਲਾਨਿਆ ਗਿਆ | ਇਸ ਸੰਬੰਧੀ ਗੱਲਬਾਤ ਕਰਦਿਆਂ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਕਿਹਾ ਕਿ ਰਣਧੀਰ ਸਿੰਘ ਦੀ ਪਾਰਟੀ ਦੀ ਮਜ਼ਬੂਤੀ ਲਈ ਕੀਤੇ ਜਾ ਰਹੇ ਕੰਮਾਂ ਨੂੰ ਵੇਖਦੇ ਹੋਏ ਉਨ੍ਹਾਂ ਦੀ ਪਤਨੀ ਨੂੰ ਟਿਕਟ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਰੁਪਿੰਦਰ ਕੌਰ ਨੂੰ ਇਹ ਵੱਕਾਰੀ ਟਿਕਟ ਇਸ ਸਰਕਲ ਦੇ ਸਾਰੇ ਪਿੰਡਾਂ ਦੇ ਸਰਪੰਚਾਂ ਅਤੇ ਮੁਹਤਬਰਾਂ ਦੇ ਸਲਾਹ ਮਸ਼ਵਰੇ ਨਾਲ ਦਿੱਤੀ ਗਈ ਹੈ | ਇਸ ਖ਼ਬਰ ਦਾ ਪਤਾ ਲੱਗਣ 'ਤੇ ਜੋਨ ਭਲਾਈਪੁਰ ਦੇ ਸਾਰੇ ਸਰਪੰਚਾਂ ਅਤੇ ਮੁਹਤਬਰਾਂ ਵਲੋਂ ਰੁਪਿੰਦਰ ਕੌਰ ਨੂੰ ਟਿਕਟ ਦੇਣ 'ਤੇ ਹਲਕਾ ਵਿਧਾਇਕ ਦਲਬੀਰ ਸਿੰਘ ਟੌਂਗ ਦਾ ਧੰਨਵਾਦ ਕੀਤਾ ਅਤੇ ਸਰਪੰਚ ਰਣਧੀਰ ਸਿੰਘ ਬਦੇਸ਼ਾ ਨੂੰ ਵਧਾਈਆਂ ਦਿੱਤੀਆਂ | ਇਸ ਸੰਬੰਧੀ ਗੱਲਬਾਤ ਕਰਦਿਆਂ ਸਰਪੰਚ ਰਣਧੀਰ ਸਿੰਘ ਰਾਣੂ ਬਦੇਸ਼ਾ ਨੇ ਕਿਹਾ ਕਿ ਉਹ ਧੰਨਵਾਦੀ ਹਨ ਆਮ ਆਦਮੀ ਪਾਰਟੀ ਸਮੁੱਚੀ ਹਾਈਕਮਾਨ ਦਾ ਅਤੇ ਹਲਕਾ ਬਾਬਾ ਬਕਾਲਾ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਦੇ, ਜਿਨ੍ਹਾਂ ਮੇਰੇ 'ਤੇ ਪੂਰਨ ਵਿਸ਼ਵਾਸ਼ ਅਤੇ ਪਾਰਟੀ ਪ੍ਰਤੀ ਵਫਾਦਾਰੀ ਨੰੂ ਵੇਖਦਿਆਂ ਹੋਇਆਂ ਮੇਰੀ ਪਤਨੀ ਨੂੰ ਜ਼ਿਲ੍ਹਾ ਪ੍ਰੀਸ਼ਦ ਦੀ ਟਿਕਟ ਦੇ ਕੇ ਨਿਵਾਜਿਆ ਹੈ | ਇਸ ਮੌਕੇ ਉਨ੍ਹਾਂ ਨਾਲ ਸਰਪੰਚ ਪ੍ਰਦੀਪ ਸਿੰਘ ਬੋਦੇਵਾਲ, ਸਰਪੰਚ ਕੁਲਬੀਰ ਸਿੰਘ ਪੁਰੇਵਾਲ, ਸਰਪੰਚ ਗੁਰਪ੍ਰੀਤ ਸਿੰਘ ਉੱਪਲ, ਸਰਪੰਚ ਜਗਬੀਰ ਸਿੰਘ ਸਰਾਂ, ਸਰਪੰਚ ਹਰਪ੍ਰੀਤ ਸਿੰਘ ਹੈਪੀ ਫਾਜਲਪੁਰ ਆਦਿ ਹਾਜ਼ਰ ਸਨ |
ਰੁਪਿੰਦਰ ਕੌਰ ਬਦੇਸ਼ਾ ਜ਼ੋਨ ਭਲਾਈਪੁਰ ਤੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਐਲਾਨੇ <br/>
ਵਿਧਾਇਕ ਦਲਬੀਰ ਸਿੰਘ ਟੌਂਗ ਸਰਪੰਚ ਰਣਧੀਰ ਸਿੰਘ ਬਦੇਸ਼ਾ ਨੂੰ ਜ਼ਿਲ੍ਹਾ ਪ੍ਰੀਸ਼ਦ ਦੀ ਟਿਕਟ ਦੇਣ ਦਾ ਐਲਾਨ ਕਰਦੇ ਹੋਏ, ਨਾਲ ਸਰਪੰਚ ਪ੍ਰਦੀਪ ਸਿੰਘ ਬੋਦੇਵਾਲ, ਸਰਪੰਚ ਕੁਲਬੀਰ ਸਿੰਘ ਪੁਰੇਵਾਲ | ਤਸਵੀਰ: ਸੰਧੂ<br/>
04-12-2025