ਚੋਹਲਾ ਸਾਹਿਬ, 4 ਦਸੰਬਰ (ਬਲਵਿੰਦਰ ਸਿੰਘ)ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਗੁਰੂ ਅਰਜਨ ਦੇਵ ਖਾਲਸਾ ਕਾਲਜ ਵਿਖੇ ਪਿ੍ੰਸੀਪਲ ਡਾ: ਹਰਮਨਦੀਪ ਸਿੰਘ ਗਿੱਲ ਦੀ ਅਗਵਾਈ ਹੇਠ ਅੰਤਰ ਸਕੂਲ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਜ਼ਿਲ੍ਹਾ ਤਰਨ ਤਾਰਨ ਨਾਲ ਸੰਬੰਧਿਤ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ 23 ਵੱਖ-ਵੱਖ ਮੁਕਾਬਲਿਆਂ ਵਿਚ ਹਿੱਸਾ ਲਿਆ | ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਵਜੋਂ ਸਾਬਕਾ ਜਨਰਲ ਸਕੱਤਰ ਅਤੇ ਮੌਜੂਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ ਨੇ ਸ਼ਮੂਲੀਅਤ ਕੀਤੀ ਤੇ ਸ਼ਮ੍ਹਾ ਰੌਸ਼ਨ ਕਰਕੇ ਪ੍ਰੋਗਰਾਮ ਦਾ ਆਗਾਜ਼ ਕੀਤਾ | ਇਸ ਪ੍ਰੋਗਰਾਮ ਵਿਚ ਵਿਸ਼ੇਸ਼ ਮਹਿਮਾਨ ਦੇ ਤੌਰ 'ਤੇ ਵੱਖ-ਵੱਖ ਸਕੂਲਾਂ ਦੇ ਪਿ੍ੰਸੀਪਲ ਸ਼ਾਮਿਲ ਹੋਏ, ਜਿਨ੍ਹਾਂ 'ਚ ਡਾ. ਗੁਰਪ੍ਰੀਤ ਸਿੰਘ, ਡਾ. ਕਮਲਜੀਤ ਸਿੰਘ, ਡਾ. ਗੁਰਇਕਬਾਲ ਸਿੰਘ, ਡਾ. ਗੁਰਜੰਟ ਸਿੰਘ, ਰਸ਼ਪਾਲ ਸਿੰਘ, ਮੈਡਮ ਮਨਿੰਦਰ ਕੌਰ, ਮੈਡਮ ਪ੍ਰੀਤ ਮੋਹਨ, ਗੁਰਜੀਤ ਸਿੰਘ, ਡਾ. ਕੁਲਵਿੰਦਰ ਸਿੰਘ, ਪ੍ਰਭਜੀਤ ਸਿੰਘ, ਨਿਰਭੈ ਸਿੰਘ, ਮੈਡਮ ਪਵਨਦੀਪ ਕੌਰ, ਭਗਵੰਤ ਸਿੰਘ ਨੇ ਸ਼ਿਰਕਤ ਕੀਤੀ | ਇਨ੍ਹਾਂ ਮੁਕਾਬਲਿਆਂ ਵਿਚ ਓਵਰਆਲ ਚੈਂਪੀਅਨ ਟਰਾਫੀ ਗੁਰੂ ਅਮਰਦਾਸ ਆਦਰਸ਼ ਇੰਸਟੀਟਿਊਟ ਗੋਇੰਦਵਾਲ ਸਾਹਿਬ, ਫਸਟ ਰਨਰ ਅੱਪ ਟਰਾਫੀ ਬਾਬਾ ਦੀਪ ਸਿੰਘ ਪਬਲਿਕ ਸਕੂਲ ਡੇਹਰਾ ਸਾਹਿਬ, ਸੈਕਿੰਡ ਰਨਰ ਅੱਪ ਟਰਾਫੀ ਗੁਰੂ ਹਰਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਜਾਮਾਰਾਏ ਨੇ ਹਾਸਲ ਕੀਤੀ | ਇਸ ਪ੍ਰੋਗਰਾਮ ਵਿਚ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਅਤੇ ਜਥੇਦਾਰ ਖੁਸ਼ਵਰਸ਼ ਸਿੰਘ ਪੰਨੂੰ ਅਤੇ ਆਏ ਹੋਏ ਹੋਰ ਮੁੱਖ ਮਹਿਮਾਨਾਂ ਵਲੋਂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਆਸ਼ੀਰਵਾਦ ਦਿੱਤਾ | ਇਸ ਮੌਕੇ ਪ੍ਰੋ. ਹਿੰਮਤ ਸਿੰਘ ਕੰਪਿਊਟਰ ਸਾਇੰਸ ਵਿਭਾਗ ਵਲੋਂ ਆਏ ਹੋਏ ਵੱਖਵੱਖ ਸਕੂਲਾਂ ਤੋਂ ਪਿ੍ੰਸੀਪਲ, ਅਧਿਆਪਕ ਅਤੇ ਵਿਦਿਆਰਥੀਆਂ ਨੂੰ ਹਿੱਸਾ ਲੈਣ ਅਤੇ ਪੁਜੀਸ਼ਨਾਂ ਹਾਸਿਲ ਕਰਨ ਤੇ ਵਧਾਈ ਦਿੱਤੀ ਅਤੇ ਨਾਲ ਹੀ ਸਮੁੱਚੇ ਰੂਪ ਵਿੱਚ ਸਭ ਦਾ ਧੰਨਵਾਦ ਕੀਤਾ | ਸਟੇਜ ਸੰਚਾਲਕ ਦੀ ਭੂਮਿਕਾ ਪ੍ਰੋ : ਡਾ. ਜਤਿੰਦਰ ਕੌਰ, ਪ੍ਰੋ. ਸੰਦੀਪ ਕੌਰ, ਪ੍ਰੋ: ਗੁਰਪ੍ਰੀਤ ਕੌਰ ਅਤੇ ਪ੍ਰੋ. ਅਮਨਦੀਪ ਕੌਰ ਦੁਆਰਾ ਨਿਭਾਈ ਗਈ | ਇਸ ਸਮੇਂ ਸਕੂਲ ਤੇ ਕਾਲਜ ਦਾ ਸਮੂਹ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ਼ ਵੀ ਹਾਜ਼ਰ ਸਨ |