17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਗੁਰਦੁਆਰਾ ਝੂਲਣੇ ਮਹਿਲ ਠੱਠੀ ਖਾਰਾ ਵਿਖੇ ਧਾਰਮਿਕ ਜੋੜ ਮੇਲਾ 14 ਨੂੰ- ਬਾਬਾ ਹੀਰਾ ਸਿੰਘ <br/>

ਅਜੀਤ ਡੈਸਕ 09-12-2025
ਤਰਨ ਤਾਰਨ, 8 ਦਸੰਬਰ (ਹਰਿੰਦਰ ਸਿੰਘ)-ਤਰਨ ਤਾਰਨ ਦੇ ਇਤਿਹਾਸਕ ਗੁਰਦੁਆਰਾ ਝੂਲਣੇ ਮਹਿਲ ਠੱਠੀ ਖਾਰਾ ਵਿਖੇ 14 ਦਸੰਬਰ 2025 ਨੂੰ ਵੱਡਾ ਸਲਾਨਾ ਧਾਰਮਿਕ ਜੋੜ ਮੇਲਾ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾਪੂਰਵਕ ਧੂੰਮਧਾਮ ਨਾਲ ਮਨਾਇਆ ਜਾ ਰਿਹਾ ਹੈ | ਇਹ ਜੋੜ ਮੇਲਾ ਮਹਾਂ ਕੌਮੀ ਸ਼ਹੀਦ ਸੰਤ ਬਾਬਾ ਚਰਨ ਸਿੰਘ ਕਾਰ ਸੇਵਾ ਬੀੜ ਬਾਬਾ ਬੁੱਢਾ ਸਾਹਿਬ ਵਾਲਿਆਂ ਦੀ ਬਰਸੀ ਦੇ ਸਮਾਗਮ ਤਹਿਤ ਕੀਤਾ ਜਾ ਰਿਹਾ ਹੈ, ਜਿਸ ਵਿਚ ਇਲਾਕੇ ਭਰ ਤੋਂ ਸੰਗਤਾਂ ਵੱਡੀ ਗਿਣਤੀ 'ਚ ਸ਼ਮੂਲੀਅਤ ਕਰ ਰਹੀਆਂ ਹਨ | ਗੁਰਦੁਆਰਾ ਸਾਹਿਬ ਦੇ ਮੁਖੀ ਬਾਬਾ ਹੀਰਾ ਸਿੰਘ ਝੂਲਣੇ ਮਹਿਲ ਵਾਲਿਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੇਲੇ ਵਿਚ ਰੂਹਾਨੀ ਕੀਰਤਨ ਦਰਬਾਰ, ਪ੍ਰਵਚਨ ਅਤੇ ਪੰਥ ਪ੍ਰਸਿੱਧ ਰਾਗੀ ਕਥਾਵਾਚਕ ਕਵੀਸ਼ਰ ਢਾਡੀ ਜਥੇ ਗੁਰੂ ਜਸ ਸੰਗਤਾਂ ਨੂੰ ਸਰਵਣ ਕਰਵਾਉਣਗੇ | ਉਨ੍ਹਾਂ ਦੱਸਿਆ ਕਿ ਸੰਤ ਬਾਬਾ ਚਰਨ ਸਿੰਘ ਕੌਮੀ ਸ਼ਹੀਦ ਕਾਰ ਸੇਵਾ ਬੀੜ ਸਾਹਿਬ ਵਾਲੇ ਅਤੇ ਹੋਰ ਮਹਾਂਪੁਰਸ਼ਾਂ ਦੀ ਯਾਦ 'ਚ ਸਲਾਨਾ ਜੋੜ ਮੇਲੇ ਮੌਕੇ ਇੰਟਰਨੈਸ਼ਨਲ ਪੱਧਰ 'ਤੇ ਕਬੱਡੀ ਟੂਰਨਾਮੈਂਟ ਕਰਵਾਇਆ ਜਾਵੇਗਾ, ਜਿਸ ਵਿਚ ਨਗਦ ਇਨਾਮ ਰਾਸ਼ੀ ਜੇਤੂ ਖਿਡਾਰੀਆਂ ਨੂੰ ਦਿੱਤੀ ਜਾਵੇਗੀ | ਜੋੜ ਮੇਲੇ ਮੌਕੇ ਪ੍ਰਬੰਧ ਬਾਬਾ ਅੰਮਿ੍ਤਪਾਲ ਸਿੰਘ, ਬਾਬਾ ਮਨਬੀਰ ਸਿੰਘ, ਬਾਬਾ ਜਸ਼ਨਬੀਰ ਸਿੰਘ ਦੀ ਨਿਗਰਾਨੀ ਹੇਠ ਸੇਵਾਦਾਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ | ਸੰਗਤਾਂ ਦੀ ਰਿਹਾਇਸ਼, ਲੰਗਰ, ਮੋਟਰਸਾਈਕਲ ਸਟੈਂਡ ਤੇ ਸੇਵਾਦਾਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ | ਸੇਵਾ ਸੰਭਾਲ ਦਾ ਪ੍ਰਬੰਧ ਬਾਬਾ ਹੀਰਾ ਸਿੰਘ ਝੂਲਣੇ ਮਹਿਲ ਵਾਲਿਆਂ ਦੀ ਅਗਵਾਈ ਵਿਚ ਕੀਤਾ ਜਾ ਰਿਹਾ ਹੈ | ਇਸ ਸਮਾਗਮ ਨੂੰ ਇਲਾਕੇ ਦੇ ਸੇਵਾਦਾਰ ਸਫ਼ਲ ਬਣਾਉਣ ਵਿਚ ਜੁਟੇ ਹੋਏ ਹਨ |

ਪਿਛਲੀ ਖ਼ਬਰ ਮੋਦੀ ਸਰਕਾਰ ਘੱਟ ਗਿਣਤੀਆਂ ਉਪਰ ਢਾਹ ਰਹੀ ਜਬਰ- ਪੰਡੋਰੀ <br/> ਅਗਲੀ ਖ਼ਬਰ ਕੈਂਬਿ੍ਜ ਵਰਲਡ ਸਕੂਲ ਪਹੂਵਿੰਡ ਸਾਹਿਬ 'ਚ ਖੇਡ ਮੁਕਾਬਲੇ ਕਰਵਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।