05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਨਾਮਜ਼ਦਗੀ ਦਾਖ਼ਲ ਕਰਵਾਉਣ ਪੁੱਜੇ 'ਆਪ' ਅਤੇ ਅਕਾਲੀ ਦਲ ਦੇ ਆਗੂਆਂ 'ਚ ਤਿੱਖੀ ਝੜਪ <br/>

ਅਜੀਤ ਡੈਸਕ 05-12-2025
ਤਰਨ ਤਾਰਨ, 4 ਦਸੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀ ਹੋ ਰਹੀ ਚੋਣ ਸੰਬੰਧੀ ਵੀਰਵਾਰ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਆਖ਼ਰੀ ਦਿਨ ਨਗਰ ਕੌਂਸਲ ਤਰਨ ਤਾਰਨ ਵਿਖੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਪਹੁੰਚੇ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਦੇ ਆਗੂਆਂ ਵਿਚ ਤਿੱਖੀ ਝੜਪ ਹੋਈ | ਡੀ.ਐਸ.ਪੀ. ਸਿਟੀ ਸੁਖਬੀਰ ਸਿੰਘ ਅਤੇ ਡੀ.ਐਸ.ਪੀ. ਜਗਜੀਤ ਸਿੰਘ ਦੀ ਅਗਵਾਈ ਵਿਚ ਪੁਲਿਸ ਪਾਰਟੀ ਨੇ ਦੋਵਾਂ ਧਿਰਾਂ ਨੂੰ ਸ਼ਾਂਤ ਕਰਵਾਇਆ | ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਨੇ 'ਆਪ' ਆਗੂਆਂ 'ਤੇ ਦੋਸ਼ ਲਗਾਇਆ ਕਿ ਜਿੱਥੇ ਉਨ੍ਹਾਂ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਜਬਰੀ ਖੋਹ ਕੇ ਪਾੜ੍ਹ ਦਿੱਤੇ ਗਏ, ਉਥੇ ਆਪਣੇ ਫ਼ਰਜ਼ੀ ਵਿਅਕਤੀ ਖੜ੍ਹੇ ਕਰਕੇ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਤੋਂ ਰੋਕਣ ਦੀ ਵੀ ਕੋਸ਼ਿਸ਼ ਕੀਤੀ ਗਈ | ਨਗਰ ਕੌਂਸਲ ਤਰਨ ਤਾਰਨ ਵਿਖੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਆਖ਼ਰੀ ਦਿਨ ਆਮ ਆਦਮੀ ਪਾਰਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਤੋਂ ਇਲਾਵਾ ਆਜ਼ਾਦ ਉਮੀਦਵਾਰਾਂ ਵਲੋਂ ਆਪਣੇ-ਆਪਣੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਉਨ੍ਹਾਂ ਦੇ ਆਗੂ ਪਹੁੰਚੇ ਹੋਏ ਸਨ | ਬਾਅਦ ਦੁਪਹਿਰ ਤੱਕ ਨਗਰ ਕੌਂਸਲ ਦਫ਼ਤਰ ਵਿਚ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਉਣ ਵਾਲਿਆਂ ਦੀਆਂ ਲੰਮੀਆਂ ਕਤਾਰਾਂ ਲੱਗੀਆਂ ਹੋਈਆਂ ਸਨ | ਇਸ ਮੌਕੇ ਪਹੁੰਚੇ ਯੂਥ ਅਕਾਲੀ ਦਲ ਦੇ ਮਾਝਾ ਜ਼ੋਨ ਦੇ ਪ੍ਰਧਾਨ ਗੌਰਵਦੀਪ ਸਿੰਘ ਵਲਟੋਹਾ ਨੇ ਦੱਸਿਆ ਕਿ ਉਨ੍ਹਾਂ ਨੇ ਕਮਰਿਆਂ ਵਿਚ ਬਿਠਾਏ ਗਏ ਕੁਝ ਵਿਅਕਤੀਆਂ ਨੂੰ ਉਨ੍ਹਾਂ ਦੇ ਹੱਥਾਂ ਵਿਚ ਫੜੀਆਂ ਫਾਈਲਾਂ ਨੂੰ ਦੇਖਿਆ ਤਾਂ ਇਹ ਫ਼ਾਈਲਾਂ ਖ਼ਾਲੀ ਸਨ ਅਤੇ ਇਕ ਗਿਣੀ-ਮਿਥੀ ਸਾਜਿਸ਼ ਤਹਿਤ ਇਨ੍ਹਾਂ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਨਗਰ ਕੌਂਸਲ ਦੇ ਅਧਿਕਾਰੀਆਂ ਵਲੋਂ ਨੰਬਰ ਜਾਰੀ ਕੀਤੇ ਗਏ ਸਨ | ਜਦਕਿ ਇਹ ਵਿਅਕਤੀ ਆਰਾਮ ਨਾਲ ਕਮਰਿਆਂ ਵਿਚ ਬੈਠੇ ਹੋਏ ਸਨ ਅਤੇ ਇਨ੍ਹਾਂ ਨੇ ਨਾਮਜ਼ਦਗੀ ਪੱਤਰ ਦਾਖ਼ਲ ਵੀ ਨਹੀਂ ਕਰਨੇ ਸਨ, ਕਿਉਂਕਿ ਇਨ੍ਹਾਂ ਦੀਆਂ ਫਾਈਲਾਂ ਵਿਚਲੇ ਕਾਗਜ਼ਾਤ ਖ਼ਾਲੀ ਸਨ | ਉਨ੍ਹਾਂ ਨੇ ਕਈ ਖ਼ਾਲੀ ਫਾਈਲਾਂ ਨੂੰ ਦਿਖਾਉਂਦਿਆਂ ਦੱਸਿਆ ਕਿ ਜਦ ਉਨ੍ਹਾਂ ਨੂੰ ਪੁੱਛਿਆ ਗਿਆ ਤਾਂ ਉਹ ਆਪਣੀਆਂ ਫਾਈਲਾਂ ਸੁੱਟ ਕੇ ਭੱਜ ਗਏ | ਉਨ੍ਹਾਂ ਦੋਸ਼ ਲਗਾਇਆ ਕਿ ਇਸ ਚੋਣ ਵਿਚ ਸਰਕਾਰੀ ਮਸ਼ੀਨਰੀ ਦੀ ਰੱਜ ਕੇ ਦੁਰਵਰਤੋਂ ਕੀਤੀ ਗਈ ਅਤੇ ਪੁਲਿਸ ਮੂਕ ਦਰਸ਼ਕ ਬਣ ਕੇ ਇਹ ਸਭ ਕੁਝ ਦੇਖਦੀ ਰਹੀ | ਇਸ ਮੌਕੇ 'ਆਪ' ਆਗੂ ਮੋਨੂੰ ਚੀਮਾ ਅਤੇ ਅਕਾਲੀ ਆਗੂ ਗੌਰਵਦੀਪ ਸਿੰਘ ਵਲਟੋਹਾ ਵਿਚਕਾਰ ਤਿੱਖੀ ਬਹਿਸਬਾਜ਼ੀ ਹੋਈ | ਪੁਲਿਸ ਵਲੋਂ ਵਿਚ ਵਿਚਾਲੇ ਪੈ ਕੇ ਇਨ੍ਹਾਂ ਨੂੰ ਸ਼ਾਂਤ ਕਰਵਾਇਆ ਗਿਆ | ਗੌਰਵਦੀਪ ਸਿੰਘ ਵਲਟੋਹਾ ਨੇ ਕਿਹਾ ਕਿ 'ਆਪ' ਆਗੂਆਂ ਨੇ ਲੋਕਤੰਤਰ ਦਾ ਕਤਲ ਕੀਤਾ ਹੈ, ਕਿਉਂਕਿ ਉਨ੍ਹਾਂ ਨੂੰ ਪਤਾ ਹੈ ਕਿ ਇਸ ਚੋਣ ਵਿਚ ਸ਼ੋ੍ਰਮਣੀ ਅਕਾਲੀ ਦਲ ਵੱਡੀ ਜਿੱਤ ਦਰਜ ਕਰਨ ਵਾਲਾ ਹੈ ਅਤੇ 'ਆਪ' ਉਮੀਦਵਾਰਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਵੇਗਾ | ਉਨ੍ਹਾਂ ਦੱਸਿਆ ਕਿ 'ਆਪ' ਦੀ ਇਸ ਧੱਕੇਸ਼ਾਹੀ ਦੀ ਸਾਰੀ ਜਾਣਕਾਰੀ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਦੇ ਦਿੱਤੀ ਹੈ | ਦੂਜੀ ਤਰਫ਼ 'ਆਪ' ਆਗੂ ਮੋਨੂੰ ਚੀਮਾ ਨੇ ਦੱਸਿਆ ਕਿ ਕਿਸੇ ਵੀ ਕਿਸਮ ਦੀ ਕੋਈ ਧੱਕੇਸ਼ਾਹੀ ਨਹੀਂ ਕੀਤੀ ਗਈ, ਸਗੋਂ ਅਕਾਲੀ ਦਲ ਦੇ ਆਗੂ ਅਤੇ ਵਰਕਰ ਜਾਣਬੁੱਝ ਕੇ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ | ਡੀ.ਐਸ.ਪੀ. ਸੁਖਬੀਰ ਸਿੰਘ ਨੇ ਦੱਸਿਆ ਕਿ ਕਿਸੇ ਵੀ ਵਿਅਕਤੀ ਨੂੰ ਅਮਨ ਕਾਨੂੰਨ ਹੱਥ ਵਿਚ ਲੈਣ ਨਹੀਂ ਦਿੱਤਾ ਜਾਵੇਗਾ ਅਤੇ

ਪਿਛਲੀ ਖ਼ਬਰ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਲੋਕ ਕਾਂਗਰਸ ਪਾਰਟੀ ਨੂੰ ਫ਼ਤਵਾ ਦੇਣਗੇ- ਸਰਲੀ <br/> ਅਗਲੀ ਖ਼ਬਰ ਗੁੰਡਾਗਰਦੀ ਦਾ ਸਹਾਰਾ ਲੈ ਕੇ 'ਆਪ' ਸਰਕਾਰ ਨੇ ਲੋਕਤੰਤਰ ਦਾ ਕੀਤਾ ਕਤਲ- ਰਾਜਬੀਰ ਭੁੱਲਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।