ਤਰਨ ਤਾਰਨ, 3 ਦਸੰਬਰ (ਹਰਿੰਦਰ ਸਿੰਘ)- ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀ ਆਮ ਚੋਣਾਂ ਲਈ ਲਵਜੀਤ ਕਲਸੀ ਐਡੀਸ਼ਨਲ ਸਟੇਟ ਟਰਾਂਸਪੋਰਟ ਕਮਿਸ਼ਨਰ ਪੰਜਾਬ ਨੂੰ ਬਤੌਰ ਅਬਜ਼ਰਵਰ ਜ਼ਿਲ੍ਹਾ ਤਰਨ ਤਾਰਨ ਤਾਇਨਾਤ ਕੀਤਾ ਗਿਆ ਹੈ | ਚੋਣ ਅਬਜ਼ਰਵਰ ਲਵਜੀਤ ਕਲਸੀ ਅੱਜ ਜ਼ਿਲ੍ਹਾ ਤਰਨ ਤਾਰਨ ਪਹੁੰਚ ਗਏ ਹਨ ਅਤੇ ਉਨ੍ਹਾਂ ਵਲੋਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਰਾਹੁਲ ਨਾਲ ਮੁਲਾਕਾਤ ਕੀਤੀ ਗਈ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਸੰਜੀਵ ਕੁਮਾਰ, ਡੀ.ਡੀ.ਪੀ.ਓ. ਪਿਆਰ ਸਿੰਘ ਖ਼ਾਲਸਾ, ਆਰ.ਟੀ.ਏ. ਕਪਿਲ ਜ਼ਿੰਦਲ ਵੀ ਮੌਜੂਦ ਸਨ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਸੰਜੀਵ ਕੁਮਾਰ ਵਲੋਂ ਅਬਜ਼ਰਵਰ ਲਵਜੀਤ ਕਲਸੀ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੀਆਂ ਤਿਆਰੀਆਂ ਸਬੰਧੀ ਜਾਣੂ ਕਰਵਾਇਆ ਗਿਆ | ਚੋਣ ਅਬਜ਼ਰਵਰ ਲਵਜੀਤ ਕਲਸੀ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਤੱਕ ਜ਼ਿਲ੍ਹਾ ਤਰਨ ਤਾਰਨ ਵਿਖੇ ਹੀ ਰਹਿਣਗੇ ਅਤੇ ਉਹ ਰੋਜ਼ਾਨਾਂ ਪੇਂਡੂ ਵਿਕਾਸ ਭਵਨ, ਅੰਮਿ੍ਤਸਰ ਰੋਡ ਤਰਨ ਤਾਰਨ ਵਿਖੇ ਰੂਮ ਨੰਬਰ 107 ਵਿਖੇ ਬੈਠਣਗੇ, ਜਿੱਥੇ ਉਨ੍ਹਾਂ ਨਾਲ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਸਬੰਧੀ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾਂ ਜਾਂ ਚੋਣਾਂ ਨਾਲ ਸਬੰਧਿਤ ਕੋਈ ਹੋਰ ਸ਼ਿਕਾਇਤ ਕੀਤੀ ਜਾ ਸਕਦੀ ਹੈ |