05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਜਥੇਦਾਰ ਮੇਘ ਸਿੰਘ ਨੂੰ ਖਡੂਰ ਸਾਹਿਬ ਤੋਂ ਵੱਡੀ ਲੀਡ ਨਾਲ ਜਿਤਾਵਾਂਗੇ- ਸ਼ਾਹ <br/>

ਅਜੀਤ ਡੈਸਕ 05-12-2025
ਖਡੂਰ ਸਾਹਿਬ, 4 ਦਸੰਬਰ (ਰਸ਼ਪਾਲ ਸਿੰਘ ਕੁਲਾਰ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਬਲਾਕ ਸੰਮਤੀ ਖਡੂਰ ਸਾਹਿਬ ਤੋਂ ਸੁਲਝੇ ਹੋਏ ਉਮੀਦਵਾਰ ਜਥੇਦਾਰ ਮੇਘ ਸਿੰਘ ਨੂੰ ਖਡੂਰ ਸਾਹਿਬ ਤੋਂ ਵੱਡੀ ਲੀਡ ਨਾਲ ਜਿਤਾਵਾਂਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਾਇਰੈਕਟਰ ਨਰਿੰਦਰ ਸਿੰਘ ਸ਼ਾਹ ਨੇ ਜਥੇਦਾਰ ਮੇਘ ਸਿੰਘ ਦੇ ਹੱਕ ਵਿਚ ਚੋਣ ਪ੍ਰਚਾਰ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਹੁਣ ਤੱਕ ਜਿੰਨੀਆਂ ਵੀ ਸਹੂਲਤਾਂ ਲੋਕਾਂ ਨੂੰ ਮਿਲੀਆਂ ਹਨ, ਉਹ ਸਭ ਅਕਾਲੀ ਦਲ ਦੀ ਦੇਣ ਹੈ | ਜਦੋਂਕਿ ਬਾਕੀ ਸਰਕਾਰਾਂ ਤਾਂ ਪੰਜਾਬ ਨੂੰ ਲੁੱਟਣ ਹੀ ਆਉਂਦੀਆਂ ਹਨ, ਪਰ ਸ਼੍ਰੋਮਣੀ ਅਕਾਲੀ ਦਲ ਬਾਦਲ ਖ਼ੇਤਰੀ ਪਾਰਟੀ ਹੈ ਅਤੇ ਪੰਜਾਬ ਤੇ ਪੰਜਾਬੀਅਤ ਦਾ ਹਮੇਸ਼ਾਂ ਭਲਾ ਹੀ ਲੋਚਦੀ ਹੈ | ਇਸ ਮੌਕੇ ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿਤਾਓ, ਤਾਂ ਜੋ 2027 'ਚ ਅਕਾਲੀ ਦਲ ਦੀ ਸਰਕਾਰ ਬਣੇ ਅਤੇ ਪਹਿਲਾਂ ਨਾਲੋਂ ਵੀ ਜ਼ਿਆਦਾ ਸਹੂਲਤਾਂ ਪ੍ਰਾਪਤ ਕੀਤੀਆਂ ਜਾਣ | ਇਸ ਮੌਕੇ ਉਨ੍ਹਾਂ ਨਾਲ ਜਥੇ. ਦਲਬੀਰ ਸਿੰਘ ਜਹਾਂਗੀਰ ਕੌਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਤੇ ਨਰਿੰਦਰ ਸਿੰਘ ਸਾਬਕਾ ਸਰਪੰਚ ਵਿਸ਼ੇਸ਼ ਤੌਰ ਤੇ ਹਾਜ਼ਰ ਸਨ |

ਪਿਛਲੀ ਖ਼ਬਰ ਅੰਤਰ-ਸਕੂਲ ਮੁਕਾਬਲਿਆਂ 'ਚ ਬਲਜੀਤ ਮੈਮੋਰੀਅਲ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਕਾਂਗਰਸ ਪਾਰਟੀ ਵਲੋਂ ਭਿੱਖੀਵਿੰਡ ਵਿਖੇ 23 ਉਮੀਦਵਾਰਾਂ ਦੇ ਕਾਗਜ਼ ਦਾਖ਼ਲ- ਭੁੱਲਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।