ਤਰਨ ਤਾਰਨ, 8 ਦਸੰਬਰ (ਹਰਿੰਦਰ ਸਿੰਘ)-ਖੇਮਕਰਨ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਅਤੇ ਪਾਰਟੀ ਦੇ ਬੁਲਾਰੇ ਪ੍ਰੋ. ਵਿਰਸਾ ਸਿੰਘ ਵਲਟੋਹਾ ਜਿਨ੍ਹਾਂ ਨੂੰ ਕੁਝ ਸਮਾਂ ਪਹਿਲਾਂ ਕੁਝ ਕਾਰਨਾਂ ਕਾਰਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵਲੋਂ ਜਾਰੀ ਕੀਤੇ ਹੁਕਮਾਂ ਤਹਿਤ ਪਾਰਟੀ ਵਿਚੋਂ 10 ਸਾਲ ਲਈ ਕੱਢਿਆ ਗਿਆ ਸੀ, ਪਰ ਹੁਣ ਪ੍ਰੋ. ਵਿਰਸਾ ਸਿੰਘ ਵਲਟੋਹਾ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਵਲੋਂ ਉਨ੍ਹਾਂ ਨੂੰ ਧਾਰਮਿਕ ਸਜ਼ਾ ਲਗਾ ਕੇ ਪਾਰਟੀ 'ਚ ਵਾਪਸੀ ਕਰਨ ਦਾ ਹੁਕਮ ਸੁਣਾਇਆ ਗਿਆ ਹੈ, ਜੋ ਕਿ ਸ਼ਲਾਘਾਯੋਗ ਫੈਸਲਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਲਾਲਪੁਰਾ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਪ੍ਰੋ. ਵਿਰਸਾ ਸਿੰਘ ਵਲਟੋਹਾ ਪਾਰਟੀ ਦੇ ਜੁਝਾਰੂ ਆਗੂ ਅਤੇ ਬੁਲਾਰੇ ਹਨ, ਜਿਨ੍ਹਾਂ ਵਲੋਂ ਪਾਰਟੀ ਪ੍ਰਤੀ ਅਥਾਹ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ ਸਨ ਪਰ ਕੁਝ ਕਾਰਨਾਂ ਕਾਰਨ ਉਨ੍ਹਾਂ ਨੂੰ ਪਾਰਟੀ ਵਿਚੋਂ 10 ਸਾਲ ਲਈ ਲਾਂਬੇ ਕੀਤਾ ਗਿਆ ਸੀ, ਪਰ ਹੁਣ ਅਕਾਲੀ ਦਲ ਵਿਚ ਵਾਪਿਸ ਆਉਣ ਨਾਲ ਅਕਾਲੀ ਦਲ ਨੂੰ ਹੋਰ ਬਲ ਮਿਲੇਗਾ |