16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਕਿਸਾਨ ਜਥੇਬੰਦੀਆਂ ਤੇ ਮੁਲਾਜ਼ਮ ਜਥੇਬੰਦੀਆਂ ਵਲੋਂ ਖਾਲੜਾ ਸਬ ਡਵੀਜ਼ਨ ਅੱਗੇ ਰੋਸ ਧਰਨਾ <br/>

ਅਜੀਤ ਡੈਸਕ 09-12-2025
ਖਾਲੜਾ, 8 ਦਸੰਬਰ (ਜੱਜਪਾਲ ਸਿੰਘ ਜੱਜ)-ਸਮੂਹ ਕਿਸਾਨ ਜਥੇਬੰਦੀਆਂ ਅਤੇ ਮੁਲਾਜ਼ਮ ਜਥੇਬੰਦੀਆਂ ਵਲੋਂ ਸਬ ਡਵੀਜ਼ਨ ਖਾਲੜਾ ਵਿਖੇ ਬਿਜਲੀ ਸੋਧ ਬਿੱਲ 2025 ਦੀਆਂ ਕਾਪੀਆਂ ਸਾੜੀਆਂ ਗਈਆਂ ਅਤੇ ਪਾਵਰਕਾਮ ਦੀਆਂ ਸਰਕਾਰੀ ਇਮਾਰਤਾਂ ਵੇਚਣ ਅਤੇ ਚਾਰ ਲੇਬਰ ਕਾਨੂੰਨਾਂ ਵਿਰੁੱਧ ਰੋਸ ਧਰਨਾ ਦਿੱਤਾ ਗਿਆ | ਧਰਨੇ ਵਿਚ ਭਾਰੀ ਗਿਣਤੀ ਵਿਚ ਕਿਸਾਨਾਂ ਅਤੇ ਬਿਜਲੀ ਮੁਲਾਜ਼ਮਾਂ ਨੇ ਹਿੱਸਾ ਲਿਆ | ਇਸ ਗੁਰਬਾਜ ਸਿੰਘ ਸਿੱਧਵਾਂ (ਜ਼ਿਲ੍ਹਾ ਪ੍ਰਧਾਨ ਉਗਰਾਹਾਂ), ਇੰਦਰਜੀਤ ਸਿੰਘ ਮਾੜੀ ਮੇਘਾ ਬਲਾਕ ਪ੍ਰਧਾਨ, ਕੁਲਵੰਤ ਸਿੰਘ ਧੁੰਨ ਬਲਾਕ ਖਜਾਨਚੀ, ਮਨਜਿੰਦਰ ਸਿੰਘ, ਕਪਤਾਨ ਸਿੰਘ ਨਾਰਲਾ, ਪ੍ਰਗਟ ਸਿੰਘ ਨਾਰਲੀ, ਗੁਰਮੇਜ ਸਿੰਘ ਸਿੱਧਵਾਂ, ਪਲਵਿੰਦਰ ਸਿੰਘ, ਗੁਰਮੇਜ ਸਿੰਘ ਧੁੰਨ, ਕੁਲਵਿੰਦਰ ਸਿੰਘ, ਦਰਸ਼ਨ ਸਿੰਘ ਪਹੂਵਿੰਡ, ਗੁਰਮੇਜ ਸਿੰਘ ਅਲਗੋਂ, ਬਾਬਾ ਗੱਜਣ ਸਿੰਘ ਸਿੱਧਵਾਂ ਅਤੇ ਬਿਜਲੀ ਮੁਲਾਜ਼ਮਾਂ ਵਿਚ ਮਨਜੀਤ ਸਿੰਘ ਸਰਕਲ ਪ੍ਰਧਾਨ ਇੰਪਲਾਈਜ਼ ਫੈਡਰੇਸ਼ਨ, ਕਰਨਬੀਰ ਸਿੰਘ ਪਹੂਵਿੰਡ ਟੈਕਨੀਕਲ ਸਰਵਿਸ ਯੂਨੀਅਨ, ਪ੍ਰਧਾਨ ਸਰਬਸੁਖਰਾਜ ਸਿੰਘ ਨਾਰਲਾ, ਪ੍ਰਗਟ ਸਿੰਘ ਅਮੀਸ਼ਾਹ, ਦਿਲਬਾਗ ਸਿੰਘ ਅਮਰਕੋਟ, ਸਕੱਤਰ ਸਿੰਘ, ਗੁਰਿੰਦਰਜੀਤ ਸਿੰਘ, ਬਖਸ਼ੀਸ਼ ਸਿੰਘ, ਜਤਿੰਦਰ ਸਿੰਘ, ਗੁਰਵਿੰਦਰ ਸਿੰਘ, ਸ਼ਮਸ਼ੇਰ ਸਿੰਘ, ਲਵਪ੍ਰੀਤ ਸਿੰਘ, ਦਵਿੰਦਰ ਸਿੰਘ, ਪ੍ਰਗਟ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਗੋਲੀ ਮਾਰ ਕੇ ਵਿਅਕਤੀ ਨੂੰ ਕੀਤਾ ਜ਼ਖ਼ਮੀ ਅਗਲੀ ਖ਼ਬਰ ਬਿਜਲੀ ਸੋਧ ਬਿੱਲ ਅਤੇ ਬੀਜ ਬਿੱਲ ਖ਼ਿਲਾਫ਼ ਲਗਾਇਆ ਰੋਸ ਧਰਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।