16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

50 ਲੱਖ ਦੀ ਫਿਰੌਤੀ ਮੰਗਣ 'ਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 09-12-2025
ਤਰਨ ਤਾਰਨ, 8 ਦਸੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਇਕ ਵਿਅਕਤੀ ਪਾਸੋਂ 50 ਲੱਖ ਦੀ ਫਿਰੌਤੀ ਦੀ ਮੰਗ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਉਸਦੇ ਖ਼ਿਲਾਫ਼ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਗੋਇੰਦਵਾਲ ਵਿਖੇ ਬੀਰਇੰਦਰਪਾਲ ਸਿੰਘ ਪੁੱਤਰ ਮਨਿੰਦਰਪਾਲ ਸਿੰਘ ਵਾਸੀ ਫਤਿਆਬਾਦ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਨੂੰ ਉਸ ਦੇ ਵੱਟਸਅਪ ਨੰਬਰ 'ਤੇ ਇਕ ਉਪਦੇਸ਼ ਜਾਮਾਰਾਏ ਵਿਅਕਤੀ ਦੀ ਕਾਲ ਆਈ, ਜਿਸ ਨੇ ਉਸ ਨੂੰ ਕਿਹਾ ਕਿ ਉਪਦੇਸ਼ ਜਾਮਾਰਾਏ ਬੋਲਦਾ ਹੈ ਅਤੇ ਉਸ ਪਾਸੋਂ 50 ਲੱਖ ਦੀ ਫਿਰੌਤੀ ਦੀ ਮੰਗ ਕੀਤੀ | ਜਾਂਚ ਅਧਿਕਾਰੀ ਏ.ਐੱਸ.ਆਈ. ਜਗਜੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਪਦੇਸ਼ ਜਾਮਾਰਾਏ ਖ਼ਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਉਸਦੇ ਖ਼ਿਲਾਫ਼ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |
ਪਿਛਲੀ ਖ਼ਬਰ ਸਿੰਘ ਸਾਹਿਬਾਨ ਵਲੋਂ ਪ੍ਰੋ. ਵਲਟੋਹਾ ਦੇ ਹੱਕ 'ਚ ਲਿਆ ਫ਼ੈਸਲਾ ਸ਼ਲਾਘਾਯੋਗ <br/> ਅਗਲੀ ਖ਼ਬਰ ਤਰਨ ਤਾਰਨ ਦੇ 9 ਬਲਾਕਾਂ 'ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਲਈ ਬਣਾਏ 554 ਬੂਥ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।