05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਤਰਨ ਤਾਰਨ 'ਚ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਕੰਮ ਮੁਕੰਮਲ ਹੋਇਆ ਜ਼ਿਲ੍ਹਾ ਪ੍ਰੀਸ਼ਦ ਲਈ 72 ਤੇ ਪੰਚਾਇਤ ਸੰਮਤੀਆਂ ਲਈ 785 ਉਮੀਦਵਾਰਾਂ ਨੇ ਭਰੀ ਨਾਮਜ਼ਦਗੀ <br/>

ਅਜੀਤ ਡੈਸਕ 05-12-2025
ਤਰਨ ਤਾਰਨ, 4 ਦਸੰਬਰ (ਹਰਿੰਦਰ ਸਿੰਘ) - ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਆਮ ਚੋਣਾਂ-2025 ਦੌਰਾਨ ਅੱਜ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦਾ ਅਮਲ ਮੁਕੰਮਲ ਹੋ ਗਿਆ ਹੈ | ਅੱਜ ਨਾਮਜ਼ਦਗੀਆਂ ਦਾਖ਼ਲ ਕਰਨ ਦੇ ਆਖ਼ਰੀ ਦਿਨ ਦਿਨ ਤੱਕ ਜ਼ਿਲ੍ਹਾ ਪਰਿਸ਼ਦ ਤਰਨ ਤਾਰਨ ਲਈ 72 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਭਰੇ ਹਨ | ਇਸੇ ਤਰ੍ਹਾਂ ਜ਼ਿਲ੍ਹੇ ਦੀਆਂ 9 ਪੰਚਾਇਤ ਸੰਮਤੀਆਂ ਲਈ ਅੱਜ ਤੱਕ 785 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ, ਤਰਨ ਤਾਰਨ ਸ੍ਰੀ ਰਾਹੁਲ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਚੋਣ ਸ਼ਡਿਊਲ ਅਨੁਸਾਰ ਅੱਜ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦਾ ਆਖ਼ਰੀ ਦਿਨ ਸੀ | ਅੱਜ ਜ਼ਿਲ੍ਹਾ ਪ੍ਰੀਸ਼ਦ ਤਰਨ ਤਾਰਨ ਦੇ 20 ਜੋਨਾਂ ਲਈ 72 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ 9 ਬਲਾਕ ਸੰਮਤੀਆਂ ਪੈਂਦੀਆਂ ਹਨ ਜਿਨ੍ਹਾਂ ਵਿੱਚ ਬਲਾਕ ਸੰਮਤੀ ਤਰਨ ਤਾਰਨ ਦੇ 17 ਜੋਨਾਂ ਲਈ 63 ਉਮੀਦਵਾਰਾਂ, ਬਲਾਕ ਸੰੰਮਤੀ ਗੰਡੀਵਿੰਡ ਦੇ 15 ਜੋਨਾਂ ਲਈ 52 ਉਮੀਦਵਾਰਾਂ ਨੇ, ਪੰਚਾਇਤ ਸੰਮਤੀ ਨੌਸ਼ਹਿਰਾ ਪੰਨੂਆਂ ਦੇ 20 ਜੋਨਾਂ ਲਈ 83 ਉਮੀਦਵਾਰਾਂ, ਪੰਚਾਇਤ ਸੰਮਤੀ ਚੋਹਲਾ ਸਾਹਿਬ ਦੇ 16 ਜੋਨਾਂ ਲਈ 93 ਉਮੀਦਵਾਰਾਂ, ਪੰਚਾਇਤ ਸੰਮਤੀ ਨਾਗੋਕੇ ਦੇ 15 ਜੋਨਾਂ ਲਈ 90 ਉਮੀਦਵਾਰਾਂ ਨੇ, ਪੰਚਾਇਤ ਸੰਮਤੀ ਪੱਟੀ ਦੇ 16 ਜੋਨਾਂ ਲਈ 75 ਉਮੀਦਵਾਰਾਂ, ਪੰਚਾਇਤ ਸੰਮਤੀ ਖਡੂਰ ਸਾਹਿਬ ਦੇ 25 ਜੋਨਾਂ ਲਈ 151 ਉਮੀਦਵਾਰਾਂ, ਪੰਚਾਇਤ ਸੰਮਤੀ ਵਲਟੋਹਾ ਦੇ 18 ਜੋਨਾਂ ਲਈ 78 ਉਮੀਦਵਾਰਾਂ ਅਤੇ ਪੰਚਾਇਤ ਸੰਮਤੀ ਭਿੱਖੀਵਿੰਡ ਦੇ 23 ਜੋਨਾਂ ਲਈ 100 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ | ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 05.12.2025 (ਸ਼ੁੱਕਰਵਾਰ) ਹੋਵੇਗੀ ਅਤੇ ਨਾਮਜ਼ਦਗੀਆਂ ਵਾਪਿਸ ਲੈਣ ਦੀ ਆਖ਼ਰੀ ਮਿਤੀ 06.12.2025 (ਸ਼ਨੀਵਾਰ) ਸ਼ਾਮ 03:00 ਵਜੇ ਤੱਕ ਹੋਵੇਗੀ | ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਰਾਹੁਲ ਨੇ ਦੱਸਿਆ ਕਿ ਚੋਣ ਮਿਤੀ 14.12.2025 (ਐਤਵਾਰ) ਨੂੰ ਸਵੇਰੇ 08:00 ਵਜੇ ਤੋਂ ਸ਼ਾਮ ਦੇ 04:00 ਵਜੇ ਤੱਕ ਬੈਲਟ ਪੇਪਰਾਂ ਦੀ ਵਰਤੋਂ ਨਾਲ ਹੋਵੇਗੀ | ਉਨ੍ਹਾਂ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਵੋਟ ਦਾ ਇਸਤੇਮਾਲ ਬਿਨਾਂ ਕਿਸੇ ਡਰ-ਭੈਅ ਅਤੇ ਲਾਲਚ ਤੋਂ ਕਰਨ | ਉਨ੍ਹਾਂ ਕਿਹਾ ਕਿ ਪੋਲ ਹੋਈਆਂ ਵੋਟਾਂ ਦੀ ਗਿਣਤੀ ਮਿਤੀ 17.12.2025 (ਬੁੱਧਵਾਰ) ਨੂੰ ਇਸ ਮੰਤਵ ਲਈ ਸਥਾਪਿਤ ਕੀਤੇ ਗਏ ਗਿਣਤੀ ਕੇਂਦਰਾਂ 'ਤੇ ਹੋਵੇਗੀ |

ਪਿਛਲੀ ਖ਼ਬਰ ਜਥੇਦਾਰ ਭਾਟੀਆ ਨੇ ਕੀਤਾ ਗਿੱਲ ਯੂ.ਕੇ. ਵਾਲਿਆਂ ਨੂੰ ਸਨਮਾਨਿਤ <br/> ਅਗਲੀ ਖ਼ਬਰ ਅੰਤਰ-ਸਕੂਲ ਮੁਕਾਬਲਿਆਂ 'ਚ ਬਲਜੀਤ ਮੈਮੋਰੀਅਲ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।