ਤਰਨ ਤਾਰਨ, 4 ਦਸੰਬਰ (ਹਰਿੰਦਰ ਸਿੰਘ)- ਪਿਛਲੇ ਲੰਮੇ ਸਮੇਂ ਤੋੋਂ ਪੰਜਾਬ ਸਰਕਾਰ ਦੇ ਵੱਖ-ਵੱਖ ਸਰਕਾਰੀ ਵਿਭਾਗਾਂ 'ਚ ਸੇਵਾਵਾਂ ਨਿਭਾਅ ਰਹੇ ਇਨਲਿਸਟਮੈਂਟ/ਆਊਟਸੋਰਸ, ਠੇਕੇਦਾਰਾਂ, ਕੰਪਨੀਆ, ਸੁਸਾਇਟੀਆਂ, ਡੈਲੀਵੇਜ ਆਦਿ ਕੈਟਾਗਿਰੀਆਂ ਅਧੀਨ ਸੇਵਾਵਾਂ ਦੇ ਰਹੇ ਸਮੂਹ ਠੇਕਾ ਮੁਲਾਜਮਾਂ ਨੂੰ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਰਾਹੀਂ ਬੀਤੀ 2 ਦਸੰਬਰ ਤੋਂ 4 ਦਸੰਬਰ ਤੱਕ ਲਗਾਤਾਰ 3 ਰੋਜਾਂ ਦਿਨ ਰਾਤ ਸੰਘਰਸ਼ ਦੇ ਤਹਿਤ ਪੰਜਾਬ ਭਰ ਵਿਚ ਦਿੱਤੇ ਜਾ ਰਹੇ ਧਰਨਿਆਂ ਦੇ ਵੀਰਵਾਰ ਨੂੰ ਇਥੋਂ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੇ ਫੈਸਲੇ ਤਹਿਤ ਵਿਭਾਗੀ ਦਫਤਰ ਡਵੀਜ਼ਨ ਨੰਬਰ ਇਕ ਅਤੇ ਡਵੀਜ਼ਨ ਨੰਬਰ 2 ਅੱਗੇ ਪਰਿਵਾਰਾਂ ਸਮੇਤ ਧਰਨਾ ਦੇਣ ਉਪਰੰਤ ਤਰਨ ਤਾਰਨ ਦੇ ਬੌਹੜੀ ਚੌਂਾਕ ਵਿਖੇ ਰੋਸ ਮਾਰਚ ਪ੍ਰਦਰਸ਼ਨ ਕਰਨ ਉਪਰੰਤ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਹੇਠ ਇਥੇ ਡਿਪਟੀ ਕਮਿਸ਼ਨਰ ਤਰਨ ਤਾਰਨ ਨੂੰ ਵਰਕਰ ਸਾਥੀ ਅਤੇ ਪਰਿਵਾਰਾਂ ਬੱਚਿਆਂ ਸਮੇਤ ਮੰਗ-ਪੱਤਰ ਦਿੱਤਾ ਗਿਆ | ਇਸ ਮੌਕੇ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਸੂਬਾ ਆਗੂ ਗੁਰਵਿੰਦਰ ਸਿੰਘ ਬਾਠ, ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਦਬੁਰਜੀ, ਜ਼ਿਲ੍ਹਾ ਆਗੂ ਸੁਖਬੀਰ ਸਿੰਘ ਅਤੇ ਜ਼ਿਲ੍ਹਾ ਆਗੂ ਦਿਲਬਾਗ ਸਿੰਘ ਕੰਗ, ਕੇਵਲ ਸਿੰਘ ਦਾਸੂਵਾਲ, ਹਰਨੰਦ ਸਿੰਘ, ਗੁਰਵਿੰਦਰ ਸਿੰਘ ਸਾਰੇ (ਜ਼ਿਲ੍ਹਾ ਆਗੂ), ਪਰਮਜੀਤ ਸਿੰਘ ਬਾਕੀਪੁਰ, ਹਰਪ੍ਰੀਤ ਸਿੰਘ ਭਿੱਖੀਵਿੰਡ, ਸ਼ਨੀ ਸ਼ਰਮਾ ਵੱਖ- ਵੱਖ ਬਰਾਂਚਾ ਦੇ ਪ੍ਰਧਾਨ, ਜਨਰਲ ਸਕੱਤਰ ਪੰਜਾਬ ਸਿੰਘ ਨੇ ਦੱਸਿਆ ਕਿ ਮੋਰਚੇ ਦੇ ਫੈਸਲੇ ਤਹਿਤ ਲਗਾਤਾਰ 3 ਦਿਨ ਵਿਭਾਗੀ ਦਫਤਰ ਅੱਗੇ ਰੋਸ ਪ੍ਰਦਰਸ਼ਨ ਕਰਨ ਉਪਰੰਤ ਇਥੇ ਜ਼ਿਲ੍ਹਾ ਤਰਨ ਤਾਰਨ ਡਿਪਟੀ ਕਮਿਸ਼ਨਰ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਸੌਪਿਆ ਗਿਆ ਅਤੇ ਮੰਗ ਕੀਤੀ ਗਈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਨਾਲ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਸੂਬਾਈ ਲੀਡਰਸ਼ਿਪ ਦੇ ਨਾਲ ਪੈਨਲ ਮੀਟਿੰਗ ਕਰਕੇ ਆਪਸੀ ਵਿਚਾਰ-ਵਟਾਂਦਰਾ ਕਰਨ ਉਪਰੰਤ ਸਾਡੀਆਂ ਮੰਗਾਂ ਵੱਲ ਧਿਆਨ ਦੇਵੇ | ਉਨ੍ਹਾਂ ਕਿਹਾ ਮੁਲਾਜਮਾਂ ਵਲੋਂ ਪਿਛਲੇ ਲੰਮੇ ਸਮੇੇਂ ਤੋੋਂ ਮੰਗ ਕੀਤੀ ਜਾ ਰਹੀ ਹੈ ਕਿ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ 'ਚ ਸੇਵਾਵਾਂ ਨਿਭਾਅ ਰਹੇ ਇਨਲਿਸਟਮੈਂਟ, ਆਊਟਸੋਰਸ, ਠੇਕੇਦਾਰਾਂ, ਕੰਪਨੀਆ, ਸੁਸਾਇਟੀਆਂ, ਡੈਲੀਵੇਜ ਆਦਿ ਕੈਟਾਗਿਰੀਆਂ ਅਧੀਨ ਸੇਵਾਵਾਂ ਦੇ ਰਹੇ ਸਮੂਹ ਠੇਕਾ ਮੁਲਾਜਮਾਂ ਨੂੰ ਉਨ੍ਹਾਂ ਦੇ ਤਜਰਬੇ ਦੇ ਅਧਾਰ ਤੇ ਸੰਬੰਧਿਤ ਵਿਭਾਗਾਂ ਵਿਚ ਬਦਲ ਕਿ ਰੈਗੂਲਰ ਕਰਕੇ ਪੱਕਾ ਰੁਜਗਾਰ ਦਾ ਪ੍ਰਬੰਧ ਕੀਤਾ ਕਰੇ, ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਪੰਚਾਇਤੀਕਰਨ ਕਰਨ ਦੀਆਂ ਨੀਤੀਆਂ ਨੂੰ ਰੱਦ ਕੀਤਾ ਜਾਵੇ, ਸਰਕਾਰ ਵਲੋਂ ਇਨ੍ਹਾਂ ਵਿਭਾਗਾਂ ਦਾ ਕੰਮ ਖੁਦ ਚਲਾਉਣ ਦਾ ਫੈਸਲਾ ਲਿਆ ਜਾਵੇ, ਨਵੇਂ ਕਿਰਤ ਅਤੇ ਬਿਜਲੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ | ਇਸ ਮੌਕੇ ਪ੍ਰਦਰਸ਼ਨਕਾਰੀਆਂ ਵਲੋਂ ਐਲਾਨ ਕੀਤਾ ਗਿਆ ਕਿ ਜੇਕਰ ਪੰਜਾਬ ਸਰਕਾਰ ਵਲੋਂ ਉਪਰੋਕਤ ਮੰਗਾਂ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਸੂਬਾਈ ਕਮੇਟੀ ਵਲੋਂ ਉਲੀਕੇ ਜਾਣ ਵਾਲੇ ਤਿੱਖੇ ਸੰਘਰਸ਼ ਪ੍ਰੋਗਰਾਮਾਂ ਨੂੰ ਲਾਗੂ ਕੀਤੇ ਜਾਣਗੇ | ਇਸ ਮੌਕੇ ਸੁਖਵਿੰਦਰ ਕੁਮਾਰ, ਨਿਰਮਲ ਸਿੰਘ, ਗੁਰਿੰਦਰ ਸਿੰਘ, ਪ੍ਰਤਾਪ ਸਿੰਘ, ਮਹਿੰਦਰ ਸਿੰਘ, ਬਿਕਰਮਜੀਤ ਸਿੰਘ ਮਾਣੇਕੇ, ਬਲਜਿੰਦਰ ਸਿੰਘ, ਰਣਜੀਤ ਸਿੰਘ, ਹਰਜਿੰਦਰ ਸਿੰਘ ਪੰਜਵੜ ਵੀ ਮੌਜੂਦ ਸਨ |
ਜਲ ਸਪਲਾਈ ਵਿਭਾਗ ਦੇ ਕਾਮਿਆਂ ਨੇ ਧਰਨੇ ਉਪਰੰਤ ਪਰਿਵਾਰਾਂ ਸਮੇਤ ਕੀਤਾ ਰੋਸ ਪ੍ਰਦਰਸ਼ਨ <br/>
ਅਜੀਤ ਡੈਸਕ
05-12-2025