ਫਤਿਆਬਾਦ, 4 ਦਸੰਬਰ (ਹਰਵਿੰਦਰ ਸਿੰਘ ਧੂੰਦਾ)-ਪਿੰਡ ਜਾਮਾਰਾਏ ਵਿਖੇ ਬਾਬਾ ਬਿਧੀ ਚੰਦ ਜੀ ਸੇਵਾ ਸੰਸਥਾ ਮੁੰਡਾ ਪਿੰਡ ਅਧੀਨ ਚੱਲ ਰਹੀ ਇਲਾਕੇ ਦੀ ਸਿਰਮੌਰ ਵਿਦਿਅਕ ਸੰਸਥਾ ਸ੍ਰ੍ਰੀ ਗੁਰੂ ਹਰਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਨੇ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਵਲੋਂ ਅੰਤਰ ਮੁਕਾਬਲੇ ਕਰਵਾਏ ਗਏ, ਜਿਸ ਵਿਚ ਇਲਾਕੇ ਦੇ ਬਹੁਤ ਸਾਰੇ ਸਕੂਲਾਂ ਨੇ ਭਾਗ ਲਿਆ, ਜਿਸ ਵਿਚੋਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਸੀਨੀਅਰ ਸੈਕੰਡਰੀ ਸਕੂਲ ਨੇ ਓਵਰਆੱਲ ਸੈਕਿੰਡ ਰਨਰ ਅੱਪ ਦੀ ਟਰਾਫੀ ਹਾਸਲ ਕੀਤੀ | ਇਸ ਵਿਚ ਬੱਚਿਆਂ ਨੇ 23 ਵੱਖ-ਵੱਖ ਮੁਕਾਬਲਿਆਂ ਵਿਚ ਹਿੱਸਾ ਲਿਆ, ਜਿਸ ਵਿਚ ਕਵੀਸ਼ਰੀ, ਸ਼ਬਦ ਗਾਇਨ, ਲੇਖ ਰਚਨਾ, ਸੁੰਦਰ ਲਿਖਾਈ, ਸੁੰਦਰ ਦਸਤਾਰ, ਮਮਿਕਰੀ, ਫਾਂਸੀ ਡਰੈਸ, ਰੰਗੋਲੀ, ਮਹਿੰਦੀ, ਕੁਲਾਜ ਲੋਕ ਗੀਤ, ਕੁਕਿੰਗ ਰੈਸਪੀ, ਭਾਸ਼ਣ ਆਦਿ ਵਿਚ ਪੁਜੀਸ਼ਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ਖੁਸ਼ੀ ਮੌਕੇ 'ਤੇ ਸਕੂਲ ਦੇ ਡਾਇਰੈਕਟਰ ਪਰਮਿੰਦਰਪਾਲ ਸਿੰਘ ਸਿੱਧੂ, ਛਿੰਦਰ ਸਿੰਘ, ਗੁਰਦੀਪ ਸਿੰਘ, ਸੁਖਵਿੰਦਰ ਕੌਰ ਕੋਆਰਡੀਨੇਟਰ, ਸਰਬਜੀਤ ਕੌਰ, ਅਰਸ਼ਦੀਪ ਕੌਰ, ਸਿਮਰਨਜੀਤ ਕੌਰ ਅਤੇ ਜੇਤੂ ਖਿਡਾਰੀ ਹਾਜ਼ਰ ਸਨ |