05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਭਗਵਾਨ ਪਰਸ਼ੂਰਾਮ ਬ੍ਰਾਹਮਣ ਸਭਾ ਦੇ ਜ਼ਿਲ੍ਹਾ ਪ੍ਰਧਾਨ ਸ਼ਕਤੀ ਸ਼ਰਮਾ ਸਨਮਾਨਿਤ <br/>

ਅਜੀਤ ਡੈਸਕ 05-12-2025
ਤਰਨ ਤਾਰਨ, 4 ਦਸੰਬਰ (ਪਰਮਜੀਤ ਜੋਸ਼ੀ)- ਜ਼ਿਲ੍ਹਾ ਸੰਗਠਨ ਮੰਤਰੀ ਭਾਜਪਾ ਉੱਤਰ ਪੱਛਮ ਦਿੱਲੀ ਸੰਦੀਪ ਕਾਲੀਆ ਭਗਵਾਨ ਪਰਸ਼ੂਰਾਮ ਬ੍ਰਾਹਮਣ ਸਭਾ ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਸ਼ਕਤੀ ਸ਼ਰਮਾ ਦੇ ਗ੍ਰਹਿ ਵਿਖੇ ਪਹੁੰਚੇ | ਇਸ ਮੌਕੇ ਸੰਦੀਪ ਕਾਲੀਆ ਵਲੋਂ ਸ਼ਕਤੀ ਸ਼ਰਮਾ ਵਲੋਂ ਬ੍ਰਾਹਮਣ ਸਮਾਜ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੇ ਮੱਦੇਨਜ਼ਰ ਉਨ੍ਹਾਂ ਨੂੰ ਭਗਵਾਨ ਪਰਸੂਰਾਮ ਜੀ ਦਾ ਜੀਵਨ ਚਰਿੱਤਰ ਨਾਮਕ ਪੁਸਤਕ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਸੰਦੀਪ ਕਾਲੀਆ ਨੇ ਕਿਹਾ ਕਿ ਪ੍ਰਧਾਨ ਸ਼ਕਤੀ ਸ਼ਰਮਾ ਵਲੋਂ ਸਮਾਜ ਨੂੰ ਇਕਜੁਟ ਕਰਨ ਦੇ ਨਾਲ ਨਾਲ ਸਮਾਜਿਕ ਬੁਰਾਈਆਂ ਖਿਲਾਫ਼ ਅੱਗੇ ਹੋ ਕੇ ਯੋਗਦਾਨ ਦਿੱਤਾ ਜਾ ਰਿਹਾ ਹੈ, ਜੋ ਕਿ ਬਹੁਤ ਹੀ ਸ਼ਲਾਘਾਯੋਗ ਹੈ | ਇਸ ਮੌਕੇ ਪ੍ਰਧਾਨ ਸ਼ਕਤੀ ਸ਼ਰਮਾ ਵਲੋਂ ਸੰਦੀਪ ਕਾਲੀਆ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਆਪਣੇ ਗ੍ਰਹਿ ਪੁੱਜਣ 'ਤੇ ਜੀ ਆਇਆ ਆਖਿਆ ਗਿਆ | ਇਸ ਮੌਕੇ ਉਨ੍ਹਾਂ ਹਰਸ਼ ਕੁਮਾਰ ਕਾਲੀਆ ਭੁਲੱਥ, ਅਖਿਲ ਕਾਲੀਆ ਇਟਲੀ ਵਾਲੇ, ਐਡਵੋਕੇਟ ਵਿਸ਼ਾਲ ਕਾਲੀਆ ਚੰਡੀਗੜ੍ਹ ਵਾਲੇ ਵੀ ਵਿਸ਼ੇਸ਼ ਤੌਰ 'ਤੇ ਪਹੁੰਚੇ |

ਪਿਛਲੀ ਖ਼ਬਰ ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ 'ਆਪ' ਸਰਕਾਰ ਵਲੋਂ ਕਰਵਾਈ ਜਾ ਰਹੀ ਧੱਕੇਸ਼ਾਹੀ-ਲਾਲਪੁਰਾ <br/> ਅਗਲੀ ਖ਼ਬਰ ਜਥੇਦਾਰ ਭਾਟੀਆ ਨੇ ਕੀਤਾ ਗਿੱਲ ਯੂ.ਕੇ. ਵਾਲਿਆਂ ਨੂੰ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।