07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੇ ਵਿਦਿਆਰਥੀ ਅੰਤਰ ਸਕੂਲ ਕੁਇਜ਼ ਮੁਕਾਬਲੇ 'ਚ ਅੱਵਲ <br/>

ਅਜੀਤ ਡੈਸਕ 05-12-2025
ਗੋਇੰਦਵਾਲ ਸਾਹਿਬ, 4 ਦਸੰਬਰ (ਸਕੱਤਰ ਸਿੰਘ ਅਟਵਾਲ)-ਸ੍ਰੀ ਗੁਰੂ ਅਰਜਨ ਦੇਵ ਕਾਲਜ ਚੋਹਲਾ ਸਾਹਿਬ ਵਿਖੇ ਅੰਤਰ ਸਕੂਲ ਮੁਕਾਬਲੇ ਕਰਵਾਏ ਗਏ, ਜਿਸ ਵਿਚ ਇਲਾਕੇ ਦੇ ਲਗਪਗ 30 ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਮੌਕੇ 'ਤੇ ਵੱਖ-ਵੱਖ ਮੁਕਾਬਲੇ ਕਰਵਾਏ ਗਏ, ਜਿਸ ਵਿਚ ਗੁਰੂ ਅਮਰਦਾਸ ਆਦਰਸ਼ ਇੰਸਟੀਟਿਊਟ ਗੋਇੰਦਵਾਲ ਸਾਹਿਬ ਦੇ ਵਿਦਿਆਰਥੀ ਲਗਪਗ ਹਰ ਮੁਕਾਬਲੇ ਵਿਚ ਹਿੱਸਾ ਲੈ ਕੇ ਬਾਕੀਆਂ ਨਾਲੋਂ ਮੋਹਰੀ ਰਹੇ | ਮੁਕਾਬਲੇ ਬਹੁਤ ਕਠਿਨ ਹੋਣ ਦੇ ਬਾਵਜੂਦ ਵੀ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਦੇ ਵਿਦਿਆਰਥੀਆਂ ਮੁਸਕਾਨਪ੍ਰੀਤ ਕੌਰ ਸਪੁੱਤਰੀ ਜਗੀਰ ਸਿੰਘ ਵਾਸੀ ਫਤਿਆਬਾਦ, ਹਰਲੀਨ ਕੌਰ ਸਪੁੱਤਰੀ ਹਰਜੀਤ ਸਿੰਘ ਪਿੰਡ ਖਵਾਸਪੁਰ ਅਤੇ ਰਣਜੋਧ ਸਿੰਘ ਸਪੁੱਤਰ ਦਿਲਬਾਗ ਸਿੰਘ ਵਾਸੀ ਧੂੰਦਾ ਨੇ ਆਪਣੀ ਮਿਹਨਤ ਅਤੇ ਅਧਿਆਪਕਾਂ ਅਮਨਪ੍ਰੀਤ ਕੌਰ ਦੀ ਸਹੀ ਸੇਧ ਸਦਕਾ ਕੁਇਜ਼ ਮੁਕਾਬਲੇ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ | ਇਸ ਮੌਕੇ ਆਪਣੀ ਖੁਸ਼ੀ ਜਾਹਿਰ ਕਰਦਿਆਂ ਸੰਸਥਾ ਦੇ ਡਾਇਰੈਕਟਰ ਜਤਿੰਦਰਪਾਲ ਸਿੰਘ ਰੰਧਾਵਾ ਨੇ ਜੇਤੂ ਵਿਦਿਆਰਥੀ ਨੂੰ ਸਨਮਾਨਿਤ ਕਰਦੇ ਹੋਏ ਵਧਾਈ ਦਿੱਤੀ |

ਪਿਛਲੀ ਖ਼ਬਰ ਘਰ ਵਾਲਿਆਂ ਨੇ ਲੜਕੇ ਦੀ ਮੌਤ ਦੇ ਦੋਸ਼ ਸਹੁਰੇ ਪਰਿਵਾਰ 'ਤੇ ਲਗਾਏ <br/> ਅਗਲੀ ਖ਼ਬਰ ਗੁਰਦਿਆਲ ਸਿੰਘ ਬੱਲ ਰਜਧਾਨ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।