07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਤਰਨ ਤਾਰਨ 'ਚ ਪੁਲਿਸ ਨਾਲ ਮੁਕਾਬਲੇ ਦੌਰਾਨ ਗੋਲੀ ਲੱਗਣ ਨਾਲ ਨੌਜਵਾਨ ਜ਼ਖ਼ਮੀ <br/>

ਅਜੀਤ ਡੈਸਕ 05-12-2025

ਖਡੂਰ ਸਾਹਿਬ, 4 ਦਸੰਬਰ (ਰਸ਼ਪਾਲ ਸਿੰਘ ਕੁਲਾਰ)-ਬੀਤੀ ਦੇਰ ਰਾਤ ਤਰਨ ਤਾਰਨ ਅਧੀਨ ਆਉਂਦੇ ਪੁਲਿਸ ਥਾਣਾ ਵੈਰੋਵਾਲ ਦੀ ਪੁਲਿਸ ਪਾਰਟੀ ਵਲੋਂ ਲਗਾਏ ਗਏ ਨਾਕੇ ਨੂੰ ਇਕ ਨੌਜਵਾਨ ਜੋ ਕਿ ਐਕਸ.ਯੂ.ਵੀ. ਗੱਡੀ 'ਤੇ ਸਵਾਰ ਸੀ ਨਾਕਾ ਤੋੜ ਕੇ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ ਤਾਂ ਪੁਲਿਸ ਪਾਰਟੀ ਵਲੋਂ ਉਸ ਦਾ ਪਿੱਛਾ ਕੀਤਾ ਗਿਆ ਤਾਂ ਗੱਡੀ ਵਿਚ ਸਵਾਰ ਨੌਜਵਾਨ ਵਲੋਂ ਪੁਲਿਸ ਪਾਰਟੀ 'ਤੇ ਫਾਈਰਿੰਗ ਕਰ ਦਿੱਤੀ ਗਈ ਅਤੇ ਜਵਾਬੀ ਕਾਰਵਾਈ ਦੌਰਾਨ ਪੁਲਿਸ ਵਲੋਂ ਵੀ ਫਾਈਰਿੰਗ ਕੀਤੀ ਗਈ, ਜਿਸ ਦੌਰਾਨ ਇਕ ਗੋਲੀ ਨੌਜਵਾਨ ਦੀ ਲੱਤ ਵਿਚ ਲੱਗ ਗਈ | ਪੁਲਿਸ ਵਲੋਂ ਨੌਜਵਾਨ ਨੂੰ ਕਾਬੂ ਕਰਕੇ ਉਸ ਪਾਸੋਂ 2 ਪਿਸਤੌਲ ਬਰਾਮਦ ਕਰ ਲਏ ਗਏ ਹਨ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ. ਸੁਖਬੀਰ ਸਿੰਘ ਨੇ ਦੱਸਿਆ ਕਿਥਾਣਾ ਵੈਰੋਵਾਲ ਦੇ ਮੁੱਖ ਅਫਸਰ ਇੰਸਪੈਕਟਰ ਪਰਮਜੀਤ ਸਿੰਘ ਵਿਰਦੀ ਦੀ ਅਗਵਾਈ ਹੇਠ ਏ.ਐੱਸ.ਆਈ. ਪਿਆਰਾ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਨਾਗੋਕੇ ਘਰਾਟ ਨਹਿਰਾਂ ਦੇ ਪੁੱਲ ਕੋਲ ਨਾਕਾ ਲਗਾਇਆ ਹੋਇਆ ਸੀ ਤਾਂ ਇਕ ਐਕਸ.ਯੂ.ਵੀ ਕਾਰ ਜੋ ਬਿਨਾਂ ਨੰਬਰ ਤੋਂ ਨਾਗੋਕੇ ਮੋੜ ਵਲੋਂ ਆਈ, ਜਿਸ ਨੂੰ ਪੁਲਿਸ ਮੁਲਾਜ਼ਮਾਂ ਵਲੋਂ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਉਸ ਵਿਚ ਸਵਾਰ ਇਕ ਨੌਜਵਾਨ ਵਲੋਂ ਗੱਡੀ ਭਜਾ ਲਈ ਗਈ ਤਾਂ ਪੁਲਿਸ ਪਾਰਟੀ ਵਲੋਂ ਗੱਡੀ ਦਾ ਪਿੱਛਾ ਕੀਤਾ ਤਾਂ ਪੁਲਿਸ ਦੀ ਗੱਡੀ ਉਪਰ ਨੌਜਵਾਨ ਨੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ | ਜਿਸ ਦੌਰਾਨ ਮੁਲਾਜ਼ਮਾਂ ਨੇ ਬਹਾਦਰੀ ਦਿਖਾਉਂਦੇ ਹੋਏ ਗੱਡੀ ਨੂੰ ਘੇਰ ਲਿਆ ਅਤੇ ਗੱਡੀ ਵਿਚ ਸਵਾਰ ਨੌਜਵਾਨ ਜਦੋਂ ਗੱਡੀ ਵਿਚੋਂ ਉਤਰ ਕੇ ਭੱਜਣ ਲੱਗਾ ਤਾਂ ਪੁਲਿਸ ਵਲੋਂ ਜਵਾਬੀ ਕਾਰਵਾਈ ਦੌਰਾਨ ਨੌਜਵਾਨ ਦੀ ਲੱਤ ਵਿਚ ਇਕ ਗੋਲੀ ਲੱਗੀ ਗਈ ਅਤੇ ਉਹ ਜ਼ਖ਼ਮੀ ਹੋ ਗਿਆ ਅਤੇ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ ਅਤੇ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ | ਡੀ.ਐੱਸ.ਪੀ. ਸੁਖਬੀਰ ਸਿੰਘ ਨੇ ਦੱਸਿਆ ਕਿ ਨੌਜਵਾਨ ਪਾਸੋਂ ਦੋ ਪਿਸਟਲ ਬਰਾਮਦ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਨੌਜਵਾਨ ਦੀ ਪਛਾਣ ਰਾਕੇਸ਼ ਭਾਰਤੀ ਵਾਸੀ ਬਿਆਸ ਵਜੋਂ ਹੋਈ ਹੈ ਅਤੇ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਮੈਂਬਰ ਵਲੋਂ ਸਕੂਲਾਂ, ਆਂਗਣਵਾੜੀ ਕੇਂਦਰਾਂ ਤੇ ਰਾਸ਼ਨ ਡਿਪੂਆਂ ਦਾ ਨਿਰੀਖਣ <br/> ਅਗਲੀ ਖ਼ਬਰ ਜਲ ਸਪਲਾਈ ਵਿਭਾਗ ਦੇ ਕਾਮਿਆਂ ਨੇ ਧਰਨੇ ਉਪਰੰਤ ਪਰਿਵਾਰਾਂ ਸਮੇਤ ਕੀਤਾ ਰੋਸ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।