21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਅਕਾਲੀ ਦਲ ਨੇ ਜ਼ੋਨ ਸੁਰ ਸਿੰਘ ਅਤੇ ਮਾੜੀ ਮੇਘਾ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਦੀ ਨਾਮਜ਼ਦਗੀ ਭਰੀ <br/>

ਅਜੀਤ ਡੈਸਕ 04-12-2025
ਭਿੱਖੀਵਿੰਡ, 3 ਦਸੰਬਰ (ਬੌਬੀ)-ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਜ਼ੋਨ ਸੁਰ ਸਿੰਘ ਤੋਂ ਰਣਜੀਤ ਸਿੰਘ ਲਾਲੀ ਸਮੁੰਦਰੀ ਦੀ ਪਤਨੀ ਪਰਮਜੀਤ ਕੌਰ ਅਤੇ ਜੋਨ ਮਾੜੀ ਮੇਘਾ ਤੋਂ ਟਕਸਾਲੀ ਅਕਾਲੀ ਸੱਜਣ ਸਿੰਘ ਨਾਰਲੀ ਦੀ ਨੂੰਹ ਹਰਜੀਤ ਕੌਰ ਦੇ ਨਾਮਜ਼ਦਗੀ ਜਮ੍ਹਾਂ ਕਰਵਾਏ | ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਨਾਲ ਮੌਜੂਦ ਅਮਰਜੀਤ ਸਿੰਘ ਢਿੱਲੋਂ ਸਾਬਕਾ ਪ੍ਰਧਾਨ ਨਗਰ ਪੰਚਾਇਤ ਭਿੱਖੀਵਿੰਡ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਪੂਰੀ ਤਰ੍ਹਾਂ ਚੋਣਾਂ ਦੀ ਤਿਆਰੀ ਕੀਤੀ ਗਈ ਹੈ ਅਤੇ ਸਰਕਾਰ ਦੇ ਖਿਲਾਫ਼ ਜੋ ਵੀ ਮਾਹੌਲ ਬਣਿਆ ਹੈ, ਉਹ ਅਕਾਲੀ ਦਲ ਦੇ ਹੱਕ ਵਿਚ ਜਾਂਦਾ ਹੈ ਅਤੇ ਇਹ ਸਾਰੀਆਂ ਸੀਟਾਂ ਸ਼੍ਰੋਮਣੀ ਅਕਾਲੀ ਦਲ ਜਿੱਤੇਗਾ, ਕਿਉਂਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਸਮੇਂ ਦੌਰਾਨ ਸਿਰਫ ਲਾਰੇ ਹੀ ਲਾਏ ਹਨ ਕੋਈ ਕੰਮ ਨਹੀਂ ਕੀਤਾ |


ਜ਼ਿਲ੍ਹਾ ਪ੍ਰੀਸ਼ਦ ਜ਼ੋਨ ਸੁਰ ਸਿੰਘ ਅਤੇ ਜ਼ੋਨ ਮਾੜੀ ਮੇਘਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਪਰਮਜੀਤ ਕੌਰ ਅਤੇ ਬੀਬੀ ਹਰਜੀਤ ਕੌਰ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਾਉਂਦੇ ਹੋਏ | ਤਸਵੀਰ: ਬੌਬੀ


ਪਿਛਲੀ ਖ਼ਬਰ ਰਾਜ ਚੋਣ ਕਮਿਸ਼ਨ ਵਲੋਂ ਲਵਜੀਤ ਕਲਸੀ ਜ਼ਿਲ੍ਹਾ ਤਰਨ ਤਾਰਨ ਲਈ ਆਬਜ਼ਰਵਰ ਨਿਯੁਕਤ <br/> ਅਗਲੀ ਖ਼ਬਰ ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ 6 ਵਿਅਕਤੀ ਗਿ੍ਫ਼ਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।