05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਨੇ ਕੀਤਾ ਓਵਰਆਲ ਟਰਾਫੀ 'ਤੇ ਕਬਜ਼ਾ <br/>

ਅਜੀਤ ਡੈਸਕ 05-12-2025
ਚੋਹਲਾ ਸਾਹਿਬ, 4 ਦਸੰਬਰ (ਬਲਵਿੰਦਰ ਸਿੰਘ)—ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਗੁਰੂ ਅਰਜਨ ਦੇਵ ਖਾਲਸਾ ਕਾਲਜ ਵਿਖੇ ਪਿ੍ੰਸੀਪਲ ਡਾ. ਹਰਮਨਦੀਪ ਸਿੰਘ ਗਿੱਲ ਦੀ ਅਗਵਾਈ ਹੇਠ ਅੰਤਰ ਸਕੂਲ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਜ਼ਿਲ੍ਹਾ ਤਰਨ ਤਾਰਨ ਨਾਲ ਸੰਬੰਧਿਤ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ 23 ਵੱਖ-ਵੱਖ ਮੁਕਾਬਲਿਆਂ ਵਿਚ ਹਿੱਸਾ ਲਿਆ | ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਵਜੋਂ ਸਾਬਕਾ ਜਨਰਲ ਸਕੱਤਰ ਅਤੇ ਮੌਜੂਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਗੁਰਬਚਨ ਸਿੰਘ ਕਰਮੂਵਾਲਾ ਨੇ ਸ਼ਮੂਲੀਅਤ ਕੀਤੀ ਤੇ ਸ਼ਮਾ ਰੌਸ਼ਨ ਕਰਕੇ ਪ੍ਰੋਗਰਾਮ ਦਾ ਆਗਾਜ਼ ਕੀਤਾ | ਇਸ ਪ੍ਰੋਗਰਾਮ ਵਿਚ ਵਿਸ਼ੇਸ਼ ਮਹਿਮਾਨ ਦੇ ਤੌਰ 'ਤੇ ਵੱਖ-ਵੱਖ ਸਕੂਲਾਂ ਦੇ ਪਿ੍ੰਸੀਪਲ ਸ਼ਾਮਿਲ ਹੋਏ | ਜਿਨ੍ਹਾਂ ਵਿਚ ਡਾ. ਗੁਰਪ੍ਰੀਤ ਸਿੰਘ, ਡਾ. ਕਮਲਜੀਤ ਸਿੰਘ, ਡਾ. ਗੁਰਇਕਬਾਲ ਸਿੰਘ, ਡਾ. ਗੁਰਜੰਟ ਸਿੰਘ, ਸਰਦਾਰ ਰਸ਼ਪਾਲ ਸਿੰਘ, ਮਨਿੰਦਰ ਕੌਰ, ਪ੍ਰੀਤ ਮੋਹਨ, ਗੁਰਜੀਤ ਸਿੰਘ, ਡਾ. ਕੁਲਵਿੰਦਰ ਸਿੰਘ, ਪ੍ਰਭਜੀਤ ਸਿੰਘ, ਨਿਰਭੈ ਸਿੰਘ, ਪਵਨਦੀਪ ਕੌਰ, ਭਗਵੰਤ ਸਿੰਘ ਨੇ ਸ਼ਿਰਕਤ ਕੀਤੀ | ਇਨ੍ਹਾਂ ਮੁਕਾਬਲਿਆਂ ਵਿਚ ਓਵਰਆਲ ਚੈਂਪੀਅਨ ਟਰਾਫੀ ਗੁਰੂ ਅਮਰਦਾਸ ਆਦਰਸ਼ ਇੰਸਟੀਟਿਊਟ ਗੋਇੰਦਵਾਲ ਸਾਹਿਬ, ਫਸਟ ਰਨਰ ਅੱਪ ਟਰਾਫੀ ਬਾਬਾ ਦੀਪ ਸਿੰਘ ਪਬਲਿਕ ਸਕੂਲ ਡੇਹਰਾ ਸਾਹਿਬ, ਸੈਕਿੰਡ ਰਨਰਅੱਪ ਟਰਾਫੀ ਗੁਰੂ ਹਰਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਜਾਮਾਰਾਏ ਨੇ ਹਾਸਲ ਕੀਤੀ | ਇਸ ਪ੍ਰੋਗਰਾਮ ਵਿਚ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਅਤੇ ਜਥੇਦਾਰ ਖੁਸ਼ਵਰਸ਼ ਸਿੰਘ ਪੰਨੂ ਅਤੇ ਆਏ ਹੋਏ ਹੋਰ ਮੁੱਖ ਮਹਿਮਾਨਾ ਵਲੋਂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਆਸ਼ੀਰਵਾਦ ਦਿੱਤਾ | ਅੰਤ ਵਿਚ ਪ੍ਰੋਫੈਸਰ ਹਿੰਮਤ ਸਿੰਘ ਕੰਪਿਊਟਰ ਸਾਇੰਸ ਵਿਭਾਗ ਵਲੋਂ ਆਏ ਹੋਏ ਵੱਖ ਵੱਖ ਸਕੂਲਾਂ ਤੋਂ ਪਿ੍ੰਸੀਪਲਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਹਿੱਸਾ ਲੈਣ ਅਤੇ ਪੁਜੀਸ਼ਨਾਂ ਹਾਸਲ ਕਰਨ 'ਤੇ ਵਧਾਈ ਦਿੱਤੀ | ਸਟੇਜ ਸੰਚਾਲਕ ਦੀ ਭੂਮਿਕਾ ਪ੍ਰੋ. ਡਾ. ਜਤਿੰਦਰ ਕੌਰ, ਪ੍ਰੋ. ਸੰਦੀਪ ਕੌਰ, ਪ੍ਰੋ. ਗੁਰਪ੍ਰੀਤ ਕੌਰ ਅਤੇ ਪ੍ਰੋ. ਅਮਨਦੀਪ ਕੌਰ ਦੁਆਰਾ ਨਿਭਾਈ ਗਈ | ਇਸ ਸਮੇਂ ਸਕੂਲ ਤੇ ਕਾਲਜ ਦਾ ਸਮੂਹ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਐੱਮ.ਐੱਸ.ਐੱਮ.ਕਾਨਵੈਂਟ ਸਕੂਲ ਵਿਖੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ ਪੈਨਸ਼ਨਰ ਐਂਡ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।