05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਐੱਮ.ਐੱਸ.ਐੱਮ.ਕਾਨਵੈਂਟ ਸਕੂਲ ਵਿਖੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ <br/>

ਅਜੀਤ ਡੈਸਕ 05-12-2025
ਚੋਹਲਾ ਸਾਹਿਬ, 4 ਦਸੰਬਰ (ਬਲਵਿੰਦਰ ਸਿੰਘ)-ਐੱਮ.ਐੱਸ.ਐੱਮ. ਕਾਨਵੈਂਟ ਸਕੂਲ ਚੋਹਲਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਮੈਨਜਿੰਗ ਡਾਇਰੈਕਟਰ ਚੇਅਰਮੈਨ ਉਪਕਾਰ ਸਿੰਘ ਸੰਧੂ ਨੇ ਦੱਸਿਆ ਕਿ ਇਸ ਧਾਰਮਿਕ ਸਮਾਗਮ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਨਿਤਨੇਮ ਦੀਆਂ ਬਾਣੀਆਂ ਕੰਠ ਕੀਤੀਆਂ ਅਤੇ ਮੁਕਾਬਲੇ 'ਚ ਭਾਗ ਲਿਆ | ਉਨ੍ਹਾਂ ਕਿਹਾ ਕਿ ਇਸ ਧਾਰਮਿਕ ਸਮਾਗਮ ਕਰਾਉਣ ਦਾ ਮਕਸਦ ਵਿਦਿਆਰਥੀਆਂ ਵਿਚ ਆਪਣੇ ਧਰਮ ਰੁਚੀ ਪੈਦਾ ਕਰਨਾ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਲਾਸਾਨੀ ਕੁਰਬਾਨੀ ਦੇ ਇਤਿਹਾਸ ਤੋਂ ਜਾਣੂ ਕਰਵਾਉਣਾ ਹੈ | ਉਨ੍ਹਾਂ ਕਿਹਾ ਕਿ ਇਹਨਾਂ ਮੁਕਾਬਲਿਆਂ 'ਚ ਸਕੂਲ ਦੇ ਸਾਰੇ ਵਿਦਿਆਰਥੀਆਂ ਵਲੋਂ ਬੜੇ ਉਤਸ਼ਾਹ ਨਾਲ ਭਾਗ ਲਿਆ ਗਿਆ ਅਤੇ ਗੁਰਬਾਣੀ ਦਾ ਜਾਪ ਕੀਤਾ ਗਿਆ | ਇਸ ਮੌਕੇ ਸਕੂਲ ਦੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਡਾ. ਉਪਕਾਰ ਸਿੰਘ ਸੰਧੂ ਅਤੇ ਸਕੂਲ ਪਿ੍ੰਸੀਪਲ ਰਾਕੇਸ਼ ਕੁਮਾਰ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਇਸ ਉਪਰਾਲੇ ਦੀ ਸਰਾਹਨਾ ਕੀਤੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਣ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਸਕੂਲ ਦੇ ਡਾਇਰੈਕਟਰ ਉਪਕਾਰ ਸਿੰਘ ਸੰਧੂ, ਪਿ੍ੰਸੀਪਲ ਰਕੇਸ਼ ਕੁਮਾਰ ਅਤੇ ਵਾਈਸ ਪਿ੍ੰਸੀਪਲ ਵਲੋਂ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ |

ਪਿਛਲੀ ਖ਼ਬਰ ਦਲਬੀਰ ਸਿੰਘ ਨੂੰ ਵੱਖ-ਵੱਖ ਆਗੂਆਂ ਨੇ ਦਿੱਤੀ ਅੰਤਿਮ ਵਿਦਾਇਗੀ <br/> ਅਗਲੀ ਖ਼ਬਰ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਨੇ ਕੀਤਾ ਓਵਰਆਲ ਟਰਾਫੀ 'ਤੇ ਕਬਜ਼ਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।