16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਚੋਣਾਂ ਸੰਬੰਧੀ ਚੋਣ ਅਮਲੇ ਦੀ ਰਿਹਰਸਲ ਅੱਜ ਚੋਣਾਂ ਦੀ ਰਿਹਰਸਲ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ ਵਿਖੇ ਹੋਵੇਗੀ-ਮਾਸਟਰ ਟਰੇਨਰ ਯਾਦਵਿੰਦਰ ਸਿੰਘ

ਅਜੀਤ ਡੈਸਕ 09-12-2025
ਖਡੂਰ ਸਾਹਿਬ, 8 ਦਸੰਬਰ (ਰਸ਼ਪਾਲ ਸਿੰਘ ਕੁਲਾਰ)-ਸੂਬੇ ਵਿਚ 14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੇ ਮੱਦੇਨਜ਼ਰ ਸ੍ਰੀ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ ਵਿਖੇ ਚੋਣ ਅਮਲੇ ਦੀ 2 ਹਿੱਸਿਆਂ ਵਿਚ ਚੋਣ ਰਿਹਰਸਲ ਕਰਵਾਈ | ਡਿਪਟੀ ਕਮਿਸ਼ਨਰ ਤਰਨ ਤਾਰਨ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਹੁਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨੋਡਲ ਅਫਸਰ ਕਮ ਉਪ ਮੰਡਲ ਮੈਜਿਸਟ੍ਰੇਟ ਸੰਜੀਵ ਸ਼ਰਮਾ, ਮਾ. ਟਰੇਨਰ ਡਾ: ਨਵਤੇਜ ਸਿੰਘ, ਡਾ: ਯਾਦਵਿੰਦਰ ਸਿੰਘ ਦੀ ਨਿਗਰਾਨੀ ਵਿਚ ਕਰਵਾਈ ਗਈ ਚੋਣ ਰਿਹਰਸਲ ਦੌਰਾਨ ਪ੍ਰਜਾਈਡਿੰਗ ਅਫ਼ਸਰ ਅਤੇ ਅਸਿਸਟਿੰਗ ਪੋਲਿੰਗ ਅਫ਼ਸਰਾਂ ਨੇ ਭਾਗ ਲਿਆ | ਇਸ ਮੌਕੇ ਤਹਿਸੀਲਦਾਰ ਅਤੇ ਇਲੈਕਸ਼ਨ ਇੰਚਾਰਜ ਸੀਮਾ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹਾ ਚੋਣ ਅਫ਼ਸਰ ਅਤੇ ਨੋਡਲ ਅਫਸਰ ਖਡੂਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮੁੱਚੀ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਦੇ ਮੰਤਵ ਨਾਲ ਸਮੁੱਚੇ ਚੋਣ ਅਮਲੇ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਦੇ ਹੋਏ ਲੋੜੀਂਦੀ ਰਿਹਰਸਲ ਕਰਵਾਈ ਗਈ ਹੈ, ਤਾਂ ਜੋ ਸਮੁੱਚੀ ਚੋਣ ਪ੍ਰਕਿਰਿਆ ਸਹੀ ਤਰੀਕੇ ਨਾਲ ਪੂਰੀ ਕੀਤੀ ਜਾ ਸਕੇ | ਇਸ ਮੌਕੇ ਇਲੈਕਸ਼ਨ ਇੰਚਾਰਜ ਨੇ ਦੱਸਿਆ ਕਿ ਚੋਣ ਅਮਲੇ ਦੀ ਰਿਹਸਲ 9 ਦਸੰਬਰ ਨੂੰ ਸ੍ਰੀ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ ਵਿਚ ਹੀ ਹੋਵੇਗੀ ਅਤੇ 13 ਦਸੰਬਰ ਦੀ ਦੂਸਰੀ ਰਿਹਰਸਲ ਦੇ ਨਾਲ ਸ਼ਾਮ ਨੂੰ ਕਾਲਜ ਖਡੂਰ ਸਾਹਿਬ ਵਿਚ ਹੀ ਬਣਨ ਵਾਲੇ ਡਿਸਪੈਚ ਸੈਂਟਰ ਤੋਂ ਚੋਣ ਪਾਰਟੀਆਂ ਨੂੰ ਵੱਖ-ਵੱਖ ਬੂਥਾਂ ਲਈ ਜ਼ਿਲ੍ਹਾ ਅਧਿਕਾਰੀਆਂ ਦੀ ਮੌਜੂਦਗੀ ਵਿਚ ਰਵਾਨਾ ਕੀਤਾ ਜਾਵੇਗਾ | ਇਸ ਮੌਕੇ ਮਾਸਟਰ ਟਰੇਨਰ ਡਾ. ਯਾਦਵਿੰਦਰ ਸਿੰਘ ਨੇ ਦੱਸਿਆ ਕਿ ਪ੍ਰਜਾਈਡਿੰਗ ਅਫਸਰ ਅਤੇ ਪੋਲਿੰਗ ਅਫਸਰਾਂ ਦੀ ਇਕ ਸਾਂਝੀ ਟ੍ਰੇਨਿੰਗ ਬਲਾਕ ਖਡੂਰ ਸਾਹਿਬ ਨਾਗੋਕੇ ਅਤੇ ਚੋਹਲਾ ਸਾਹਿਬ ਦੇ ਚੋਣ ਅਮਲਿਆਂ ਦੀ ਕਰਵਾਈ ਗਈ | ਇਸ ਵਿਚ ਉਨ੍ਹਾਂ ਪੋਲਿੰਗ ਬੂਥਾਂ 'ਤੇ ਪਹੁੰਚਣ ਤੋਂ ਪਹਿਲਾਂ ਸਮਾਨ ਲੈਣਾ, ਬੂਥ ਸੈਟ ਅੱਪ ਕਰਨਾ ਅਤੇ ਵੱਖ-ਵੱਖ ਫਾਰਮਾਂ ਬਾਰੇ ਜਾਣਕਾਰੀ ਦਿੱਤੀ ਗਈ | ਇਸ ਮੌਕੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ |
ਪਿਛਲੀ ਖ਼ਬਰ ਬਿਜਲੀ ਸ਼ੋਧ ਬਿੱਲ ਖ਼ਿਲਾਫ਼ ਕਿਸਾਨ ਜਥੇਬੰਦੀਆਂ ਨੇ ਝਬਾਲ ਵਿਖੇ ਕੀਤਾ ਰੋਸ ਮੁਜ਼ਾਹਰਾ <br/> ਅਗਲੀ ਖ਼ਬਰ ਸਿੰਘ ਸਾਹਿਬਾਨ ਵਲੋਂ ਪ੍ਰੋ. ਵਲਟੋਹਾ ਦੇ ਹੱਕ 'ਚ ਲਿਆ ਫ਼ੈਸਲਾ ਸ਼ਲਾਘਾਯੋਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।