05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਕੁਇਜ਼ ਮੁਕਾਬਲਿਆਂ 'ਚ ਸ਼ਹਾਬਪੁਰ ਡਿਆਲ ਦੇ ਵਿਦਿਆਰਥੀ ਅੱਵਲ <br/>

ਅਜੀਤ ਡੈਸਕ 05-12-2025
ਤਰਨ ਤਾਰਨ, 4 ਦਸੰਬਰ (ਇਕਬਾਲ ਸਿੰਘ ਸੋਢੀ)- ਭਾਰਤ ਸਰਕਾਰ ਵਲੋਂ ਚਲਾਏ ਗਏ ਰਾਸ਼ਟਰੀ ਆਵਿਸ਼ਕਾਰ ਅਭਿਆਨ ਅਧੀਨ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਸਤਿਨਾਮ ਸਿੰਘ ਬਾਠ ਦੀਆਂ ਹਦਾਇਤਾਂ ਅਨੁਸਾਰ ਬਲਾਕ ਪੱਧਰ ਤੋਂ ਬਾਅਦ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤਰਨ ਤਾਰਨ ਵਿਖੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਜ਼ਿਲ੍ਹੇ ਦੇ 9 ਬਲਾਕਾਂ ਵਿਚੋਂ ਛੇਵੀਂ ਤੋਂ ਅੱਠਵੀਂ ਜੂਨੀਅਰ ਗਰੁੱਪ ਦੀਆਂ 18 ਟੀਮਾਂ ਅਤੇ ਸੀਨੀਅਰ ਗਰੁੱਪ ਨੌਵੀਂ ਤੋਂ ਦਸਵੀਂ ਦੀਆਂ ਵੀ 18 ਟੀਮਾਂ ਨੇ ਭਾਗ ਲਿਆ | ਇਸ ਕੁਇੱਜ਼ ਮੁਕਾਬਲੇ ਵਿਚ ਗਣਿਤ, ਵਿਗਿਆਨ, ਸਮਾਜਿਕ ਅਤੇ ਅੰਗਰੇਜ਼ੀ ਵਿਸ਼ਿਆਂ ਦੇ ਪ੍ਰਸ਼ਨ ਵਿਦਿਆਰਥੀਆਂ ਕੋਲੋਂ ਪੁੱਛੇ ਗਏ | ਇਸ ਮੁਕਾਬਲੇ ਵਿਚ ਸਾਰੇ ਜ਼ਿਲ੍ਹੇ ਵਿਚੋਂ ਸਰਕਾਰੀ ਹਾਈ ਸਕੂਲ ਸ਼ਹਾਬਪੁਰ ਡਿਆਲ ਦੇ ਜੂਨੀਅਰ ਗਰੁੱਪ ਦੀ ਟੀਮ ਅਤੇ ਸੀਨੀਅਰ ਗਰੁੱਪ ਦੀ ਟੀਮ ਦੋਵੇਂ ਹੀ ਦੂਸਰੇ ਸਥਾਨ 'ਤੇ ਰਹੀਆਂ | ਇਸ ਪ੍ਰਾਪਤੀ ਤੇ ਸਕੂਲ ਦਾ ਸਾਰਾ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ | ਸਕੂਲ ਪਹੁੰਚਣ 'ਤੇ ਇਨ੍ਹਾਂ ਵਿਦਿਆਰਥੀਆਂ ਦਾ ਜੋਰਕਦਾਰ ਸਵਾਗਤ ਕੀਤਾ ਗਿਆ ਅਤੇ ਸਵੇਰ ਦੀ ਸਭਾ ਦੇ ਵਿਚ ਇਨ੍ਹਾਂ ਵਿਦਿਆਰਥੀਆਂ ਅਤੇ ਇਨ੍ਹਾਂ ਦੇ ਮਾਤਾ ਪਿਤਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਮੁੱਖ ਅਧਿਆਪਕ ਜਸਵਿੰਦਰ ਸਿੰਘ ਵਲੋਂ ਗਾਈਡ ਅਧਿਆਪਕ ਦਿਲਬਾਗ ਸਿੰਘ ਅਤੇ ਸਾਰੇ ਸਬੰਧਿਤ ਵਿਸ਼ਿਆਂ ਦੇ ਅਧਿਆਪਕਾਂ ਨੂੰ ਵੀ ਇਨ੍ਹਾਂ ਪ੍ਰਾਪਤੀਆਂ 'ਤੇ ਵਧਾਈ ਦਿੱਤੀ | ਇਸ ਮੌਕੇ ਸਕੂਲ ਸਟਾਫ਼ ਵਿਚ ਹਰਜੋਤ ਕੌਰ, ਸੁਖਵਿੰਦਰ ਕੌਰ, ਸ਼੍ਰੀਮਤੀ ਮੀਨੂ, ਅਵਤਾਰ ਸਿੰਘ, ਸੁਖਰਾਜ ਸਿੰਘ, ਗੁਰਭੇਜ ਸਿੰਘ ਅਤੇ ਬੱਚਿਆਂ ਦੇ ਮਾਤਾ ਪਿਤਾ ਹਾਜ਼ਰ ਸਨ |

ਪਿਛਲੀ ਖ਼ਬਰ ਸ੍ਰੀ ਹਰਿਗੋਬਿੰਦ ਸਾਹਿਬ ਸੀਨੀ. ਸੈਕੰ. ਸਕੂਲ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ <br/> ਅਗਲੀ ਖ਼ਬਰ ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ 'ਆਪ' ਸਰਕਾਰ ਵਲੋਂ ਕਰਵਾਈ ਜਾ ਰਹੀ ਧੱਕੇਸ਼ਾਹੀ-ਲਾਲਪੁਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।