04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਏਡਜ਼ ਡੇਅ ਮੌਕੇ ਜ਼ਿਲ੍ਹਾ ਪੱਧਰੀ ਕਿਸ਼ੋਰ ਸਿੱਖਿਆ ਤਹਿਤ ਮੁਕਾਬਲੇ ਕਰਵਾਏ <br/>

ਸਕੂਲਾਂ ਵਿਚ ਵਿਸ਼ਵ ਏਡਜ਼ ਦਿਵਸ ਮੌਕੇ ਕਰਵਾਏ ਗਏ ਮੁਕਾਬਲਿਆਂ ਵਿਚ ਭਾਗ ਲੈਂਦੇ ਬੱਚੇ | <br/> 05-12-2025
ਤਰਨ ਤਾਰਨ, 4 ਦਸੰਬਰ (ਇਕਬਾਲ ਸਿੰਘ ਸੋਢੀ)-ਸਕੂਲ ਸਿੱਖਿਆ ਵਿਭਾਗ ਵਲੋਂ ਵਿਸ਼ਵ ਏਡਜ਼ ਡੇਅ ਮੌਕੇ ਵਿਦਿਆਰਥੀਆਂ ਨੂੰ ਕਿਸ਼ੋਰ ਸਿੱਖਿਆ ਦੇਣ ਦੇ ਨਾਲ ਏਡਜ਼ ਵਰਗੀ ਘਾਤਕ ਬਿਮਾਰੀ ਬਾਰੇ ਜਾਗਰੂਕ ਕੀਤਾ ਗਿਆ | ਵਿਸ਼ਵ ਏਡਜ਼ ਦਿਵਸ ਮੌਕੇ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿਚ ਕਰਵਾਏ ਜਾਗਰੂਕਤਾ ਪ੍ਰੋਗਰਾਮਾਂ ਦੌਰਾਨ ਵਿਦਿਆਰਥੀਆਂ ਦੇ ਜ਼ਿਲ੍ਹਾ ਪੱਧਰੀ ਪੋਸਟਰ ਅਤੇ ਲੇਖ ਮੁਕਾਬਲੇ ਵੀ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਹਿੱਸਾ ਲਿਆ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਤਨਾਮ ਸਿੰਘ ਬਾਠ ਵਲੋਂ ਜੇਤੂ ਵਿਦਿਆਰਥੀਆਂ ਨੂੰ ਟਰਾਫ਼ੀਆਂ ਅਤੇ ਸਰਟੀਫਿਕੇਟ ਅਤੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕਿਹਾ ਕਿ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਕਰਨਾ ਹੀ ਸਿੱਖਿਆ ਦਾ ਮੁੱਖ ਉਦੇਸ਼ ਹੈ | ਉਨ੍ਹਾਂ ਅਧਿਆਪਕਾਂ ਨੂੰ ਕਿਹਾ ਕਿ ਉਹ ਵਿਦਿਆਰਥੀਆਂ ਨੂੰ ਕਿਸ਼ੋਰ ਅਵਸਥਾ ਦੌਰਾਨ ਆਉਣ ਵਾਲੀਆਂ ਸਰੀਰਕ ਤੇ ਮਾਨਸਿਕ ਤਬਦੀਲੀਆਂ ਬਾਰੇ ਲਗਾਤਾਰ ਜਾਣੂ ਕਰਵਾਉਂਦੇ ਰਹਿਣ | ਉਨ੍ਹਾਂ ਕਿਹਾ ਕਿ ਕਿਸ਼ੋਰ ਬੱਚਿਆਂ ਨੂੰ ਇਸ ਸੰਬੰਧੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ | ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਹੋਰ ਖੇਤਰਾਂ ਖੇਡਾਂ, ਕਲਾ ਆਦਿ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਤੇ ਉਤਸ਼ਾਹਿਤ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸਖਸ਼ੀਅਤ ਦਾ ਸਰਬਪੱਖੀ ਵਿਕਾਸ ਉਨ੍ਹਾਂ ਨੂੰ ਭਵਿੱਖ ਵਿਚ ਕਾਮਯਾਬ ਬਣਾਉਂਦਾ ਹੈ | ਇਸ ਮੌਕੇ ਹੈਡਮਾਸਟਰ ਅਤੇ ਨੋਡਲ ਅਫ਼ਸਰ ਏ.ਈ.ਪੀ. ਗੁਰਚਰਨ ਸਿੰਘ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਨੂੰ ਕਿਹਾ ਅਤੇ ਧੰਨਵਾਦੀ ਸ਼ਬਦ ਕਹੇ |

ਪਿਛਲੀ ਖ਼ਬਰ ਕਾਂਗਰਸੀ ਉਮੀਮਵਾਰ ਕੰਵਲਜੀਤ ਸਿੰਘ ਗੁਰਦੁਆਰਾ ਬਾਬਾ ਸੁਰਜਨ ਸਾਹਿਬ ਵਿਖੇ ਹੋਏ ਨਤਮਸਤਕ <br/> ਅਗਲੀ ਖ਼ਬਰ ਜ਼ੋਨ ਕਲੰਜਰ ਤੋਂ ਗੁਰਵਿੰਦਰ ਸਿੰਘ ਮੱਘਰ ਤੇ ਜ਼ੋਨ ਆਸਲ ਉਤਾੜ ਤੋਂ ਬੀਬੀ ਰਾਜਵਿੰਦਰ ਕੌਰ ਨੂੰ ਮਿਲੀ ਟਿਕਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।