ਝਬਾਲ, 4 ਦਸੰਬਰ (ਸੁਖਦੇਵ ਸਿੰਘ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤੀ ਦੇ ਵਰਕਿੰਗ ਕਮੇਟੀ ਮੈਂਬਰ ਰਘਬੀਰ ਸਿੰਘ ਰਾਜਾਸਾਂਸੀ ਅਤੇ ਜਥੇਦਾਰ ਸ਼ਵਿੰਦਰ ਸਿੰਘ ਦੋਬਲੀਆ ਨੇ ਪ੍ਰਧਾਨ ਜਥੇਦਾਰ ਹਰਪ੍ਰੀਤ ਸਿੰਘ ਨੂੰ ਸਨਮਾਨਿਤ ਕੀਤਾ | ਇਸ ਮੌਕੇ ਜਥੇਦਾਰ ਸਵਿੰਦਰ ਸਿੰਘ ਦੋਬਲੀਆ ਅਤੇ ਰਘਬੀਰ ਸਿੰਘ ਰਾਜਾਸਾਂਸੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤੀ) ਨੂੰ ਮਜ਼ਬੂਤ ਕਰਨ ਲਈ ਦਿਨ ਰਾਤ ਇਕ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਭਗੌੜਿਆਂ ਵਲੋਂ ਕੀਤਾ ਜਾ ਰਿਹਾ ਭੰਡੀ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਪੁਨਰਸੁਰਜੀਤੀ ਦੇ ਆਗੂਆਂ ਦੇ ਮਨੋਬਲ ਨੂੰ ਕਦੇ ਵੀ ਡੇਗ ਨਹੀਂ ਸਕਦਾ ਹੈ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਪੁਨਰਸੁਰਜੀਤੀ ਦੇ ਜਨਰਲ ਸਕੱਤਰ ਜਸਬੀਰ ਸਿੰਘ ਘੁੰਮਣ ਸਮੇਤ ਆਗੂ ਤੇ ਮੈਂਬਰ ਹਾਜ਼ਰ ਸਨ |