ਸ਼ਾਹਬਾਜਪੁਰ, 8 ਦਸੰਬਰ (ਪ੍ਰਦੀਪ ਬੇਗੇਪੁਰ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਜੀਓਬਾਲਾ ਵਿਖੇ ਪੰਚਾਇਤ ਸੰਮਤੀ ਜ਼ੋਨ ਜੀਓਬਾਲਾ ਦੇ ਉਮੀਦਵਾਰ ਰਛਪਾਲ ਸਿੰਘ ਦੇ ਹੱਕ ਵਿਚ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਆਪਣੇ ਸਾਥੀਆਂ ਸਮੇਤ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਪੂਰੇ ਪੰਜਾਬ ਅੰਦਰ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਹੋਣ ਜਾ ਰਹੀਆਂ ਹਨ | ਭਾਵੇਂ ਮੌਕੇ 'ਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਆਪਣੀਆਂ ਨਾਲਾਇਕੀਆਂ ਛੁਪਾਉਣ ਲਈ ਭਾਜਪਾ ਉਮੀਦਵਾਰਾਂ ਨੂੰ ਚੋਣ ਲੜਣ ਵਿਚ ਵੱਡੀਆਂ ਰੁਕਾਵਟਾਂ ਪਾਈਆਂ ਗਈਆਂ, ਪਰ ਪੰਜਾਬ ਦੇ ਲੋਕ ਇਸ ਵਾਰ ਹੋਣ ਜਾ ਰਹੀਆਂ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਭਾਜਪਾ ਦੇ ਹੱਕ ਵਿਚ ਵੱਡਾ ਫਤਵਾ ਦੇ ਰਹੇ ਹਨ | ਸਰਕਲ ਜੀਓਬਾਲਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਦੇ ਯਤਨਾਂ ਸਦਕਾ ਪੰਚਾਇਤ ਸੰਮਤੀ ਅਧੀਨ ਆਉਂਦੇ ਪਿੰਡਾਂ ਜੀਓਬਾਲਾ, ਐਮਾ ਮੱਲੀਆ, ਭੈਣੀ ਮੱਟੂਆਂ, ਕੰਬੋਅ ਦੇ ਇਕੱਤਰ ਮੁਹਤਬਰ ਲੋਕਾਂ ਨੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਅਤੇ ਸਮੁੱਚੀ ਮੌਜੂਦ ਭਾਜਪਾ ਲੀਡਰਸ਼ਿਪ ਨੂੰ ਵਿਸਵਾਸ਼ ਦੁਆਇਆ ਕਿ ਉਹ ਹੁਣ ਸਿੱਧਾ ਭਾਜਪਾ ਉਮੀਦਵਾਰਾਂ ਨੂੰ ਹੀ ਫਤਵਾ ਦੇਣਗੇ | ਇਸ ਮੌਕੇ ਅਮਰੀਕ ਸਿੰਘ, ਬਾਬਾ ਸਤਨਾਮ ਸਿੰਘ, ਸਾਹਿਬ ਸਿੰਘ, ਬਾਵਾ ਸਿੰਘ, ਰਣਜੀਤ ਸਿੰਘ, ਸੁਖਦੇਵ ਸਿੰਘ, ਸਤਨਾਮ ਸਿੰਘ, ਜਰਨੈਲ ਸਿੰਘ, ਗੁਰਭੇਜ ਸਿੰਘ, ਦਿਲਬਾਗ ਸਿੰਘ, ਜੱਸਾ ਸਿੰਘ, ਪਿਆਰਾ ਸਿੰਘ, ਦਿਲਬਾਗ ਸਿੰਘ ਤੋਂ ਇਲਾਵਾ ਚਾਰੇ ਪਿੰਡਾਂ ਦੇ ਲੋਕਾਂ ਨੇ ਇਕਸੁਰ ਵਿਚ ਪੰਚਾਇਤ ਸੰਮਤੀ ਜੀਓਬਾਲਾ ਦੇ ਉਮੀਦਵਾਰ ਰਛਪਾਲ ਸਿੰਘ ਨੂੰ ਭਾਰੀ ਬਹੁਮਤ ਦੇਣ ਦਾ ਐਲਾਨ ਕੀਤਾ | ਇਸ ਮੌਕੇ ਹਰਪ੍ਰੀਤ ਸਿੰਘ ਸਿੰਦਬਾਦ, ਸੁਰਜੀਤ ਸਿੰਘ ਸਾਗਰ, ਸਤਨਾਮ ਸਿੰਘ ਭੁੱਲਰ, ਅਵਤਾਰ ਸਿੰਘ ਬੰਟੀ, ਦਲਜਿੰਦਰ ਸਿੰਘ ਖਾਲਸਾ, ਨਿਰਮਲ ਸਿੰਘ, ਬਾਬਾ ਸਕੱਤਰ ਸਿੰਘ ਮਹੰਤ, ਜੱਸਾ ਸਿੰਘ ਪੰਜਵੜ ਤੋਂ ਇਲਾਵਾ ਇਲਾਕੇ ਦੇ ਹੋਰ ਪ੍ਰਮੁੱਖ ਪਾਰਟੀ ਆਗੂ ਮੌਜੂਦ ਸਨ |