05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ 'ਆਪ' ਸਰਕਾਰ ਵਲੋਂ ਕਰਵਾਈ ਜਾ ਰਹੀ ਧੱਕੇਸ਼ਾਹੀ-ਲਾਲਪੁਰਾ <br/>

ਅਜੀਤ ਡੈਸਕ 05-12-2025
ਤਰਨ ਤਾਰਨ, 4 ਦਸੰਬਰ (ਹਰਿੰਦਰ ਸਿੰਘ)-ਬਲਕਾ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਸ਼੍ਰੋਮਣੀ ਅਕਾਲੀ ਦਲ ਉਮੀਦਵਾਰਾਂ ਨਾਲ 'ਆਪ' ਸਰਕਾਰ ਦੇ ਨੁਮਾਇੰਦਿਆਂ ਵਲੋਂ ਅਫਸਰਸ਼ਾਹੀ ਦੀ ਆੜ ਹੇਠ ਧੱਕੇਸ਼ਾਹੀ ਕਰਵਾਈ ਗਈ ਅਤੇ ਨਾਮਜ਼ਦਗੀ ਪੱਤਰ ਖੋਹ ਕੇ ਜਾਂ ਤਾਂ ਪਾੜ ਦਿੱਤੇ ਗਏ ਜਾਂ ਉਨ੍ਹਾਂ ਨੂੰ ਜਮਾਂ ਹੀ ਨਹੀਂ ਹੋਣ ਦਿੱਤਾ ਗਿਆ ਜੋ ਕਿ 'ਆਪ' ਸਰਕਾਰ ਵਲੋਂ ਕੀਤੀ ਜਾ ਰਹੀ ਸ਼ਰੇਆਮ ਧੱਕੇਸ਼ਾਹੀ ਅਤੇ ਗੁੰਡਾਗਰਦੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਆਗੂ ਦਲਜੀਤ ਸਿੰਘ ਲਾਲਪੁਰਾ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਭਿੱਖੀਵਿੰਡ ਬਲਾਕ ਵਿਖੀ ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਅਕਾਲੀ ਆਗੂਆਂ ਨਾਲ ਸਰਕਾਰ ਦੇ ਇਸ਼ਾਰੇ 'ਤੇ ਪ੍ਰਸ਼ਾਸਨ ਵਲੋਂ ਸ਼ਰੇਆਮ ਧੱਕੇਸ਼ਾਹੀ ਕੀਤੀ ਗਈ ਅਤੇ ਹੁਣ ਤਰਨ ਤਾਰਨ ਨਗਰ ਕੌਂਸਲ ਵਿਖੇ ਕਾਗਜ ਦਾਖਲ ਕਰਨ ਸਮੇਂ ਧੱਕੇਸ਼ਾਹੀ ਰੱਜ ਕੇ ਕੀਤੀ ਗਈ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੀ ਹਾਰ ਤੋਂ ਡਰਦਿਆਂ ਇਹ ਘਟੀਆ ਕਾਰਵਾਈ ਸ਼ੁਰੂ ਕੀਤੀ ਹੈ ਕਿ ਉਹ ਅਕਾਲੀ ਆਗੂਆਂ ਨਾਲ ਧੱਕੇਸ਼ਾਹੀਆਂ ਕਰਨ 'ਤੇ ਉਤਰ ਆਈ ਹੈ | ਉਨ੍ਹਾਂ ਕਿਹਾ ਕਿ ਸਰਕਾਰ ਜਿੰਨੀਆਂ ਮਰਜੀਆਂ ਧੱਕੇਸ਼ਾਹੀਆਂ ਕਰ ਲਵੇ ਪਰ ਅਕਾਲੀ ਦਲ ਡਰਨ ਵਾਲਾ ਨਹੀਂ ਅਤੇ ਚੋਣਾਂ ਦੌਰਾਨ ਅਕਾਲੀ ਉਮੀਦਵਾਰਾਂ ਦੀ ਵੱਡੀ ਜਿੱਤ ਹੋਵੇਗੀ |

ਪਿਛਲੀ ਖ਼ਬਰ ਕੁਇਜ਼ ਮੁਕਾਬਲਿਆਂ 'ਚ ਸ਼ਹਾਬਪੁਰ ਡਿਆਲ ਦੇ ਵਿਦਿਆਰਥੀ ਅੱਵਲ <br/> ਅਗਲੀ ਖ਼ਬਰ ਭਗਵਾਨ ਪਰਸ਼ੂਰਾਮ ਬ੍ਰਾਹਮਣ ਸਭਾ ਦੇ ਜ਼ਿਲ੍ਹਾ ਪ੍ਰਧਾਨ ਸ਼ਕਤੀ ਸ਼ਰਮਾ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।