ਮੀਆਂਵਿੰਡ, 4 ਦਸੰਬਰ (ਗੁਰਪ੍ਰਤਾਪ ਸਿੰਘ ਸੰਧੂ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਕਾਂਗਰਸ ਪਾਰਟੀ ਦੇ ਕੁਆਰਡੀਨੇਟਰ ਯੁੱਧਵੀਰ ਸਿੰਘ ਸਰਲੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਨੂੰ ਸੱਤਾ ਵਿਚ ਲਿਆਉਣ ਦਾ ਮਨ ਬਣਾ ਚੁੱਕੇ ਹਨ | ਉਨ੍ਹਾਂ ਆ ਰਹੀਆਂ ਚੋਣਾਂ ਸੰਬੰਧੀ ਗੱਲਬਾਤ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਪਾਰਲੀਮੈਂਟ ਚੋਣਾਂ ਵਿਚ ਲੋਕਾਂ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ਵੋਟਾਂ ਪਾ ਕੇ ਉਨ੍ਹਾਂ ਨੂੰ ਭਾਰੀ ਬਹੁਮਤ ਨਾਲ ਜਿੱਤ ਦੁਆਈ ਸੀ, ਉਸੇ ਤਰ੍ਹਾਂ ਪੰਜਾਬ ਦੇ ਲੋਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਵੀ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ਫ਼ਤਵਾ ਦੇਣਗੇ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਜ਼ਿਮਨੀ ਚੋਣਾਂ ਜਿੱਤਣ ਦੇ ਦਮਗਜ਼ੇ ਮਾਰਦੇ ਫਿਰ ਰਹੇ ਹਨ ਕਿ ਸਾਡੀ ਪਾਰਟੀ ਜ਼ਿਮਨੀ ਚੋਣਾਂ ਜਿੱਤ ਕੇ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਮੁੱਢ ਬੰਨ੍ਹ ਚੁੱਕੀ ਹੈ, ਪਰ ਉਹ ਇਸ ਗੱਲ ਤੋਂ ਅਣਜਾਣ ਹਨ ਕਿ ਸਰਕਾਰ ਦੀ ਧੱਕੇਸ਼ਾਹੀ ਨਾਲ ਜਿੱਤੀਆਂ ਚੋਣਾਂ ਨੂੰ ਲੋਕ ਤੁਹਾਡੀ ਜਿੱਤ ਨੂੰ ਜਿੱਤ ਨਹੀਂ ਹਾਰ ਸਮਝ ਰਹੇ ਹਨ |