07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਖਡੂਰ ਸਾਹਿਬ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ <br/>

ਅਜੀਤ ਡੈਸਕ 05-12-2025

ਖਡੂਰ ਸਾਹਿਬ,4 ਦਸੰਬਰ (ਰਸ਼ਪਾਲ ਸਿੰਘ ਕੁਲਾਰ)-ਬਾਬਾ ਸੇਵਾ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੇ ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਖਡੂਰ ਸਾਹਿਬ ਵਿਖੇ 9ਵਾਂ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਜਸਟਿਸ ਸੁਰਿੰਦਰ ਸਿੰਘ ਸਾਰੋਂ ਸੀਨੀਅਰ ਜੱਜ (ਸਾਬਕਾ) ਪੰਜਾਬ ਅਤੇ ਹਰਿਆਣਾ ਹਾਈ ਕੋਰਟ ਹਾਜ਼ਰ ਹੋਏ | ਇਸ ਦੌਰਾਨ ਗੁਰਬੀਰ ਸਿੰਘ ਮਾਂਗਟ ਮੈਨੇਜਿੰਗ ਡਾਇਰੈਕਟਰ (ਸਾਬਕਾ) ਪੰਜਾਬ ਰਾਜ ਸਹਿਕਾਰੀ ਬੈਂਕ ਵਲੋਂ ਸਮਾਗਮ ਦੀ ਪ੍ਰਧਾਨਗੀ ਕੀਤੀ ਗਈ | ਇਸ ਮੌਕੇ 'ਤੇ ਕੰਵਲਜੀਤ ਸਿੰਘ ਬਾਜਵਾ ਜ਼ਿਲ੍ਹਾ ਅਤੇ ਸੈਸ਼ਨ ਜੱਜ ਤਰਨ ਤਾਰਨ ਅਤੇ ਮੈਡਮ ਮੋਨਿਕਾ ਚੌਹਾਨ ਸਿਵਲ ਜੱਜ ਸੀਨੀਅਰ ਡਵੀਜ਼ਨ ਵਲੋਂ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ ਗਈ | ਸਕੂਲ ਦੀ ਪ੍ਰੰਪਰਾ ਅਨੁਸਾਰ ਇਸ ਸਮਾਗਮ ਦੀ ਆਰੰਭਤਾ ਵਿਦਿਆਰਥੀਆਂ ਦੁਆਰਾ ਗੁਰਬਾਣੀ ਦਾ ਸ਼ਬਦ ਗਾਇਨ ਕਰ ਕੇ ਕੀਤੀ ਗਈ | ਇਸ ਸਮਾਗਮ ਦੌਰਾਨ ਸਕੂਲ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਵਿਸ਼ਿਆਂ ਉੱਪਰ ਪੇਸ਼ਕਾਰੀਆਂ ਕੀਤੀਆਂ ਗਈਆਂ, ਜਿਵੇਂਕਿ ਵਾਤਾਵਰਣ ਵਿਸ਼ੇ 'ਤੇ ਪੇਸ਼ਕਾਰੀ, ਸਿੱਖ ਇਤਿਹਾਸ ਨੂੰ ਦਰਸਾਉਂਦੀ ਪੇਸ਼ਕਾਰੀ ਵੱਡਾ ਘੱਲੂਘਾਰਾ, ਪਲਾਸਟਿਕ ਦੀ ਰੋਕਥਾਮ ਉੱਤੇ ਕੋਰੀਓਗ੍ਰਾਫੀ, ਕੋਰੀਓਗ੍ਰਾਫੀ-ਅਗਲਾ ਜਨਮ, ਧਾਰਮਿਕ ਕੋਰੀਓਗ੍ਰਾਫੀ-ਸਿ੍ਸ਼ਟੀ ਦੀ ਚਾਦਰ, ਆਰਕੈਸਟਰਾ, ਪਿਰਾਮਿਡ ਅਤੇ ਬਚਿੱਤਰ ਨਾਟਕ ਦੇ ਬੰਦ ਪੇਸ਼ ਕੀਤੇ ਗਏ | ਇਨ੍ਹਾਂ ਸਾਰੀਆਂ ਪੇਸ਼ਕਾਰੀਆਂ ਨੂੰ ਮਹਿਮਾਨਾਂ ਨੇ ਬਹੁਤ ਸਲਾਹਿਆ | ਸਕੂਲ ਪਿ੍ੰਸੀਪਲ ਅਮਰਜੀਤ ਸਿੰਘ ਦੁਆਰਾ ਸਕੂਲ ਦੀ ਸਾਲਾਨਾ ਰਿਪੋਰਟ ਪੜ੍ਹੀ ਗਈ, ਜਿਸ ਵਿਚ ਸਕੂਲ ਦੀਆਂ ਸ਼ਾਨਦਾਰ ਪ੍ਰਾਪਤੀਆਂ ਬਾਰੇ ਵਿਸਥਾਰ ਨਾਲ ਦੱਸਿਆ ਗਿਆ | ਵਿੱਦਿਅਕ ਖੇਤਰ ਵਿਚ ਮੱਲਾਂ ਮਾਰਨ ਵਾਲੇ ਅਤੇ 100 ਫੀਸਦੀ ਹਾਜ਼ਰੀ ਵਾਲੇ ਵਿਦਿਆਰਥੀਆਂ ਨੂੰ ਇਨਾਮਾਂ ਦੀ ਵੰਡ ਕੀਤੀ ਗਈ | ਮੁੱਖ ਮਹਿਮਾਨ ਸੁਰਿੰਦਰ ਸਿੰਘ ਸਾਰੋਂ ਨੇ ਬਾਬਾ ਸੇਵਾ ਸਿੰਘ ਦੁਆਰਾ ਵਿੱਦਿਆ ਅਤੇ ਵਾਤਾਵਰਣ ਦੇ ਖੇਤਰ 'ਚ ਕੀਤੇ ਜਾ ਰਹੇ ਉਪਰਾਲਿਆਂ ਅਤੇ ਪੰਜਾਬੀ ਭਾਸ਼ਾ ਨੂੰ ਵਿਸ਼ੇਸ਼ ਸਥਾਨ ਦੇਣ ਦੀ ਸ਼ਲਾਘਾ ਕੀਤੀ | ਬਾਬਾ ਸੇਵਾ ਸਿੰਘ ਅਤੇ ਸਕੂਲ ਦੀ ਪ੍ਰਬੰਧਕੀ ਕਮੇਟੀ ਵਲੋਂ ਮੁੱਖ ਮਹਿਮਾਨ ਜਸਟਿਸ ਸੁਰਿੰਦਰ ਸਿੰਘ ਸਾਰੋਂ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ | ਅਖੀਰ ਵਿਚ ਬਾਬਾ ਸੇਵਾ ਸਿੰਘ ਨੇ ਆਏ ਹੋਏ ਮਹਿਮਾਨਾਂ, ਇਲਾਕੇ ਦੇ ਪਤਵੰਤੇ ਸੱਜਣਾਂ, ਮਾਪਿਆਂ, ਸਟਾਫ਼ ਅਤੇ ਵਿਦਿਆਰਥੀਆਂ ਦਾ ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਧੰਨਵਾਦ ਕੀਤਾ | ਇਨ੍ਹਾਂ ਤੋਂ ਇਲਾਵਾ ਇਸ ਮੌਕੇ ਬਾਬਾ ਗੁਰਪ੍ਰੀਤ ਸਿੰਘ, ਬਾਬਾ ਬਲਦੇਵ ਸਿੰਘ, ਜਸਵਿੰਦਰ ਪਾਲ ਸਿੰਘ (ਸਕੱਤਰ), ਭਾਈ ਵਰਿਆਮ ਸਿੰਘ, ਮੈਡਮ ਨਵਪ੍ਰੀਤ ਕੌਰ (ਹੈੱਡ ਮਿਸਟ੍ਰੈੱਸ), ਦਇਆ ਸਿੰਘ ਯੂ.ਕੇ, ਲੱਖਾ ਸਿੰਘ ਯੂ.ਕੇ., ਸੁਖਦੇਵ ਸਿੰਘ ਯੂ.ਕੇ., ਜਸਵੀਰ ਸਿੰਘ ਯੂ.ਕੇ., ਨਿਸ਼ਾਨ-ਏ-ਸਿੱਖੀ ਚੈਰੀਟੇਬਲ ਟਰੱਸਟ ਦੇ ਅਧੀਨ ਚੱਲ ਰਹੇ ਵੱਖ-ਵੱਖ ਸੰਸਥਾਵਾਂ ਦੇ ਡਾਇਰੈਕਟਰ, ਪਿ੍ੰਸੀਪਲ, ਪ੍ਰਬੰਧਕੀ ਕਮੇਟੀ ਮੈਂਬਰ, ਇਲਾਕੇ ਦੇ ਪਤਵੰਤੇ ਸੱਜਣ, ਮਾਪੇ, ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਜਲ ਸਪਲਾਈ ਵਿਭਾਗ ਦੇ ਕਾਮਿਆਂ ਨੇ ਧਰਨੇ ਉਪਰੰਤ ਪਰਿਵਾਰਾਂ ਸਮੇਤ ਕੀਤਾ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ ਜਸਮੀਨ ਕੌਰ ਦਾ ਸੋਨ ਤਗਮਾ ਜਿੱਤਣ 'ਤੇ ਫੈਪ ਐਸੋਸੀਏਸ਼ਨ ਵਲੋਂ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।