04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਜ਼ੋਨ ਕਲੰਜਰ ਤੋਂ ਗੁਰਵਿੰਦਰ ਸਿੰਘ ਮੱਘਰ ਤੇ ਜ਼ੋਨ ਆਸਲ ਉਤਾੜ ਤੋਂ ਬੀਬੀ ਰਾਜਵਿੰਦਰ ਕੌਰ ਨੂੰ ਮਿਲੀ ਟਿਕਟ <br/>

ਅਜੀਤ ਡੈਸਕ 05-12-2025
ਖੇਮਕਰਨ/ਅਮਰਕੋਟ, 4 ਦਸੰਬਰ (ਰਾਕੇਸ਼ ਬਿੱਲਾ, ਗੁਰਚਰਨ ਸਿੰਘ ਭੱਟੀ)-ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ 14 ਦਸੰਬਰ ਨੂੰ ਹੋਣ ਜਾ ਰਹੀਆਂ ਚੋਣਾਂ ਨੂੰ ਲੈ ਕੇ ਹਲਕਾ ਖੇਮਕਰਨ 'ਚ ਕਾਂਗਰਸ ਪਾਰਟੀ ਜ਼ਿਆਦਾ ਸਰਗਰਮ ਹੈ | ਕਾਂਗਰਸ ਪਾਰਟੀ ਵਲੋਂ ਉਮੀਦਵਾਰ ਬਣਾਏ ਗਏ ਸਾਰੇ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਉਣੇ ਚਾਲੂ ਕਰ ਦਿੱਤੇ ਹਨ | ਬਲਾਕ ਸੰਮਤੀ ਵਲਟੋਹਾ ਦੀਆਂ ਸਾਰੀਆਂ 18 ਜ਼ੋਨਾਂ ਤੋਂ ਕਾਂਗਰਸ ਪਾਰਟੀ ਨੇ ਉਮੀਦਵਾਰਾਂ ਦੀ ਚੋਣ ਕਰ ਲਈ ਹੈ | ਜ਼ੋਨ ਨੰਬਰ 6 ਕਲੰਜਰ (ਜਨਰਲ) ਤੋਂ ਕਾਂਗਰਸ ਪਾਰਟੀ ਨੇ ਨੌਜਵਾਨ ਆਗੂ ਤੇ ਸਾਬਕਾ ਸਰਪੰਚ ਗੁਰਵਿੰਦਰ ਸਿੰਘ ਮੱਘਰ ਨੂੰ ਤੇ ਜ਼ੋਨ ਨੰਬਰ 8 ਆਸਲ ਉਤਾੜ (ਜਨਰਲ ਇਸਤਰੀ) ਤੋਂ ਸਾਬਕਾ ਸਰਪੰਚ ਤਰਲੋਚਨ ਸਿੰਘ ਦੀ ਪਤਨੀ ਬੀਬੀ ਰਾਜਵਿੰਦਰ ਕੌਰ ਨੂੰ ਉਮੀਦਵਾਰ ਬਣਾਇਆ ਗਿਆ ਹੈ, ਜਿਸ ਨੂੰ ਉਨ੍ਹਾਂ ਦੇ ਸਮੱਰਥਕਾਂ 'ਚ ਖੁਸ਼ੀ ਦੀ ਲਹਿਰ ਦੌੜ ਗਈ ਹੈ | ਇਨ੍ਹਾਂ ਕਾਂਗਰਸੀ ਉਮੀਦਵਾਰਾਂ ਦਾ ਸਨਮਾਨ ਕਰਦੇ ਹੋਏ ਹਲਕੇ ਦੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਸਨਮਾਨ ਕਰਦਿਆਂ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਬਲਾਕ ਸੰਮਤੀ ਦੀਆਂ ਸਾਰੀਆਂ ਸੀਟਾਂ ਤੋਂ ਜਿੱਤ ਹਾਸਲ ਕਰੇਗੀ | ਸਾਰੇ ਕਾਂਗਰਸੀ ਉਮੀਦਵਾਰ ਦੂਸਰੀਆਂ ਪਾਰਟੀਆਂ ਦੇ ਮੁਕਾਬਲੇ ਚੋਣ ਲੜਨ ਲਈ ਬਹੁਤ ਜ਼ਿਆਦਾ ਸਰਗਰਮ ਹਨ ਤੇ ਪਿੰਡਾਂ 'ਚ ਵੋਟਰਾਂ ਨਾਲ ਬਹੁਤ ਪਿਆਰ ਹੈ | ਇਸੇ ਦੌਰਾਨ ਕਾਂਗਰਸੀ ਸਮਰਥਕਾਂ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਬੱਬੂ ਮਹਿਲ, ਲਖਵਿੰਦਰ ਸਿੰਘ ਸ਼ਾਹੂਕਾਰ, ਸਾਬਕਾ ਸਰਪੰਚ ਜਸਵੰਤ ਸਿੰਘ ਚੀਮਾ, ਸੁੱਖ ਮਹਿਮੂਦਪੁਰਾ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਕਾਂਗਰਸੀ ਵਰਕਰਾਂ ਨੇ ਸਵਾਗਤ ਕਰਦਿਆਂ ਵਧਾਈ ਦਿੱਤੀ ਹੈ |

ਪਿਛਲੀ ਖ਼ਬਰ ਏਡਜ਼ ਡੇਅ ਮੌਕੇ ਜ਼ਿਲ੍ਹਾ ਪੱਧਰੀ ਕਿਸ਼ੋਰ ਸਿੱਖਿਆ ਤਹਿਤ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ ਲੋਕ ਲਹਿਰ ਪਾਰਟੀ ਵਲੋਂ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।